ਸਿੰਘੂ ਬਾਰਡਰ (ਦਿੱਲੀ): ਹਰਿਆਣਾ ਦੇ ਹਾਸੀ ਵਿਖੇ ਕਿਸਾਨਾਂ ਅਤੇ ਬੀਬੀਆਂ-ਭੈਣਾਂ ’ਤੇ ਹੋਏ ਲਾਠੀਚਾਰਜ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ’ਤੇ ਲਾਠੀਚਾਰਜ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ’ਚ ਕਿਸਾਨ ਮੋਰਚੇ ਨੂੰ ਕਮਜ਼ੋਰ ਕਰਨ ਲਈ ਇਹ ਹੱਥਕੰਡੇ ਅਪਣਾਏ ਜਾ ਰਹੇ ਹਨ। ਪਰ ਇਸ ਤਰ੍ਹਾਂ ਸੰਘਰਸ਼ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜੋ: ਦਿਨ ਦਿਹਾੜੇ ਦੁਕਾਨ ’ਚ ਕੀਤੀ ਚੋਰੀ, ਸੀਸੀਟੀਵੀ ਕੈਮਰੇ ’ਚ ਬੇਨਕਾਬ ਹੋਇਆ ਚੋਰ ਦਾ ਚਿਹਰਾ
ਉਹਨਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵੀ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਹਰਿਆਣਾ ਦੇ ਲੋਕ ਸੜਕਾਂ ’ਤੇ ਉੱਤਰ ਆਏ ਸਨ ਜਿਸਨੂੰ ਦੇਖਦੇ ਸਰਕਾਰ ਬੌਖਲਾਅ ਲਈ ਤੇ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ। ਉਥੇ ਹੀ ਉਹਨਾਂ ਨੇ ਕਿਹਾ ਕਿ ਅਸੀਂ ਇਸ ਦੇ ਵਿਰੋਧ ਵਿੱਚ ਪੰਜਾਬ ’ਚ ਵੀ ਸੜਕਾਂ ਜਾਮ ਕਰ ਹਰਿਆਣਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਾਂਗੇ। ਇਸ ਦੇ ਨਾਲ ਉਹਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਸਾਡਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ: ਕਿਸਾਨਾਂ ’ਤੇ ਹੋਏ ਲਾਠੀਚਾਰਜ ਲਈ ਚੜੂਨੀ ਨੇ ਮੁੱਖ ਮੰਤਰੀ ਖੱਟਰ ਨੂੰ ਠਹਿਰਾਇਆ ਦੋਸ਼ੀ