ਕੋਲਕਾਤਾ: ਪੱਛਮੀ ਬੰਗਾਲ (West Bengal) ਦੇ ਨਾਦੀਆ ਜ਼ਿਲੇ 'ਚ ਬੀਤੀ ਰਾਤ ਹੋਏ ਭਿਆਨਕ ਸੜਕ ਹਾਦਸੇ (Road accidents) 'ਚ 18 ਲੋਕਾਂ ਦੀ ਮੌਤ (death) ਹੋ ਗਈ ਅਤੇ ਕਈ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਜ਼ਿਲੇ ਦੇ ਹੰਸਖਲੀ ਥਾਣਾ ਖੇਤਰ 'ਚ ਉਸ ਸਮੇਂ ਵਾਪਰਿਆ, ਜਦੋਂ ਇਕ ਮੈਟਾਡੋਰ ਕਾਰ ਅਤੇ ਪੱਥਰਾਂ ਨਾਲ ਭਰੀ ਇਕ ਲਾਰੀ ਬੁਰੀ ਤਰ੍ਹਾਂ ਨਾਲ ਟਕਰਾ ਗਈ। ਇਹ ਹਾਦਸਾ ਰਾਤ ਕਰੀਬ 12 ਵਜੇ ਫੁਲਬਾੜੀ ਰਾਜ ਮਾਰਗ 'ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਮੈਟਾਡੋਰ ਕਾਰ ਵਿੱਚ 20 ਤੋਂ ਵੱਧ ਲੋਕ ਇੱਕ ਔਰਤ ਦਾ ਸਸਕਾਰ ਕਰਨ ਜਾ ਰਹੇ ਸਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ (hospital) 'ਚ ਭਰਤੀ ਕਰਵਾਇਆ। ਪੁਲਿਸ ਮੁਤਾਬਕ ਇਹ ਹਾਦਸਾ ਸੰਘਣੀ ਧੁੰਦ ਅਤੇ ਗੱਡੀ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਫ਼ਿਲਹਾਲ ਪੁਲਿਸ (police) ਮਾਮਲੇ ਦੀ ਜਾਂਚ ਕਰ ਰਹੀ ਹੈ।
ਰਾਣਾਘਾਟ ਥਾਣੇ ਦੇ ਐੱਸ.ਡੀ.ਪੀ.ਓ. ਦੀਪਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਮੋਦੀ ਅਤੇ ਮਮਤਾ ਨੇ ਦੁੱਖ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah), ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Bengal Chief Minister Mamata Banerjee) ਅਤੇ ਰਾਜਪਾਲ ਜਗਦੀਪ ਧਨਖੜ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਕਿਹਾ, ‘ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਸੜਕ ਹਾਦਸਾ ਬਹੁਤ ਦੁਖਦ ਹੈ। ਮੈਂ ਪੀੜਤ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਨਾਦੀਆ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਸੋਗ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamata Banerjee) ਨੇ ਕਿਹਾ ਕਿ ਪੱਛਮੀ ਬੰਗਾਲ ਸਰਕਾਰ (Government of West Bengal) ਪੀੜਤਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ।
ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਾਦੀਆ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ 18 ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਮ੍ਰਿਤਕ ਦੇ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ।
ਇਹ ਵੀ ਪੜ੍ਹੋ:ਬੀਐਸਐਫ ਨੇ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕੀਤਾ