ETV Bharat / bharat

ਸੁਨੀਲ ਜਾਖੜ ਖ਼ਿਲਾਫ਼ ਵੱਡਾ ਐਕਸ਼ਨ, 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ - ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਵਿੱਚੋਂ ਮੁਅੱਤਲ

ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅੱਗੇ ਸਿਫਾਇਸ਼ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕੀਤਾ (Recommendation to expel Sunil Jakhar from the party for 2 years) ਜਾਵੇ।

ਸੁਨੀਲ ਜਾਖੜ ਖ਼ਿਲਾਫ਼ ਵੱਡਾ ਐਕਸ਼ਨ
ਸੁਨੀਲ ਜਾਖੜ ਖ਼ਿਲਾਫ਼ ਵੱਡਾ ਐਕਸ਼ਨ
author img

By

Published : Apr 26, 2022, 1:07 PM IST

Updated : Apr 26, 2022, 2:03 PM IST

ਚੰਡੀਗੜ੍ਹ: ਦਿੱਲੀ ਵਿੱਚ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਈ, ਇਸ ਦੌਰਾਨ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਵਿੱਚੋਂ ਮੁਅੱਤਲ (Recommendation to expel Sunil Jakhar from the party for 2 years) ਕਰਨ ਲਈ ਪਾਰਟੀ ਪ੍ਰਧਾਨ ਸੋਨੀ ਗਾਂਧੀ ਅੱਗੇ ਸ਼ਿਫਾਰਿਸ਼ ਕੀਤੀ ਹੈ। ਹੁਣ ਅੰਤਮ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਲੈਣਾ ਹੈ।

ਮੀਟਿੰਗ ਤੋਂ ਪਹਿਲਾਂ ਜਾਖੜ ਦਾ ਟਵੀਟ: ਦੱਸ ਦਈਏ ਕਿ ਮੀਟਿੰਗ ਤੋਂ ਪਹਿਲਾਂ ਹੀ ਜਾਖੜ ਦੇ ਤੇਵਰ ਤਲਖ ਸਨ, ਜਾਖੜ ਨੇ ਟਵੀਟ ਕਰਦੇ ਹੋਏ ਲਿਖਿਆ ਸੀ ’ਆਜ ਸਰ ਕਲਮ ਹੋਗੇ ਉਨਕੇ, ਜਿਨਮੇ ਅਭੀ ਜਮੀਰ ਬਾਕੀ ਹੈ।’ ਤੇ ਟਵੀਟ ਦੇ ਅੰਤਰ ਵਿੱਚ ਜਾਖੜ ਨੇ ਲਿਖਿਆ ‘ਜਾਵੇਦ ਅਖਤਰ ਸਾਹਬ ਤੋਂ ਮੇਰੀ ਮਾਫੀ’ (My apologies to Javed Akhtar Saheb)।

ਇਹ ਵੀ ਪੜੋ: ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਨੌਲੇਜ ਸ਼ੇਅਰਿੰਗ ਸਮਝੌਤੇ ’ਤੇ ਹੋਏ ਦਸਤਖਤ

ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਦਿੱਤਾ ਸੀ ਬਿਆਨ: ਦੱਸ ਦਈਏ ਕਿ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਗਲਤ ਟਿੱਪਣੀ ਕੀਤੀ ਸੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ।

ਹਰੀਸ਼ ਚੌਧਰੀ ਨੇ ਆਪਣੀ ਚਿੱਠੀ 'ਚ ਲਿਖਿਆ ਹੈ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਪੰਜਾਬ 'ਚ ਪਾਰਟੀ ਨੂੰ ਨੁਕਸਾਨ ਹੋਇਆ ਹੈ ਅਤੇ ਉਹ ਪਾਰਟੀ ਖਿਲਾਫ ਬਿਆਨਬਾਜ਼ੀ ਕਰਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਸੁਨੀਲ ਜਾਖੜ ਦੀ ਸ਼ਿਕਾਇਤ ਕੀਤੀ। ਹਾਲਾਂਕਿ ਸ਼ਿਕਾਇਕ ਕਰਨ ਤੋਂ ਬਾਅਦ ਸੁਨੀਲ ਜਾਖੜ ਹੋਰ ਭੜਕ ਗਏ ਹਨ ਤੇ ਉਹਨਾਂ ਨੇ ਕਿਹਾ ਸੀ ਕਿ ਇਸ ਸਬੰਧੀ ਉਹਨਾਂ ਨਾਲ ਪਹਿਲਾਂ ਹੀ ਗੱਲ ਕਰਨੀ ਚਾਹੀਦੀ ਸੀ। ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਜਾਖੜ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਸੰਦਰਭ ਤੋਂ ਬਾਹਰ ਕੱਢਿਆ ਗਿਆ ਹੈ।

