ਸੋਨੀਪਤ: ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਸ਼ੁੱਕਰਵਾਰ ਸਵੇਰੇ ਵੱਡਾ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਤੋਂ ਝੱਜਰ ਵੱਲ ਝੋਨੇ ਦੀ ਕਟਾਈ ਕਰਨ ਜਾ ਰਹੇ ਮਜ਼ਦੂਰਾਂ ਨਾਲ ਭਰੇ ਪਿਕਅੱਪ ਨੂੰ ਇੱਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦਕਿ 11 ਮਜ਼ਦੂਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਾਰੇ ਮਜ਼ਦੂਰ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।
ਇਹ ਹਾਦਸਾ ਸੋਨੀਪਤ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਖਰਖੋਦਾ ਥਾਣਾ ਖੇਤਰ ਦੇ ਅੰਦਰ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸੋਨੀਪਤ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ। ਖਰਖੌਦਾ ਥਾਣਾ ਸੋਨੀਪਤ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੋਨੀਪਤ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਕਾਰਨਾਂ ਦਾ ਪਤਾ ਲੱਗ ਸਕੇ।
- Operation Ajay: 'ਅਪਰੇਸ਼ਨ ਅਜੇ' ਤਹਿਤ ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਦਿੱਲੀ ਪਹੁੰਚਿਆ
- IDF admits failed preventing Hamas attack: ਇਜ਼ਰਾਇਲੀ ਫੌਜ ਨੇ ਹਮਾਸ ਦੇ ਹਮਲੇ ਨੂੰ ਰੋਕਣ ਵਿੱਚ ਅਸਫ਼ਲਤਾ ਕੀਤੀ ਸਵੀਕਾਰ
- World Cup 2023: ਅੱਜ ਨਿਊਜ਼ੀਲੈਂਡ ਬਨਾਮ ਬੰਗਲਾਦੇਸ਼ ਦਾ ਹੋਵੇਗਾ ਮਹਾਂ ਮੁਕਾਬਲਾ, 6 ਮਹੀਨਿਆਂ ਬਾਅਦ ਵਾਪਸੀ ਕਰਨਗੇ ਕੇਨ ਵਿਲੀਅਮਸਨ, ਜਾਣੋ ਮੌਸਮ ਤੇ ਪਿੱਚ ਦਾ ਹਾਲ
ਤੁਹਾਨੂੰ ਦੱਸ ਦੇਈਏ ਕਿ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਸੜਕ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। 7 ਅਕਤੂਬਰ ਨੂੰ ਵੀ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਨੂਹ ਨੇੜੇ ਪੰਜ ਵਾਹਨ ਆਪਸ 'ਚ ਟਕਰਾ ਗਏ ਸਨ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੂਹ ਨੇੜੇ ਕੇਐਮਪੀ 'ਤੇ ਇੱਕ ਟਰੱਕ ਖੜ੍ਹਾ ਸੀ। ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਤਿੰਨ ਵਾਹਨ ਵੀ ਇਸ ਦੀ ਲਪੇਟ ਵਿੱਚ ਆ ਗਏ। ਇਸ ਵਿੱਚ ਪੁਲੀਸ ਦੀ ਗੱਡੀ ਵੀ ਸ਼ਾਮਲ ਸੀ।