ਨਵੀਂ ਦਿੱਲੀ: ਪਾਕਿਸਤਾਨ ਵਿੱਚ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਚਰਚਾ ਹੈ। ਦੱਸਿਆ ਜਾ ਰਿਹਾ ਹੈ ਕਿ ਦਾਊਦ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਇਸ ਘਟਨਾ ਦੀ ਪੁਸ਼ਟੀ ਨਹੀਂ ਹੋਈ ਹੈ। ਅਜਿਹੀ ਅਫਵਾਹ ਪਿਛਲੇ ਕੁਝ ਘੰਟਿਆਂ ਤੋਂ ਸੋਸ਼ਲ ਮੀਡੀਆ 'ਤੇ ਫੈਲ ਰਹੀ ਹੈ।
ਅੰਡਰਵਰਲਡ ਡਾਨ ਦਾਊਦ : ਪਾਕਿਸਤਾਨ ਦੇ ਸੋਸ਼ਲ ਮੀਡੀਆ 'ਤੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਚਰਚਾ ਹੈ। ਦੱਸਿਆ ਜਾ ਰਿਹਾ ਹੈ ਕਿ ਦਾਊਦ ਇਬਰਾਹਿਮ ਨੂੰ ਅਚਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜ਼ਹਿਰ ਖਾਣ ਤੋਂ ਬਾਅਦ ਜਦੋਂ ਉਸ ਦੀ ਸਿਹਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਇਸ ਖਬਰ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।ਦਾਊਦ ਇਬਰਾਹਿਮ ਹੈ ਮੁੰਬਈ ਹਮਲਿਆਂ ਦਾ ਮਾਸਟਰਮਾਈਂਡ: ਦਾਊਦ ਇਬਰਾਹਿਮ 1993 'ਚ ਮੁੰਬਈ ਬੰਬ ਧਮਾਕਿਆਂ ਲਈ ਬਦਨਾਮ ਹੋ ਗਿਆ ਸੀ। ਭਾਰਤ ਨੇ ਉਸ ਨੂੰ ਮੋਸਟ ਵਾਂਟੇਡ ਸੂਚੀ ਵਿੱਚ ਰੱਖਿਆ ਹੈ। ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਉਸ ਨੂੰ ਭਾਰਤ ਲਿਆਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ। ਮੀਡੀਆ 'ਚ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਉਹ ਪਾਕਿਸਤਾਨ ਦੇ ਕਰਾਚੀ 'ਚ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ। ਉਸਦਾ ਘਰ ਕਰਾਚੀ ਦੀ ਇੱਕ ਦਰਗਾਹ ਦੇ ਪਿੱਛੇ ਡਿਫੈਂਸ ਕਾਲੋਨੀ ਵਿੱਚ ਹੈ। ਉਥੇ ਉਸ ਨੂੰ ਸਰਕਾਰ ਦੀ ਸੁਰੱਖਿਆ ਮਿਲੀ ਹੋਈ ਹੈ। ਹਾਲਾਂਕਿ ਪਾਕਿਸਤਾਨ ਇਸ ਤੋਂ ਇਨਕਾਰ ਕਰ ਰਿਹਾ ਹੈ। ਮੁੰਬਈ ਧਮਾਕਿਆਂ ਵਿੱਚ 250 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ ਜਦੋਂ ਕਿ ਇੱਕ ਹਜ਼ਾਰ ਤੋਂ ਵੱਧ ਜ਼ਖ਼ਮੀ ਹੋਏ ਸਨ।
ਪਾਕਿਸਤਾਨ 'ਚ ਦਾਊਦ ਇਬਰਾਹਿਮ ਨੇ ਦੂਜਾ ਵਿਆਹ ਕਰਵਾਇਆ: ਖ਼ਬਰ ਇਹ ਵੀ ਹੈ ਕਿ ਦਾਊਦ ਇਬਰਾਹਿਮ ਨੇ ਪਾਕਿਸਤਾਨ 'ਚ ਦੂਜੀ ਵਾਰ ਵਿਆਹ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਇੱਕ ਪਠਾਨ ਪਰਿਵਾਰ ਵਿੱਚ ਵਿਆਹ ਕੀਤਾ ਹੈ ਜਦਕਿ ਉਸਨੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਨਹੀਂ ਦਿੱਤਾ ਹੈ। ਦਾਊਦ ਦੀ ਪਹਿਲੀ ਪਤਨੀ ਦਾ ਨਾਂ ਮਹਿਜਬੀਨ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦਾਊਦ ਇਬਰਾਹਿਮ ਅਤੇ ਉਸ ਦੇ ਸਾਥੀਆਂ ਖਿਲਾਫ ਕਈ ਮਾਮਲੇ ਦਰਜ ਕੀਤੇ ਹੋਏ ਹਨ। ਦਾਊਦ ਇਬਰਾਹਿਮ ਪਿਛਲੇ ਕਈ ਸਾਲਾਂ ਤੋਂ ਅੱਗੇ ਨਹੀਂ ਆਇਆ ਹੈ। ਦਾਅਵੇ ਕੀਤੇ ਜਾਂਦੇ ਹਨ ਕਿ ਕਦੇ ਉਹ ਦੁਬਈ 'ਚ ਹੈ ਤੇ ਕਦੇ ਕਰਾਚੀ 'ਚ। ਉਹ ਸੰਯੁਕਤ ਰਾਸ਼ਟਰ ਦੀ ਅੱਤਵਾਦੀ ਸੂਚੀ ਵਿੱਚ ਵੀ ਸ਼ਾਮਲ ਹੈ।