ETV Bharat / bharat

ਸ਼੍ਰੀਲੰਕਾ 'ਚ ਸੰਕਟ ਹੋਰ ਡੂੰਘਾ, ਵਿਕਰਮਾਸਿੰਘੇ ਨੇ ਦਿੱਤਾ ਅਸਤੀਫਾ, ਪ੍ਰਦਰਸ਼ਨਕਾਰੀਆਂ ਵੱਲੋ PM ਦੀ ਰਿਹਾਇਸ਼ ਦਾ ਘਿਰਾਓ - ਸੰਕਟ ਲਈ ਰਾਜਪਕਸ਼ੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ

ਰਾਨਿਲ ਵਿਕਰਮਸਿੰਘੇ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਵਿਕਰਮਸਿੰਘੇ ਦੇ ਅਸਤੀਫੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਗਿਆ ਹੈ।

ਸ਼੍ਰੀਲੰਕਾ 'ਚ ਸੰਕਟ ਹੋਰ ਡੂੰਘਾ, ਵਿਕਰਮਾਸਿੰਘੇ ਨੇ ਦਿੱਤਾ ਅਸਤੀਫਾ

author img

By

Published : Jul 9, 2022, 8:46 PM IST

ਕੋਲੰਬੋ: ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਸ਼ਨੀਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਦੇਸ਼ ਦੀ ਕਮਾਨ ਸਪੀਕਰ ਨੂੰ ਸੌਂਪੀ ਜਾ ਸਕਦੀ ਹੈ। ਨਵਾਂ ਨੇਤਾ ਚੁਣੇ ਜਾਣ ਤੱਕ ਉਹ ਇਹ ਅਹੁਦਾ ਸੰਭਾਲਣਗੇ।

ਹਾਲਾਂਕਿ ਸ਼੍ਰੀਲੰਕਾ 'ਚ ਪੈਦਾ ਹੋਏ ਸੰਕਟ ਲਈ ਰਾਜਪਕਸ਼ੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਸੜਕਾਂ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। ਰਾਨਿਲ ਵਿਕਰਮਸਿੰਘੇ ਦੇ ਅਸਤੀਫੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ''ਅੱਜ ਪਾਰਟੀ ਨੇਤਾਵਾਂ ਦੀ ਬੈਠਕ 'ਚ ਸਾਰੇ ਨਾਗਰਿਕਾਂ ਦੀ ਸੁਰੱਖਿਆ ਸਮੇਤ ਸਰਕਾਰ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਸਰਬ ਪਾਰਟੀ ਸਰਕਾਰ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਫੈਸਲੇ ਨੂੰ ਆਸਾਨ ਬਣਾਉਣ ਲਈ ਮੈਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।

"ਇੱਥੇ ਸਪੀਕਰ ਦੇ ਘਰ ਹੋਈ ਬੈਠਕ ਤੋਂ ਬਾਅਦ ਸੰਸਦ ਮੈਂਬਰ ਹਰਸ਼ਾ ਡੀ ਸਿਲਵਾ ਨੇ ਟਵੀਟ ਕੀਤਾ ਕਿ ਬੈਠਕ 'ਚ ਫੈਸਲਾ ਲਿਆ ਗਿਆ ਕਿ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਤੁਰੰਤ ਅਹੁਦਾ ਛੱਡ ਦੇਣਾ ਚਾਹੀਦਾ ਹੈ। ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ ਵੱਧ ਤੋਂ ਵੱਧ 30 ਦਿਨਾਂ ਲਈ ਹੋਣੀ ਚਾਹੀਦੀ ਹੈ। ਅਗਲੇ ਕੁਝ ਦਿਨਾਂ ਵਿੱਚ ਅੰਤਰਿਮ ਸਰਬ ਪਾਰਟੀ ਸਰਕਾਰ ਦੀ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ ਅਤੇ ਚੋਣਾਂ ਜਲਦੀ ਹੋਣੀਆਂ ਚਾਹੀਦੀਆਂ ਹਨ।

ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵਿਕਰਮਸਿੰਘੇ ਨੇ ਅਸਤੀਫਾ ਦੇਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਅਸਤੀਫਾ ਦੇਣ ਦੇ ਇੱਛੁਕ ਹਨ ਤਾਂ ਜੋ ਦੇਸ਼ ਵਿੱਚ ਸਰਬ ਪਾਰਟੀ ਸਰਕਾਰ ਦੇ ਗਠਨ ਦਾ ਰਸਤਾ ਬਣਾਇਆ ਜਾ ਸਕੇ। ਪ੍ਰਧਾਨ ਮੰਤਰੀ ਦੇ ਮੀਡੀਆ ਡਿਵੀਜ਼ਨ ਨੇ ਕਿਹਾ ਕਿ ਉਹ ਸਰਬ ਪਾਰਟੀ ਸਰਕਾਰ ਬਣਨ ਅਤੇ ਸੰਸਦ ਵਿੱਚ ਬਹੁਮਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।

ਉਨ੍ਹਾਂ ਦੇ ਦਫਤਰ ਨੇ ਕਿਹਾ ਕਿ ਵਿਕਰਮਸਿੰਘੇ ਉਦੋਂ ਤੱਕ ਪ੍ਰਧਾਨ ਮੰਤਰੀ ਬਣੇ ਰਹਿਣਗੇ। ਵਿਕਰਮਸਿੰਘੇ ਨੇ ਪਾਰਟੀ ਨੇਤਾਵਾਂ ਨੂੰ ਕਿਹਾ ਕਿ ਉਹ ਇਸ ਤੱਥ ਨੂੰ ਧਿਆਨ ਵਿਚ ਰੱਖਦੇ ਹੋਏ ਅਹੁਦਾ ਛੱਡਣ ਦਾ ਫੈਸਲਾ ਲੈ ਰਹੇ ਹਨ ਕਿ ਦੇਸ਼ ਵਿਆਪੀ ਈਂਧਨ ਦੀ ਵੰਡ ਇਸ ਹਫਤੇ ਤੋਂ ਮੁੜ ਸ਼ੁਰੂ ਕੀਤੀ ਜਾਣੀ ਹੈ। ਵਿਸ਼ਵ ਖੁਰਾਕ ਪ੍ਰੋਗਰਾਮ ਦੇ ਨਿਰਦੇਸ਼ਕ ਇਸ ਹਫਤੇ ਦੇਸ਼ ਦਾ ਦੌਰਾ ਕਰਨ ਵਾਲੇ ਹਨ। IMF ਲਈ ਕਰਜ਼ੇ ਦੀ ਨਿਰੰਤਰਤਾ ਰਿਪੋਰਟ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ, ਜਿਸ ਨਾਲ ਵਿਕਰਮਸਿੰਘੇ 'ਤੇ ਦਬਾਅ ਵਧ ਗਿਆ ਸੀ। ਪ੍ਰਧਾਨ ਮੰਤਰੀ ਵਿਕਰਮਸਿੰਘੇ ਨੇ ਕਿਹਾ ਹੈ ਕਿ ਉਹ ਸਾਰੀਆਂ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਉਣ ਲਈ ਤਿਆਰ ਹਨ।

ਇਹ ਵੀ ਪੜੋ:- SL vs AUS, 2nd Test: ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਗਾਲ ਸਟੇਡੀਅਮ ਘੇਰਿਆ, ਜੈਸੂਰੀਆ ਵੀ ਸੜਕਾਂ 'ਤੇ ਉਤਰਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.