ETV Bharat / bharat

ਲੋਕ ਸਭਾ ਦੀ ਮੈਂਬਰਸ਼ਿੱਪ ਬਹਾਲ ਹੋਣ 'ਤੇ ਰਾਹੁਲ ਗਾਂਧੀ ਨੂੰ ਮੁੜ ਮਿਲਿਆ ਸਰਕਾਰੀ ਬੰਗਲਾ

ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਦੇ ਨਾਲ ਹੀ ਉਨ੍ਹਾਂ ਨੂੰ 12 ਤੁਗਲਕ ਲੇਨ ਸਥਿਤ ਪੁਰਾਣਾ ਸਰਕਾਰੀ ਬੰਗਲਾ ਅਲਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੈਂਬਰਸ਼ਿਪ ਰੱਦ ਹੋਣ ਸਮੇਂ ਉਨ੍ਹਾਂ ਤੋਂ ਇਹ ਬੰਗਲਾ ਵਾਪਿਸ ਲਿਆ ਗਿਆ ਸੀ।

RAHUL GANDHI RE ALLOTTED HIS 12 TUGHLAQ LANE BUNGALOW IN DELHI
ਲੋਕ ਸਭਾ ਦੀ ਮੈਂਬਰਸ਼ਿੱਪ ਬਹਾਲ ਹੋਣ 'ਤੇ ਰਾਹੁਲ ਗਾਂਧੀ ਨੂੰ ਮੁੜ ਮਿਲਿਆ ਸਰਕਾਰੀ ਬੰਗਲਾ
author img

By

Published : Aug 8, 2023, 6:10 PM IST

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਦੇ ਇੱਕ ਦਿਨ ਬਾਅਦ ਮੰਗਲਵਾਰ ਨੂੰ ਉਨ੍ਹਾਂ ਦਾ ਪੁਰਾਣਾ ਸਰਕਾਰੀ ਬੰਗਲਾ ਅਲਾਟ ਕਰਨ ਦਾ ਫੈਸਲਾ ਲਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਸੰਸਦ ਦੀ ਹਾਊਸ ਕਮੇਟੀ ਨੇ ਇਸ ਸਬੰਧੀ ਫੈਸਲਾ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ 12 ਤੁਗਲਕ ਲੇਨ ਸਥਿਤ ਉਨ੍ਹਾਂ ਦਾ ਪੁਰਾਣਾ ਬੰਗਲਾ ਵਾਪਸ ਅਲਾਟ ਕਰ ਦਿੱਤਾ ਗਿਆ ਹੈ।

  • #WATCH | "Mera ghar poora Hindustan hai," says Congress MP Rahul Gandhi when asked for a reaction on media reports about getting back his official residence as an MP

    He has arrived at the AICC Headquarters for a meeting with the leaders of Assam Congress. pic.twitter.com/KtIzZoRPmm

    — ANI (@ANI) August 8, 2023 " class="align-text-top noRightClick twitterSection" data=" ">

ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ: ਇਸ ਬਾਰੇ ਪੁੱਛੇ ਜਾਣ 'ਤੇ ਰਾਹੁਲ ਗਾਂਧੀ ਨੇ ਮੀਡੀਆ ਨੂੰ ਕਿਹਾ, 'ਮੇਰਾ ਘਰ ਪੂਰਾ ਭਾਰਤ ਹੈ।' ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 'ਮੋਦੀ ਸਰਨੇਮ' ਨਾਲ ਜੁੜੇ ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮੁਲਜ਼ਮ ਠਹਿਰਾਉਣ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਸੋਮਵਾਰ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ।

ਅਦਾਲਤ ਦੁਆਰਾ ਮਾਣਹਾਨੀ ਦੇ ਇੱਕ ਕੇਸ ਵਿੱਚ ਦੋਸ਼ੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਾਰਚ ਵਿੱਚ ਗੁਜਰਾਤ ਦੀ ਇੱਕ ਅਦਾਲਤ ਦੁਆਰਾ ਮਾਣਹਾਨੀ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ 22 ਅਪ੍ਰੈਲ ਨੂੰ ਲੁਟੀਅਨਜ਼ ਦਿੱਲੀ ਵਿੱਚ 12 ਤੁਗਲਕ ਲੇਨ ਵਿੱਚ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਸੀ। ਰਾਹੁਲ ਗਾਂਧੀ ਪਹਿਲੀ ਵਾਰ 2004 ਵਿੱਚ ਉੱਤਰ ਪ੍ਰਦੇਸ਼ ਦੇ ਅਮੇਠੀ ਤੋਂ ਸੰਸਦ ਮੈਂਬਰ ਚੁਣੇ ਗਏ ਸਨ ਅਤੇ ਇਸ ਸੀਟ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਸਨ। ਉਸ ਨੇ ਕੇਰਲ ਦੀ ਵਾਇਨਾਡ ਸੰਸਦੀ ਸੀਟ ਤੋਂ 2019 ਵਿੱਚ ਚੋਣ ਜਿੱਤੀ ਸੀ।

ਰਾਹੁਲ ਗਾਂਧੀ ਦੀ ਸਜ਼ਾ 'ਤੇ ਰੋਕ: ਦੱਸ ਦੇਈਏ ਕਿ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਹੀ ਉਹ ਲੋਕ ਸਭਾ ਦੀ ਮੈਂਬਰਸ਼ਿਪ ਗੁਆ ਬੈਠੇ। ਇਸ ਦੇ ਨਾਲ ਹੀ ਰਾਹੁਲ ਗਾਂਧੀ ਤੋਂ ਉਨ੍ਹਾਂ ਦਾ ਸਰਕਾਰੀ ਬੰਗਲਾ ਵਾਪਸ ਲੈ ਲਿਆ ਗਿਆ। ਹਾਲਾਂਕਿ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.