ETV Bharat / bharat

ਗ੍ਰਹਿ ਰਾਜ ਮੰਤਰੀ ਟੇਨੀ ਦੇ ਬੇਟੇ ਦੀ ਜ਼ਮਾਨਤ 'ਤੇ ਟਿਕੈਤ ਦਾ ਬਿਆਨ, ਇਹ ਭਾਜਪਾ ਦੀ ਮਾੜੀ ਰਾਜਨੀਤੀ ਦਾ ਹੀ ਨਮੂਨਾ - ਬੇਟੇ ਦੀ ਜ਼ਮਾਨਤ 'ਤੇ ਟਿਕੈਤ ਦਾ ਬਿਆਨ

ਹਾਈ ਕੋਰਟ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਟਿਕੁਨੀਆ ਕਾਂਡ ਦੇ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਉਰਫ਼ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਅਦਾਲਤ ਨੇ 18 ਜਨਵਰੀ ਨੂੰ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵੀਰਵਾਰ ਨੂੰ ਜਸਟਿਸ ਰਾਜੀਵ ਸਿੰਘ ਦੀ ਸਿੰਗਲ ਬੈਂਚ ਨੇ ਇਸ ਮਾਮਲੇ 'ਚ ਆਪਣਾ ਫੈਸਲਾ ਸੁਣਾਇਆ।

ਗ੍ਰਹਿ ਰਾਜ ਮੰਤਰੀ ਟੇਨੀ ਦੇ ਬੇਟੇ ਦੀ ਜ਼ਮਾਨਤ 'ਤੇ ਟਿਕੈਤ ਦਾ ਬਿਆਨ

author img

By

Published : Feb 10, 2022, 9:48 PM IST

ਨਵੀਂ ਦਿੱਲੀ/ਗਾਜ਼ੀਆਬਾਦ: ਲਖੀਮਪੁਰ ਹਿੰਸਾ ਮਾਮਲੇ 'ਚ (Lakhimpur violence case) ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ 18 ਜਨਵਰੀ ਨੂੰ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬਿਆਨ (Bharatiya Kisan Union leader Rakesh Tikait) ਜਾਰੀ ਕਰਦਿਆਂ ਕਿਹਾ,

"ਲਖੀਮਪੁਰ ਖੀਰੀ ਕਤਲ ਕਾਂਡ 'ਚ ਮੰਤਰੀ ਅਜੈ ਟੈਣੀ ਦੇ ਬੇਟੇ ਆਸ਼ੀਸ਼ ਨੂੰ ਜ਼ਮਾਨਤ ਮਿਲ ਗਈ। ਇਹ ਭਾਜਪਾ ਦੀ ਘਟੀਆ ਰਾਜਨੀਤੀ ਦਾ ਇਕ ਨਮੂਨਾ ਹੈ। ਸਾਨੂੰ ਨਿਆਂ ਪ੍ਰਣਾਲੀ 'ਤੇ ਭਰੋਸਾ ਹੈ। ਵੱਡੀ ਅਦਾਲਤ 'ਚ ਅਪੀਲ ਕਰਾਂਗੇ। ਦੇਸ਼ ਭਰ 'ਚ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਅਤੇ ਬੇਇਨਸਾਫੀ ਲਈ ਕਿਸਾਨਾਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨਗੇ।"

ਲਖੀਮਪੁਰ ਹਿੰਸਾ ਮਾਮਲੇ (LaKhimpur Kheri Case) ਵਿੱਚ ਐਸਆਈਟੀ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵਿੱਚ ਐਸਆਈਟੀ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਐਸਆਈਟੀ ਦੀ ਚਾਰਜਸ਼ੀਟ ਵਿੱਚ ਦੱਸਿਆ ਗਿਆ ਹੈ ਕਿ ਆਸ਼ੀਸ਼ ਮਿਸ਼ਰਾ ਹਿੰਸਾ ਵਾਲੀ ਥਾਂ 'ਤੇ ਮੌਜੂਦ ਸੀ। ਐਸਆਈਟੀ ਵੱਲੋਂ ਚਾਰਜਸ਼ੀਟ ਵਿੱਚ 14 ਮੁਲਜ਼ਮਾਂ ਦੇ ਨਾਂ ਸ਼ਾਮਲ ਕੀਤੇ ਗਏ ਸਨ।

ਗ੍ਰਹਿ ਰਾਜ ਮੰਤਰੀ ਟੇਨੀ ਦੇ ਬੇਟੇ ਦੀ ਜ਼ਮਾਨਤ 'ਤੇ ਟਿਕੈਤ ਦਾ ਬਿਆਨ
ਗ੍ਰਹਿ ਰਾਜ ਮੰਤਰੀ ਟੇਨੀ ਦੇ ਬੇਟੇ ਦੀ ਜ਼ਮਾਨਤ 'ਤੇ ਟਿਕੈਤ ਦਾ ਬਿਆਨ

ਇਸ ਚਾਰਜਸ਼ੀਟ ਵਿੱਚ ਅਜੈ ਕੁਮਾਰ ਮਿਸ਼ਰਾ ਟੈਨੀ ਦਾ ਨਾਂ ਨਹੀਂ ਸੀ। 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਟਿਕੁਨੀਆ 'ਚ ਹੋਈ ਹਿੰਸਾ 'ਚ ਅੱਠ ਲੋਕ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਤੋਂ ਬਾਅਦ ਗੁੱਸੇ 'ਚ ਆਈ ਭੀੜ ਨੇ ਆਸ਼ੀਸ਼ ਦੇ ਡਰਾਈਵਰ ਸਮੇਤ ਚਾਰ ਲੋਕਾਂ ਦੀ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਪੰਜਾਬ ਚੋਣਾਂ: ਨਵੇਂ ਚਿਹਰਿਆਂ ਨਾਲ ਵਿਰਾਸਤ ਦੀ ਸਿਆਸਤ !

ETV Bharat Logo

Copyright © 2025 Ushodaya Enterprises Pvt. Ltd., All Rights Reserved.