ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਉੱਤੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰੇ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ ਸਿੱਧੀ ਜਿਹੀ ਗੱਲ ਹੈ, ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰੋ। ਸਮਾਂ ਖ਼ਰਾਬ ਕਰਕੇ ਮੋਦੀ ਸਰਕਾਰ ਅੰਨਦਾਤਾ ਨੂੰ ਤੋੜਨਾ ਚਾਹੁੰਦੀ ਹੈ, ਪਰ ਅਜਿਹਾ ਨਹੀਂ ਹੋਵੇਗਾ।
ਰਾਹੁਲ ਗਾਂਧੀ ਨੇ ਅੱਗੇ ਲਿਖਿਆ ਕਿ ਸਰਕਾਰ ਦੇ ਹਰ ਜੁਰਮ ਦੇ ਵਿਰੁੱਧ ਹੁਣ ਦੀ ਵਾਰ ਕਿਸਾਨ ਅਤੇ ਦੇਸ਼ ਤਿਆਰ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕਰਕੇ ਯੂਪੀ ਸਰਕਾਰ ਉੱਤੇ ਨਿਸ਼ਾਨਾ ਸਾਧਿਆ। ਕਾਂਗਰਸ ਆਗੂ ਨੇ ਟਵੀਟ ਕਰਕੇ ਕਿਹਾ ਕਿ ਸਿਰਫ਼ ਦਲਿਤ ਸਮਾਜ ਨੂੰ ਹੀ ਨਹੀਂ ਯੂਪੀ ਸਰਕਾਰ ਮਹਿਲਾ ਸਨਮਾਨ ਅਤੇ ਮਨੁੱਖੀ ਅਧਿਕਾਰਾਂ ਨੂੰ ਮਸਲਦੀ ਜਾ ਰਹੀ ਹੈ ਪਰ ਉਹ ਯਾਦ ਰੱਖੇ ਕਿ ਮੈਂ ਅਤੇ ਪੂਰੀ ਕਾਂਗਰਸ ਪਾਰਟੀ ਪੀੜਤਾਂ ਦੀ ਆਵਾਜ ਬਣ ਕੇ ਖੜੇ ਹਾਾਂ ਅਤੇ ਇਨਸਾਫ਼ ਦਵਾ ਕੇ ਹੀ ਰਹਾਂਗੇ।
ਜ਼ਿਕਰਯੋਗ ਹੈ ਕਿ ਬੀਤੇ ਕਰੀਬ 3 ਮਹੀਨੇ ਤੋਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ਉੱਤੇ ਕਿਸਾਨ ਧਰਨਾ ਦੇ ਰਹੇ ਹਨ। ਉਹ ਕੇਂਦਰ ਸਰਕਾਰ ਦੀ ਪਿਛਲੇ ਸਾਲ ਲਿਆਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਤੇ ਐਮਐਸਪੀ ਉੱਤੇ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀ ਹੈ।