ETV Bharat / bharat

ਰਾਮ ਰਹੀਮ ਨੇ ਹਨਪ੍ਰੀਤ ਨੂੰ ਮਿਲਣ ਦੀ ਜਤਾਈ ਇੱਛਾ

ਡੇਰਾ ਸਿਰਸਾ (Dera Sirsa) ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ (Ranjit Singh Murder ) ਮਾਮਲੇ ਦੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਮ ਰਹੀਮ (Ram Rahim ) ਚਿੰਤਾ ਵਿੱਚ ਡੁੱਬੇ ਹੋਏ ਹਨ। ਇਸਦੇ ਚੱਲਦੇ ਹੀ ਉਨ੍ਹਾਂ ਵੱਲੋਂ ਹੁਣ ਆਪਣੀ ਮਾਂ ਅਤੇ ਹਨੀਪ੍ਰੀਤ (honeypreet) ਨੂੰ ਮਿਲਣ ਦੀ ਇੱਛਾ ਜਤਾਈ ਗਈ ਹੈ।

ਰਾਮ ਰਹੀਮ ਨੇ ਹਨਪ੍ਰੀਤ ਨੂੰ ਮਿਲਣ ਦੀ ਜਤਾਈ ਇੱਛਾ
ਰਾਮ ਰਹੀਮ ਨੇ ਹਨਪ੍ਰੀਤ ਨੂੰ ਮਿਲਣ ਦੀ ਜਤਾਈ ਇੱਛਾ
author img

By

Published : Oct 10, 2021, 5:49 PM IST

ਹਰਿਆਣਾ: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਇੱਕ ਹੋਰ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਰਾਮ ਰਹੀਮ ਨਿਰਾਸ਼ਾ ਦੇ ਆਲਮ ਚ ਡੁੱਬੇ ਹੋਏ ਹਨ। ਜੋ ਜਾਣਕਾਰੀ ਨਿੱਕਲ ਕੇ ਸਾਹਮਣੇ ਆਈ ਹੈ ਕਿ ਪਿਛਲੇ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਹੇ।

ਜਿਕਰਯੋਗ ਹੈ ਕਿ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਰਾਮ ਰਹੀਮ (Ram Rahim ) ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਹਨ। ਹੁਣ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਵੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੀਬੀਆਈ ਦੀ ਅਦਾਲਤ ਵੱਲੋਂ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ (Ram Rahim ) ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਸੂਤਰਾਂ ਮੁਤਾਬਕ ਰਣਜੀਤ ਸਿੰਘ ਕਤਲ ਕੇਸ 'ਚ ਸਜ਼ਾ 'ਤੇ ਫੈਸਲਾ ਆਉਣ ਤੋਂ ਪਹਿਲਾਂ ਰਾਮ ਰਹੀਮ ਨੇ ਆਪਣੀ ਮਾਂ ਤੇ ਮੂੰਹ ਬੋਲੀ ਧੀ ਹਨੀਪ੍ਰੀਤ ((honeypreet)) ਨੂੰ ਮਿਲਣ ਦੀ ਇੱਛਾ ਜ਼ਾਹਿਰ ਕੀਤੀ ਹੈ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਸਜ਼ਾ 'ਤੇ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ।

ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ। ਰਾਮ ਰਹੀਮ 'ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਜਸਵੀਰ ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਗੁਰਮੀਤ ਰਾਮ ਰਹੀਮ ਪਹਿਲਾਂ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਫਿਲਹਾਲ ਪੁਲਿਸ ਵੱਲੋਂ ਅਦਾਲਤ ਵੱਲੋਂ ਸੁਣਾਏ ਜਾਣ ਵਾਲੀ ਸਜ਼ਾ ਨੂੰ ਲੈਕੇ ਸਖ਼ਤੀ ਵਧਾ ਦਿੱਤੀ ਗਈ ਹੈ ਤਾਂ ਕਿ ਹਿੰਸਾ ਨਾ ਭੜਕ ਜਾਵੇ।

ਇਹ ਵੀ ਪੜ੍ਹੋ:ਜਾਣੋ, ਕੀ ਹੈ ਰਣਜੀਤ ਸਿੰਘ ਕਤਲ ਮਾਮਲਾ?

ETV Bharat Logo

Copyright © 2024 Ushodaya Enterprises Pvt. Ltd., All Rights Reserved.