ETV Bharat / bharat

ਰਣਜੀਤ ਕਤਲ ਕੇਸ: ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਮੁੜ ਹੋਈ ਉਮਰਕੈਦ

ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ਚ ਪੰਚਕੁਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ।

ਰਣਜੀਤ ਕਤਲ ਕੇਸ
ਰਣਜੀਤ ਕਤਲ ਕੇਸ
author img

By

Published : Oct 18, 2021, 4:40 PM IST

Updated : Oct 18, 2021, 5:09 PM IST

ਚੰਡੀਗੜ੍ਹ: ਕੁਕਰਮ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸੱਜ਼ਾ ਕੱਟ ਰਹੇ ਰਾਮ ਰਹੀਮ (Ram Rahim) ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧੀ ਰੰਜੀਤ ਸਿੰਘ ਕਤਲ ਮਾਮਲੇ ’ਚ ਸੀਬੀਆਈ ਜੱਜ ਵੱਲੋਂ ਫੈਸਲਾ ਸੁਣਾਇਆ ਗਿਆ। ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ਚ ਪੰਚਕੁਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਮੁੜ ਹੋਈ ਉਮਰਕੈਦ

ਮੁੱਖ ਮੁਲਜ਼ਮ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਮਰਕੈਦ ਦੀ ਸਜ਼ਾ ਸੁਣਾਈ ਹੈ। ਜਿਸ ਤੋਂ ਬਾਅਦ ਤਕਰੀਬਨ 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਮਾਮਲੇ ’ਚ ਹੋਰ ਦੋਸ਼ੀ ਕ੍ਰਿਸ਼ਨ, ਸਬਦਿਲ, ਜਸਵੀਰ, ਅਵਤਾਰ ਨੂੰ ਵੀ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ।

ਰਣਜੀਤ ਕਤਲ ਕੇਸ
ਰਣਜੀਤ ਕਤਲ ਕੇਸ

ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਈ ਹੈ। ਅਜਿਹੇ ਵਿੱਚ ਸ਼ਹਿਰ ਦੀ ਸੁਰੱਖਿਆ ਨੂੰ ਵੇਖਦੇ ਹੋਏ ਜਿਲਾ ਪ੍ਰਸ਼ਾਸਨ ਨੇ ਪੂਰੇ ਜਿਲ੍ਹੇ ਵਿੱਚ ਧਾਰਾ -144 ਲਗਾ ਦਿੱਤੀ ਗਈ ਸੀ। ਦੱਸ ਦੇਈਏ ਕਿ 12 ਅਕਤੂਬਰ ਨੂੰ ਰਾਮ ਰਹੀਮ ਦੀ ਸਜ਼ਾ ਦਾ ਐਲਾਨ ਹੋਣਾ ਸੀ ਪਰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ (panchkula cbi court) ਨੇ ਰਾਮ ਰਹੀਮ ਸਮੇਤ 5 ਮਲਜ਼ਮਾਂ ਦੀ ਸਜ਼ਾ ਉੱਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ 18 ਅਕਤੂਬਰ ਨੂੰ ਸਜ਼ਾ ਸੁਣਾਉਣ ਦਾ ਫੈਸਲਾ ਸੁਣਾਇਆ ਸੀ।

ਰਣਜੀਤ ਕਤਲ ਕੇਸ
ਰਣਜੀਤ ਕਤਲ ਕੇਸ

ਇਹਨਾਂ ਧਾਰਾਵਾਂ ਵਿੱਚ ਸੀ ਮੁਲਜ਼ਮ

ਰਣਜੀਤ ਸਿੰਘ ਹਤਿਆਕਾਂਡ ਮਾਮਲੇ ਵਿੱਚ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਕ੍ਰਿਸ਼ਣ ਕੁਮਾਰ ਨੂੰ ਕੋਰਟ ਨੇ ਆਈਪੀਸੀ ਦੀ ਧਾਰਾ- 302 ( ਕਤਲ ) , 120 - ਬੀ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਉਥੇ ਹੀ , ਅਵਤਾਰ , ਜਸਵੀਰ ਅਤੇ ਸਬਦਿਲ ਨੂੰ ਕੋਰਟ ਨੇ ਆਈਪੀਸੀ ਦੀ ਧਾਰਾ - 302 (ਕਤਲ), 120 -ਬੀ ਅਤੇ ਆਰਮਸ ਐਕਟ ਦੇ ਤਹਿਤ ਮੁਲਜ਼ਮ ਕਰਾਰ ਦਿੱਤਾ ਹੈ।

ਇਹ ਵੀ ਪੜੋ: ਪੁਲਿਸ ਵਾਲੇ ਦੀ ਕਾਰ ਨੇ ਲਈ ਜਾਨ, ਦੇਖੋ ਵੀਡੀਓ

Last Updated : Oct 18, 2021, 5:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.