ਸ਼ਿਕਾਇਤ ਤੋਂ ਬਾਅਦ ਭੇਜਿਆ ਸੀ ਨੋਟਿਸ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਤਹਿਤ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਇਸ ਮਾਮਲੇ ਵਿੱਚ ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਸੀ। ਇੰਨਾ ਹੀ ਨਹੀਂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਂਡ ਅੱਗੇ ਨਹੀਂ ਝੁਕਣਗੇ। ਜਵਾਬ ਨਾ ਦੇਣ ਕਾਰਨ ਅਨੁਸ਼ਾਸਨੀ ਕਮੇਟੀ ਨੇ ਇਹ ਸਿਫਾਰਿਸ਼ ਕੀਤੀ ਹੈ।

ਸਿਆਸਤ ਤੋਂ ਕਿਨਾਰਾ: ਦੱਸ ਦਈਏ ਕਿ ਸੁਨੀਲ ਜਾਖੜ ਸਿਆਸਤ ਤੋਂ ਪਹਿਲਾਂ ਹੀ ਕਿਨਾਰਾ ਕਰ ਚੁੱਕੇ ਹਨ ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਸੁਨੀਲ ਜਾਖੜ ਕਾਂਗਰਸ ਤੋਂ ਇਸ ਗੱਲੋਂ ਨਾਰਾਜ਼ ਹਨ ਕਿ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਵਿਧਾਇਕਾਂ ਦਾ ਸਮਰਥਨ ਮਿਲਣ ਤੋਂ ਬਾਅਦ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਨਹੀਂ ਦਿੱਤਾ ਗਿਆ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਨਵਜੋਤ ਸਿੱਧੂ ਨੂੰ ਬਿਨਾਂ ਕਿਸੇ ਕਾਰਨ ਪਹਿਲਾਂ ਹਟਾ ਕੇ ਪ੍ਰਧਾਨ ਬਣਾਇਆ ਗਿਆ।

ਇਹ ਵੀ ਪੜੋ: ਨਵਜੋਤ ਸਿੱਧੂ ਦਾ CM ਮਾਨ ਦੀ ਦਿੱਲੀ ਫੇਰੀ ’ਤੇ ਤੰਜ਼, ਕਿਹਾ- ਦਿੱਲੀ ਫੇਰੀ ਮਹਿਜ਼ ਪ੍ਰਚਾਰ

ਜਾਖੜ ਦੇ ਹੱਕ ’ਚ ਉੱਤਰੇ ਵੇਰਕਾ: ਸੁਨੀਲ ਜਾਖੜ ਨੂੰ ਪਾਰਟੀ ਵਿੱਚੋਂ 2 ਸਾਲ ਲਈ ਮੁਅੱਤਲ ਕਰਨ ਦੇ ਫੈਸਲੇ ਨਾਲ ਪਾਰਟੀ ਵਿੱਚ ਅੰਦਰੂਨੀ ਲੜਾਈ ਹੋਰ ਵਧ ਰਹੀ ਹੈ। ਉਥੇ ਹੀ ਹੁਣ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਸੁਨੀਲ ਜਾਖੜ ਦੇ ਹੱਕ ਵਿੱਚ ਖੜੇ ਨਜ਼ਰ ਆ ਰਹੇ ਹਨ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪਾਰਟੀ ਵਿੱਚ ਹੁਣ ਪਹਿਲਾਂ ਵਾਲੀ ਗੱਲ ਨਹੀਂ ਰਹੀ ਹੈ। ਪਾਰਟੀ ਨੂੰ ਸਾਭ ਨੂੰ ਜੋੜ ਕੇ ਰੱਖਣਾ ਚਾਹੀਦਾ ਹੈ, ਪਰ ਇਹ ਸਭ ਇਸ ਦੇ ਉਲਟ ਹੋ ਰਿਹਾ ਹੈ।

ਜਾਖੜ ਦੇ ਹੱਕ ’ਚ ਉੱਤਰੇ ਵੇਰਕਾ

ਵੇਰਕਾ ਨੇ ਕਿਹਾ ਕਿ ਇਹ ਫੈਸਲਾ ਤੁਰੰਤ ਵਾਪਿਸ ਹੋਣਾ ਚਾਹੀਦਾ ਹੈ, ਕਿਉਂਕਿ ਹੋਰ ਵੀ ਕਈ ਆਗੂ ਸਨ ਜਿਹਨਾਂ ਨੇ ਪਾਰਟੀ ਖਿਲਾਫ ਬਿਆਨ ਦਿੱਤੇ ਸਨ, ਪਰ ਕੱਲੇ ਸੁਨੀਲ ਜਾਖੜ ਨੂੰ ਬਲੀ ਦਾ ਬੱਕਰਾ ਬਣਾਉਣਾ ਗਲਤ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਇਹ ਫੈਸਲਾ ਜਲਦ ਤੋਂ ਜਲਦ ਵਾਪਸ ਲਵੇ।

Last Updated : Apr 26, 2022, 2:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.