ETV Bharat / bharat

ਉੱਤਰ-ਪੂਰਬ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਕਿਹਾ ਕਿ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਮੀਂਹ ਘੱਟਣ ਜਾ ਰਿਹਾ ਹੈ, ਪਰ, ਅਗਲੇ ਦੋ ਦਿਨਾਂ ਤੱਕ ਕੁਝ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਜਾਰੀ ਰਹੇਗਾ।

Rains likely to continue in North East
Rains likely to continue in North East
author img

By

Published : Apr 17, 2022, 10:13 AM IST

ਨਵੀਂ ਦਿੱਲੀ : ਭਾਰਤ ਦੇ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਕਿਹਾ ਕਿ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਅਗਲੇ ਦੋ ਦਿਨਾਂ ਤੱਕ ਕੁਝ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਜਾਰੀ ਰਹੇਗਾ। ਆਈਐਮਡੀ ਨੇ ਅਗਲੇ ਪੰਜ ਦਿਨਾਂ ਦੌਰਾਨ ਅਰੁਣਾਂਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਮੀਂਹ ਜਾਂ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਦੱਖਣੀ ਰਾਜਾਂ ਵਿੱਚ ਤੂਫ਼ਾਨ ਜਾਂ ਬਿਜਲੀ ਚਮਕਣ ਦੀ "ਬਹੁਤ ਸੰਭਾਵਨਾ" ਵੀ ਹੈ। ਆਈਐਮਡੀ ਮੁਤਾਬਕ, ਇਸ ਤੋਂ ਇਲਾਵਾ 18 ਅਪ੍ਰੈਲ ਦੀ ਰਾਤ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ, 19 ਅਤੇ 20 ਅਪ੍ਰੈਲ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਅਤੇ 20 ਅਪ੍ਰੈਲ ਨੂੰ ਪੰਜਾਬ ਵਿੱਚ ਗਰਜ਼ ਜਾਂ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਵਿੱਚ ਜ਼ਮੀਨੀ ਲੋਕਤੰਤਰ ਨੂੰ ਮਜ਼ਬੂਤ ​​ਕਰਨ 1584.25 ਕਰੋੜ ਰੁਪਏ ਕੀਤੇ ਮਨਜ਼ੂਰ

ETV Bharat Logo

Copyright © 2024 Ushodaya Enterprises Pvt. Ltd., All Rights Reserved.