ਯਮੁਨਾਨਗਰ: ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੰਗ ਜੋ ਕਿਸਾਨ ਜਿਸ ਮੰਗ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਹਨ ਉਹ ਜਾਇਜ਼ ਹਨ ਅਤੇ ਉਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਰਾਤ ਦੀ ਠੰਡ ਵਿੱਚ ਖੁੱਲੇ ਅਸਮਾਨ ਹੇਠ ਸੜਕ ’ਤੇ ਪਏ ਹੋਏ ਹਨ ਅਤੇ ਉਨ੍ਹਾਂ ਦੇ ਹਾਲਾਤ ਖਰਾਬ ਹੋ ਰਹੀਂ ਹੈ।
ਰਣਜੀਤ ਚੌਟਾਲਾ ਨੂੰ ਜਦੋਂ ਪੁੱਛਿਆ ਗਿਆ ਕਿ ਕਿਸਾਨਾਂ ਨੂੰ ਦਿੱਲੀ ਸਰਹੱਦ 'ਤੇ ਤਾਰ ਲਗਾ ਕੇ ਕਿਉਂ ਰੋਕਿਆ ਗਿਆ, ਤਾਂ ਇਥੇ ਮੰਤਰੀ ਜੀ ਉਲਟਾ ਪੱਤਰਕਾਰਾਂ ਨੂੰ ਹੀ ਨਸੀਹਤ ਦਿੰਦੇ ਹੋਏ ਨਜ਼ਰ ਆਏ। ਚੌਟਾਲਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਜਦੋਂ ਤੁਹਾਡੇ ਘਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋਣ ਲੱਗੀ ਤਾਂ ਤੁਸੀਂ ਕੀ ਕਰੋਗੇ। ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਦਿੱਲੀ ਕਿਸਦਾ ਘਰ ਹੈ। ਇਸ ਲਈ ਮੰਤਰੀ ਸਵਾਲ ਤੋਂ ਬੱਚਦੇ ਨਜ਼ਰ ਆਏ।
ਦੱਸ ਦਈਏ ਕਿ ਰਣਜੀਤ ਚੌਟਾਲਾ ਰਾਣੀਆ ਤੋਂ ਇੱਕ ਅਜ਼ਾਦ ਵਿਧਾਇਕ ਹਨ ਜਿਨ੍ਹਾਂ ਨੇ ਹਰਿਆਣਾ ਦੀ ਮਨੋਹਰ ਲਾਲ ਸਰਕਾਰ ਨੂੰ ਆਪਣਾ ਸਮਰਥਨ ਦਿੱਤਾ ਹੋਇਆ ਹੈ। ਹੁਣ ਜਿਸ ਸਰਕਾਰ ਦੀ ਉਨ੍ਹਾਂ ਨੇ ਹਮਾਇਤ ਕੀਤੀ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਨਹੀਂ ਠਹਿਰਾ ਰਹੀ ਬਲਕਿ ਮੰਤਰੀਆਂ ਰਣਜੀਤ ਚੌਟਾਲਾ ਨੂੰ ਕਿਸਾਨਾਂ ਦੀਆਂ ਮੰਗਾਂ ਜਾਇਜ਼ ਲੱਗ ਰਹੀਂ ਹਨ।
ਇਥੇ ਇਹ ਵੀ ਦੱਸ ਦਇਏ ਕਿ ਹਰਿਆਣਾ ਸਰਕਾਰ ਦਾ ਸਮਰਥਨ ਦੇਣ ਵਾਲੇ ਇਹ ਇਕਲੋਤੇ ਵਿਧਾਇਕ ਨਹੀਂ ਹਨ ਜਿਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਿਹਾ ਹੈ। ਇਸ ਤੋਂ ਪਹਿਲਾਂ ਦਾਦਰੀ ਦੇ ਅਜ਼ਾਦ ਵਿਧਾਇਕ ਸੋਮਬਰ ਸੰਗਵਾਨ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਚੁੱਕੇ ਹਨ। ਉਨ੍ਹਾਂ ਨੇ ਤਾਂ ਹਰਿਆਣਾ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਅਤੇ ਪਸ਼ੂ ਪਾਲਣ ਵਿਕਾਸ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।