ETV Bharat / bharat

19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਇਨਸਾਫ, ਜਾਣੋ ਕੀ ਸੀ ਮਾਮਲਾ

ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਸਣੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਇਨਸਾਫ

author img

By

Published : Oct 18, 2021, 5:10 PM IST

ਚੰਡੀਗੜ੍ਹ: ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੁਣ ਹੋਰ ਵੀ ਵੱਧ ਗਈਆਂ ਹਨ। ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ।

ਕੀ ਹੈ ਰਣਜੀਤ ਕਤਲ ਮਾਮਲਾ?

ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਨ੍ਹਾਂ ਦਾ ਕਤਲ ਹੋਇਆ ਸੀ ਜਿਸਦਾ ਇਲਜ਼ਾਮ ਡੇਰਾ ਮੁਖੀ 'ਤੇ ਲੱਗਿਆ ਸੀ। ''ਮਈ 2002 ਵਿੱਚ ਗੁੰਮਨਾਮ ਚਿੱਠੀ ਆਈ ਸੀ, ਜਿਸ ਬਾਰੇ ਡੇਰੇ ਵਾਲਿਆਂ ਨੂੰ ਸ਼ੱਕ ਸੀ ਕਿ ਇਸ ਪਿੱਛੇ ਰਣਜੀਤ ਸਿੰਘ ਦਾ ਹੱਥ ਹੈ।'' ਰਣਜੀਤ ਸਿੰਘ ਡੇਰਾ ਸੱਚਾ ਸੌਦਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ।''ਡੇਰੇ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਇਹ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਹੈ। ਜਿਸ ਕਾਰਨ ਪਹਿਲਾਂ ਇਨ੍ਹਾਂ ਨੇ ਰਣਜੀਤ ਸਿੰਘ ਨੂੰ ਧਮਕਾਇਆ। ''ਫਿਰ ਰਣਜੀਤ ਸਿੰਘ ਉੱਪਰ ਦਬਾਅ ਪਾਇਆ ਗਿਆ ਕਿ ਉਹ ਡੇਰੇ ਵਿੱਚ ਆਕੇ ਪਿਤਾ ਜੀ ਤੋਂ ਮਾਫ਼ੀ ਮੰਗਣ ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹੀਂ।''''ਜਦੋਂ ਉਹ ਨਹੀ ਆਏ ਤਾਂ 10 ਜੁਲਾਈ 2002 ਨੂੰ ਉਨ੍ਹਾਂ ਦੇ ਪਿੰਡ (ਖਾਨਪੁਰ ਕੋਹਲੀਆਂ) ਜਾ ਕੇ ਉਨ੍ਹਾਂ ਦਾ ਕਤਲ ਕੀਤਾ।''ਮਾਮਲਾ ਡੇਰੇ ਨਾਲ ਜੁੜਿਆ ਹੋਣ ਕਾਰਨ ਪੀੜਤ ਪਰਿਵਾਰ ਨੂੰ ਕਾਫ਼ੀ ਦੇਰ ਇਨਸਾਫ਼ ਨਹੀਂ ਮਿਲਿਆ।ਆਖਿਰ ਕਾਰ ਅੱਜ ਪੀੜਤ ਪਰਿਵਾਰਾਂ ਦੇ ਜ਼ਖਮਾਂ ਤੇ ਮਲ੍ਹਮ ਜ਼ਰੂਰ ਲੱਗੀ ਹੋਣੀ।

19 ਸਾਲ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਇਨਸਾਫ

ਕਾਬਿਲੇਗੌਰ ਹੈ ਕਿ ਕੁਕਰਮ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸੱਜ਼ਾ ਕੱਟ ਰਹੇ ਰਾਮ ਰਹੀਮ (Ram Rahim) ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਤਕਰੀਬਨ 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਸਣੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਇਹ ਵੀ ਪੜੋ: ਰਣਜੀਤ ਕਤਲ ਕੇਸ: ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਮੁੜ ਹੋਈ ਉਮਰਕੈਦ

ETV Bharat Logo

Copyright © 2024 Ushodaya Enterprises Pvt. Ltd., All Rights Reserved.