ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਕਾਰਨ ਪ੍ਰਿਯੰਕਾ ਨੇ ਖੁਦ ਨੂੰ ਵੀ ਇਕਾਂਤਵਾਸ ਚ ਕਰ ਲਿਆ ਹੈ। ਹਾਲਾਂਕਿ ਪ੍ਰਿਯੰਕਾ ਗਾਂਧੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦਈਏ ਕਿ ਪ੍ਰਿਯੰਕਾ ਗਾਂਧੀ ਨੇ ਆਪਣਾ ਅਸਮ ਦੌਰਾ ਰੱਦ ਕਰ ਦਿੱਤਾ ਹੈ।
ਇਹ ਵੀ ਪੜੋ: ਪੁਲਵਾਮਾ ਐਨਕਾਉਂਟਰ 'ਚ 3 ਅੱਤਵਾਦੀ ਢੇਰ, ਸਰਚ ਅਭਿਆਨ ਜਾਰੀ
ਪ੍ਰਿਯੰਕਾ ਨੇ ਵੀਡੀਓ ਮੈਸੇਜ ਜਾਰੀ ਕਰ ਦੱਸਿਆ ਕਿ ਡਾਕਟਰਾਂ ਦੀ ਸਲਾਹ ਤੋਂ ਉਨ੍ਹਾਂ ਨੂੰ ਖੁਦ ਨੂੰ ਇਕਾਂਤਵਾਸ ਚ ਕਰ ਲਿਆ ਹੈ ਦੱਸ ਦਈਏ ਕਿ ਅਸਮ ਵਿਧਾਨਸਭਾ ਚੋਣ ਦੇ ਮੱਦੇਨਜ਼ਰ ਪ੍ਰਿਯੰਕਾ ਰੈਲੀ ਕਰਨ ਵਾਲੀ ਸੀ ਜਿਸਨੂੰ ਉਨ੍ਹਾਂ ਨੇ ਰੱਦ ਕਰ ਦਿੱਤਾ ਹੈ।