ਜੈਪੁਰ: ਸਾਬਕਾ ਮੁੱਖ ਮੰਤਰੀ ਸਚਿਨ ਪਾਇਲਟ (Former Chief Minister Sachin Pilot) ਨੇ ਕਿਹਾ ਕਿ ਰਾਜਸਥਾਨ (Rajasthan) ਵਿੱਚ ਉਨ੍ਹਾਂ ਦੀ ਪਾਰਟੀ ਦਾ ਮੁੱਖ ਮੁਕਾਬਲਾ ਭਾਜਪਾ ਨਾਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੇ ਭਾਜਪਾ ਦਾ ਵਿਰੋਧ ਕੀਤਾ, ਨਤੀਜੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਲੈਣੇ ਪਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ (Congress Party) ਵਿੱਚ ਕੋਈ ਧੜੇਬੰਦੀ ਨਹੀਂ ਹੈ। ਏ.ਆਈ.ਸੀ.ਸੀ. ਨੇ ਇਹ ਫੈਸਲਾ ਸਾਰੇ ਆਗੂਆਂ ਦੀ ਸਲਾਹ ਲੈਣ ਤੋਂ ਬਾਅਦ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਪ੍ਰਿਅੰਕਾ ਗਾਂਧੀ ਵੱਲੋਂ ਔਰਤਾਂ ਨੂੰ ਲੈ ਕੇ ਕੀਤਾ ਗਿਆ ਐਲਾਨ ਸਭ ਤੋਂ ਵੱਡਾ ਐਲਾਨ ਹੈ।
'ਹਮੇਸ਼ਾ ਮੁੱਦਿਆਂ 'ਤੇ ਗੱਲ ਕੀਤੀ'
ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਮੁੱਦਿਆਂ 'ਤੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਵਿਅਕਤੀਗਤ ਬਾਰੇ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸੋਨੀਆ ਗਾਂਧੀ (Sonia Gandhi) ਨੇ ਸਾਡੀਆਂ ਸਮੱਸਿਆਵਾਂ ਨੂੰ ਲੈ ਕੇ ਜੋ ਕਮੇਟੀ ਬਣਾਈ ਸੀ, ਉਸ ਦਾ ਸਕਾਰਾਤਮਕ ਨਤੀਜਾ ਕੱਲ੍ਹ ਵੀ ਆਇਆ ਹੈ ਅਤੇ ਭਵਿੱਖ ਵਿੱਚ ਵੀ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ।
ਮਿਸ਼ਨ 2023 'ਤੇ ਧਿਆਨ
ਪੰਜ ਸਾਲ ਬਾਅਦ ਸਰਕਾਰ ਨਾ ਬਣਨ ਦੀ ਗੱਲ ਨੂੰ ਲੈ ਕੇ ਪਾਇਲਟ ਨੇ ਕਿਹਾ ਕਿ ਕਾਂਗਰਸ ਪਾਰਟੀ (Congress Party) ਮਜ਼ਬੂਤੀ ਨਾਲ ਕੰਮ ਕਰੇਗੀ ਅਤੇ 2023 ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਪਾਇਲਟ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਕਈ ਮੁੱਦਿਆਂ 'ਤੇ ਚਰਚਾ ਕੀਤੀ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੋ ਪਾਰਟੀ ਉਸ ਨੂੰ ਨਿਰਦੇਸ਼ ਦੇਵੇਗੀ, ਉਹ ਉਸਨੂੰ ਜਿੱਥੇ ਵੀ ਕੰਮ ਦੇਣਗੇ, ਉਹ ਜ਼ਰੂਰ ਕਰਨਗੇ। ਅਸੀਂ 2023 ਵਿੱਚ ਰਾਜਸਥਾਨ ਵਿੱਚ ਮੁੜ ਸਰਕਾਰ ਬਣਾਵਾਂਗੇ।
