ਰਾਜੌਰੀ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਇਕ ਪਿੰਡ 'ਚ ਐਤਵਾਰ ਸ਼ਾਮ ਨੂੰ ਸ਼ੱਕੀ ਅੱਤਵਾਦੀਆਂ ਨੇ ਇਕ ਵਿਸ਼ੇਸ਼ ਭਾਈਚਾਰੇ ਨਾਲ ਸਬੰਧਤ ਤਿੰਨ ਘਰਾਂ 'ਤੇ ਗੋਲੀਆਂ ਚਲਾ ਦਿੱਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਛੇ ਹੋਰ (Rajouri Firing Update) ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਜੰਮੂ ਖੇਤਰ 'ਚ ਪਿਛਲੇ ਕਈ ਸਾਲਾਂ ਵਿੱਚ ਇਹ ਪਹਿਲਾ ਅਜਿਹਾ ਹਮਲਾ ਹੈ, ਜੋ ਘਾਟੀ ਦੇ ਮੁਕਾਬਲੇ ਬਹੁਤ ਸ਼ਾਂਤੀਪੂਰਨ ਹੈ ਅਤੇ ਉਹ ਵੀ ਨਵੇਂ ਸਾਲ ਦੇ ਪਹਿਲੇ ਦਿਨ।
ਜੰਮੂ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਮੁਕੇਸ਼ ਸਿੰਘ ਨੇ ਕਿਹਾ ਕਿ ਪੁਲਿਸ, ਫੌਜ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨੇ ਅੱਪਰ ਡੰਗਰੀ ਪਿੰਡ ਗੋਲੀਬਾਰੀ ਵਿੱਚ ਸ਼ਾਮਲ ਦੋ "ਹਥਿਆਰਬੰਦ ਵਿਅਕਤੀਆਂ" ਨੂੰ ਫੜਨ ਲਈ ਸਾਂਝੇ ਤੌਰ 'ਤੇ ਇੱਕ ਵਿਆਪਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
4 ਮੌਤਾਂ, ਕਈ ਜਖ਼ਮੀ: ਸਿੰਘ ਨੇ ਦੱਸਿਆ ਸੀ ਕਿ ਇਕ ਦੂਜੇ ਤੋਂ ਕਰੀਬ 50 ਮੀਟਰ ਦੀ ਦੂਰੀ 'ਤੇ ਸਥਿਤ ਤਿੰਨ ਘਰਾਂ 'ਤੇ ਗੋਲੀਆਂ ਚਲਾਈਆਂ ਗਈਆਂ। ਦੋ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਚਾਰ ਜ਼ਖਮੀ ਹੋ ਗਏ। ਹਾਲਾਂਕਿ, ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਮਰਨ ਵਾਲਿਆਂ (Rajouri Terror Attack) ਦੀ ਗਿਣਤੀ ਵੱਧ ਕੇ ਚਾਰ ਹੋ ਗਈ ਹੈ, ਕਿਉਂਕਿ ਦੋ ਹੋਰ ਦੀ ਮੌਤ ਹੋ ਗਈ ਹੈ। ਚਸ਼ਮਦੀਦਾਂ ਦੇ ਹਵਾਲੇ ਨਾਲ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਦੋ ਸ਼ੱਕੀ ਅੱਤਵਾਦੀ ਪਿੰਡ ਦੇ ਨੇੜੇ ਆਏ ਅਤੇ ਤਿੰਨੋਂ ਘਰਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਫ਼ਰਾਰ ਹੋ ਗਏ।
ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮ: ਇੱਕ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 10 ਮਿੰਟਾਂ ਵਿੱਚ ਬੰਦ ਹੋ ਗਈ। ਪਹਿਲਾਂ ਉਨ੍ਹਾਂ ਨੇ ਅੱਪਰ ਡਾਂਗਰੀ ਦੇ ਇਕ ਘਰ 'ਤੇ ਗੋਲੀਬਾਰੀ ਕੀਤੀ ਅਤੇ ਫਿਰ 25 ਮੀਟਰ ਦੂਰ ਜਾ ਕੇ ਉਥੇ ਕਈ ਹੋਰ ਲੋਕਾਂ 'ਤੇ ਗੋਲੀਆਂ ਚਲਾਈਆਂ। ਪਿੰਡ ਤੋਂ ਭੱਜਣ ਤੋਂ ਪਹਿਲਾਂ ਉਨ੍ਹਾਂ ਨੇ ਦੂਜੇ ਘਰ ਤੋਂ ਕਰੀਬ 25 ਮੀਟਰ ਦੀ ਦੂਰੀ 'ਤੇ ਸਥਿਤ ਇਕ ਹੋਰ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਵਿੱਚ ਕੁੱਲ 10 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ( firing incident in Rajouri Jammu Kashmir) ਵਿੱਚੋਂ ਤਿੰਨ ਨੂੰ ਸਰਕਾਰੀ ਮੈਡੀਕਲ ਕਾਲਜ ਰਾਜੌਰੀ ਦੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਤਿੰਨ ਜ਼ਖ਼ਮੀਆਂ ਨੂੰ ਹੈਲੀਕਾਪਟਰ ਰਾਹੀਂ ਜੰਮੂ ਲਿਜਾਇਆ ਜਾ ਰਿਹਾ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਮ੍ਰਿਤਕ ਵਿਅਕਤੀਆਂ ਦੀ ਪਛਾਣ ਹੋਈ : ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਤੀਸ਼ ਕੁਮਾਰ (45), ਦੀਪਕ ਕੁਮਾਰ (23), ਪ੍ਰੀਤਮ ਲਾਲ (57) ਅਤੇ ਸ਼ਿਸ਼ੂਪਾਲ (32) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦੀ ਪਛਾਣ ਪਵਨ ਕੁਮਾਰ (38), ਰੋਹਿਤ ਪੰਡਿਤ (27), ਸਰੋਜ ਬਾਲਾ (35), ਰਿਦਮ ਸ਼ਰਮਾ (17) ਅਤੇ ਪਵਨ ਕੁਮਾਰ (32) ਵਜੋਂ ਹੋਈ ਹੈ। ਸਰਕਾਰੀ ਮੈਡੀਕਲ ਕਾਲਜ ਰਾਜੌਰੀ ਦੇ ਮੈਡੀਕਲ ਸੁਪਰਡੈਂਟ ਡਾਕਟਰ ਮਹਿਮੂਦ ਨੇ ਗੋਲੀਬਾਰੀ ਦੀ ਘਟਨਾ ਵਿੱਚ ਚਾਰ ਲੋਕਾਂ ਦੇ (Terror Attack in Jammu Kashmir) ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਡਾਂਗਰੀ ਦੇ ਸਰਪੰਚ ਧੀਰਜ ਕੁਮਾਰ ਨੇ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਬਾਅਦ 'ਚ 'ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਦੀ ਸੂਚਨਾ' ਫੋਨ ਉੱਤੇ ਮਿਲੀ।
ਜੰਮੂ ਦੇ ਸਾਂਬਾ 'ਚ ਮਿਲਿਆ ਤੋਪ ਦਾ ਗੋਲਾ: ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ 'ਚ ਰੇਲਵੇ ਲਾਈਨ ਦੇ ਕੋਲ ਐਤਵਾਰ ਨੂੰ ਇਕ ਪੁਰਾਣਾ ਤੋਪ ਦਾ ਗੋਲਾ ਮਿਲਿਆ ਹੈ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਖੋਲ ਸਾਂਬਾ ਰੇਲਵੇ ਸਟੇਸ਼ਨ (Samba Jammu Kashmir News) ਨੇੜੇ ਕਾਲੀ ਬੇੜੀ 'ਚ ਰੇਲਵੇ ਲਾਈਨ ਤੋਂ ਕਰੀਬ 150 ਮੀਟਰ ਦੀ ਦੂਰੀ 'ਤੇ ਦੇਖਿਆ ਗਿਆ।
ਉਨ੍ਹਾਂ ਕਿਹਾ ਕਿ ਬੰਬ ਨਿਰੋਧਕ ਦਸਤੇ ਨੂੰ ਮੌਕੇ 'ਤੇ ਭੇਜਿਆ ਗਿਆ ਸੀ, ਜਿਸ ਨੇ ਸ਼ੈੱਲ ਦੀ ਜਾਂਚ ਕੀਤੀ ਅਤੇ ਇਹ ਖਾਲੀ ਪਾਇਆ। ਅਧਿਕਾਰੀ ਨੇ ਦੱਸਿਆ ਕਿ ਗੋਲੇ ਨੂੰ ਬਾਅਦ 'ਚ ਅੰਬ-ਤਲੀ ਪੁਲਿਸ ਚੌਕੀ ਤੋਂ ਟੀਮ ਦੇ ਹਵਾਲੇ ਕਰ ਦਿੱਤਾ ਗਿਆ। (ਵਾਧੂ ਇਨਪੁਟ- ਪੀਟੀਆਈ ਭਾਸ਼ਾ)
ਇਹ ਵੀ ਪੜ੍ਹੋ: ਦਿੱਲੀ 'ਚ ਸਕੂਟੀ ਸਵਾਰ ਲੜਕੀ ਨੂੰ ਕਾਰ ਸਵਾਰ ਪੰਜ ਲੜਕਿਆਂ ਨੇ 4 ਕਿਲੋਮੀਟਰ ਤੱਕ ਘਸੀਟਿਆ, ਨਗਨ ਮਿਲੀ ਲਾਸ਼