ਨਵੀਂ ਦਿੱਲੀ : ਕੌਮੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸੰਸਦ ਭਵਨ ਤਕ ਟਰੈਕਟਰ ਮਾਰਚ ਕੱਢਿਆ ਗਿਆ। ਕਾਂਗਰਸ ਮੁਤਾਬਕ ਰਾਹੁਲ ਗਾਂਧੀ ਦਾ ਟਰੈਕਟਰ ਮਾਰਚ ਕਿਸਾਨਾਂ, ਮਜ਼ਦੂਰਾਂ ਤੇ ਮਜ਼ਲੂਮਾਂ ਦੇ ਨਾਲ ਖੜ੍ਹੇ ਹੋਣ ਦਾ ਦਾ ਸਰਕਾਰ ਨੂੰ ਸੁਨੇਹਾ ਦਿੱਤਾ ਹੈ।
ਇਸ ਟਰੈਕਟਰ ਮਾਰਚ ਨੂੰ ਲੈ ਕੇ ਕਾਂਗਰਸੀ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਵੀ ਇਹੀ ਦਰਸਾਇਆ ਗਿਆ ਕਿ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਇਹ ਮੈਸਿਜ ਦਿੱਤਾ ਕਿ ਉਨ੍ਹਾਂ ਨੂੰ ਵਿਰਸੇ ਵਿਚ ਮਿਲੀ ਮਜ਼ਲੂਮਾਂ ਨਾਲ ਖੜ੍ਹਣ, ਸਵਿਧਾਨ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਰਾਹੁਲ ਗਾਂਧੀ ਨੇ ਕੇਂਦਰ ਨੂੰ ਇਸ ਮਾਰਚ ਜ਼ਰੀਏ ਦੱਸ ਦਿੱਤਾ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ ਅਤੇ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹਨ।
'ਕਾਂਗਰਸ ਪਾਰਟੀ ਫ਼ਰੰਟ ਲਾਈਨ 'ਤੇ ਰਹਿ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਰਹੇਗੀ'
ਗੁਰਜੀਤ ਔਜਲਾ ਨੇ ਕਿਹਾ ਕਿ ਉਨ੍ਹਾਂ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਵਿਚ ਫਰੰਟ ਤੇ ਹੋ ਕੇ ਸੰਸਦ ਦੇ ਅੰਦਰ ਅਤੇ ਬਾਹਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਹੈ ਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੇ ਫ਼ੈਸਲੇ ਤੋਂ ਪਿੱਛੇ ਨਾ ਹਟਿਆ ਤਾਂ ਅਸੀ ਸੰਸਦ ਭਵਨ ਤੋਂ ਲੈ ਕੇ ਪੂਰੀ ਦਿੱਲੀ ਵਿਚ ਟਰੈਕਟਰ ਹੀ ਟਰੈਕਟਰ ਖੜ੍ਹੇ ਕਰ ਕੇ ਟਰੈਕਟਰਾਂ ਦੀਆਂ ਚਾਬੀਆਂ ਪ੍ਰਧਾਨ ਮੰਤਰੀ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਜਦੋਂ ਯੂਪੀਏ ਸਰਕਾਰ ਨੇ ਬਰਾਡ ਕਾਸਟ ਰੈਗੂਲੇਸ਼ਨ ਬਿਲ ਲਿਆਉਣ ਦਾ ਫ਼ੈਸਲਾ ਵਾਪਸ ਲਿਆ ਕੇਂਦਰ ਖੇਤੀ ਕਾਨੂੰਨ ਵਾਪਸ ਲਵੇ: ਤਿਵਾੜੀ
ਰਾਹੁਲ ਗਾਂਧੀ ਦੇ ਟਰੈਕਟਰ ਮਾਰਚ ਤੇ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਲਈ ਤਿਆਰ ਹੋਣ ਬਾਰੇ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਿਹਾ ਕਿ ਜਦੋਂ 2007 ਵਿਚ ਪ੍ਰਚਾਰ ਅਤੇ ਪ੍ਰਸਾਰ ਨਾਲ ਜੁੜਿਆ ਇਕ ਕਾਨੂੰਨ ਯੂਪੀਏ ਸਰਕਾਰ ਬਰਾਡ ਕਾਸਟ ਰੈਗੂਲੇਸ਼ਨ ਬਿਲ ਲਿਆਉਣ ਦਾ ਵਿਚਾਰ ਕਰ ਰਹੀ ਸੀ ਉਦੋਂ ਮੀਡੀਆ ਤੋਂ ਲੈ ਕੇ ਬੀਜੀਪੀ ਵਾਲਿਆਂ ਨੇ ਹੋ ਹੱਲਾ ਕੀਤਾ ਅਤੇ ਕਿਹਾ ਇਹ ਸਾਡੇ ਦੇਸ਼ ਦੇ ਹੱਕ ਵਿਚ ਨਹੀਂ ਜਿਸ ਤੋਂ ਬਾਅਦ ਯੂਪੀਏ ਨੇ ਇਸ ਨੂੰ ਵਾਪਸ ਲੈ ਲਿਆ।ਇਸੇ ਤਰ੍ਹਾਂ ਜਦੋਂ ਬੀਜੇਪੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਛੱਡ ਕੇ ਪੂਰਾ ਦੇਸ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਤਾਂ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਤੋਂ ਅੱਗੇ ਨਿਕਲੇ ਰਾਹੁਲ ਗਾਂਧੀ, ਕਿਸਾਨਾਂ ਨੂੰ ਕੋਲ ਬੁਲਾਉਣ ਦੀ ਥਾਂ ਖੁਦ ਦਿਖਾਇਆ ਸਮਰਥਨ