ਸੰਤੁਲਿਤ ਕੈਬਨਿਟ
ਸਚਿਨ ਪਾਇਲਟ ਨੇ ਕਿਹਾ ਕਿ ਇਕ ਸਿਧਾਂਤ ਦੇ ਮੁਤਾਬਕ ਆਪਣੀਆਂ ਸਮੱਸਿਆਵਾਂ ਨੂੰ ਉਠਾਇਆ ਸੀ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਇਸ ਵਾਰ ਮੰਤਰੀ ਮੰਡਲ ਵਿੱਚ ਸਾਰੇ ਵਰਗਾਂ ਦੀ ਸ਼ਮੂਲੀਅਤ ਹੋਵੇਗੀ। ਗ੍ਰਹਿ ਵਿਭਾਗ ਬਾਰੇ ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਣਾ ਕੰਮ ਕਰ ਰਹੇ ਹਨ ਅਤੇ ਜਿੱਥੇ ਵੀ ਕਮਜ਼ੋਰੀ ਹੈ, ਸਰਕਾਰ ਉਸ ਨੂੰ ਠੀਕ ਕਰੇਗੀ।
'ਔਰਤਾਂ ਖਿਲਾਫ਼ ਹੋ ਰਹੇ ਅਪਰਾਧ ਤੇ ਧਿਆਨ'
ਔਰਤਾਂ ਵਿਰੁੱਧ ਹੋ ਰਹੇ ਸ਼ੋਸ਼ਣ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਇੰਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਪਾਰਟੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਔਰਤਾਂ ਨੂੰ ਵੱਧ ਤੋਂ ਵੱਧ ਟਿਕਟਾਂ ਮਿਲਣ ਅਤੇ ਟਿਕਟਾਂ ਦੀ ਵੰਡ ਵਿੱਚ ਉਨ੍ਹਾਂ ਦੀ ਨੁਮਾਇੰਦਗੀ ਵੱਧ ਹੋਵੇ।
ਪਾਰਟੀ ਧੜੇਬੰਦੀ ’ਤੇ ਬੋਲੇ ਪਾਇਲਟ
ਸਚਿਨ ਪਾਇਲਟ ਨੇ ਕਿਹਾ ਕਿ ਹਰ ਵਾਰ ਕਿਹਾ ਜਾਂਦਾ ਹੈ ਕਿ ਕਾਂਗਰਸ ਪਾਰਟੀ 'ਚ ਧੜੇਬੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਦੇਖਿਆ ਕਿ ਕੱਲ੍ਹ ਜਦੋਂ ਪੁਨਰਗਠਨ ਹੋਇਆ ਸੀ ਤਾਂ ਇਹ ਵੀ ਕਿਹਾ ਗਿਆ ਸੀ ਕਿ 5 ਲੋਕ ਪਾਇਲਟ ਧੜੇ ਦੇ ਹਨ, 15 ਲੋਕ ਦੂਜੇ ਧੜੇ ਦੇ ਹਨ। ਉਨ੍ਹਾਂ ਕਿਹਾ ਕਿ ਉਹ ਦੱਸਣਾ ਚਾਹੁੰਦੇ ਨੇ ਕਿ ਕਾਂਗਰਸ ਪਾਰਟੀ ਵਿੱਚ ਕੋਈ ਧੜਾ ਨਹੀਂ ਹੈ। ਸਾਡੇ ਕੋਲ ਸਿਰਫ ਇੱਕ ਪ੍ਰਧਾਨ ਹੈ ਅਤੇ ਉਸਦੀ ਅਗਵਾਈ ਵਿੱਚ ਅਸੀਂ ਸਾਰੇ ਕੰਮ ਕਰ ਰਹੇ ਹਾਂ। ਕਾਂਗਰਸ ਨੂੰ ਕਿਵੇਂ ਅੱਗੇ ਲਿਜਾਣਾ ਹੈ, ਇਹ ਸਾਡਾ ਸਾਰਿਆਂ ਦਾ ਟੀਚਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ CM ਗਹਿਲੋਤ ਨਾਲ ਕੀਤੀ ਮੁਲਾਕਾਤ, ਪਾਣੀ ਦੀ ਵੰਡ ਸਮੇਤ ਕਈ ਮੁੱਦਿਆਂ 'ਤੇ ਚਰਚਾ