ਨਵੀਂ ਦਿੱਲੀ, 16 ਜੁਲਾਈ, 2021: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹਨਾਂ ਨੇ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ ਅਤੇ ਜੋ ਵੀ ਉਹ ਫੈਸਲਾ ਕਰਨਗੇ ਤੇ ਜਦੋਂ ਵੀ ਕਰਨਗੇ, ਉਹ ਖੁਦ ਮੀਡੀਆ ਨੁੰ ਦੱਸ ਦੇਣਗੇ।
ਸਿੱਧੂ ਨੁੰ ਪ੍ਰਧਾਨ ਬਣਾਏ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਕਦੇ ਨਹੀਂ ਕਿਹਾ ਕਿ ਨਵਜੋਤ ਸਿੱਧੂ ਨੁੰ ਪ੍ਰਧਾਨ ਬਣਾਇਆ ਜਾ ਰਿਹਾ ਹੈ ਤੇ ਉਹਨਾਂ ਦੇ ਬਿਆਨ ਨੁੰ
ਮੀਟਿੰਗ ਮਗਰੋਂ ਮੀਡੀਆ ਦੇ ਮੁਖ਼ਾਤਬ ਹੁੰਦੇ ਹਰੀਸ਼ ਰਾਵਤ ਨੇ ਕਿਹਾ ਕਿ ਸਿੱਧੂ ਦੀ ਹਾਈਕਮਾਨ ਨਾਲ ਕੀ ਗੱਲਬਾਤ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ। ਮੈਂ ਸਿਰਫ਼ ਮੀਡੀਆ 'ਚ ਆਏ ਬਿਆਨ ਬਾਰੇ ਕਾਂਗਰਸ ਪ੍ਰਧਾਨ ਨੂੰ ਆਪਣਾ ਸਪਸ਼ਟੀਕਰਨ ਦੇਣ ਆਇਆ ਸੀ। ਮੇਰੇ ਬਿਆਨ ਨੂੰ ਮੀਡੀਆ ਜਿਵੇਂ ਦਿਖਾਣਾ ਚਾਹੇ ਉਨ੍ਹਾਂ ਦਾ ਹੱਕ ਹੈ, ਪਰ ਕਦੇ ਨਹੀਂ ਕਿਹਾ ਕਿ ਸਿੱਧੂ ਨੂੰ ਪ੍ਰਧਾਨ ਲਗਾਇਆ ਜਾਵੇਗਾ।