ਚੰਡੀਗੜ੍ਹ: ਖੇਤੀ ਕਾਨੂੰਨ (Agricultural law) ਖ਼ਿਲਾਫ਼ ਪਿਛਲੇ ਇੱਕ ਸਾਲ ਤੋਂ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਉਥੇ ਹੀ ਸੰਯੁਕਤ ਕਿਸਾਨ ਮੋਰਚਾ (samyukt kisan morcha) ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ, ਜਿਸ ਵਿੱਚ ਮੋਰਚੇ ਸਬੰਧੀ ਅਹਿਮ ਫੈਸਲੇ ਲਏ ਜਾ ਸਕਦੇ ਹਨ, ਉਥੇ ਹੀ ਕਿਸਾਨ ਅਗਲੀ ਰਣਨੀਤੀ ਵੀ ਐਲਾਨ ਕਰ ਸਕਦੇ ਹਨ।
ਇਹ ਵੀ ਪੜੋ: CM ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ
ਕਿਸਾਨ ਐਮਐਸਪੀ ਸਮੇਤ ਇਨ੍ਹਾਂ ਮੰਗਾਂ ’ਤੇ ਡਟੇ ਹੋਏ ਹਨ
ਦੱਸ ਦਈਏ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਖੇਤੀ ਕਾਨੂੰਨ ਰੱਦ (Agriculture law repealed) ਕਰਨ ਦਾ ਐਲਾਨ ਕਰ ਦਿੱਤਾ ਹੈ, ਪਰ ਕਿਸਾਨ ਐਮਐਸਪੀ ਸਬੰਧੀ ਨਵਾਂ ਕਾਨੂੰਨ ਬਣਾਉਣ ਦੀ ਅਪੀਲ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣਾ ਫਸਲ ਦਾ ਸਹੀ ਮੁੱਲ ਮਿਲ ਸਕੇ। ਇਸ ਤੋਂ ਇਲਾਵਾ ਬਿਜਲੀ ਬਿੱਲ, ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਲਈ ਮੁਆਵਜ਼ਾ ਸਮੇਤ ਹੋਰ ਮੰਗਾਂ ਸ਼ਾਮਲ ਹਨ। ਇਸ ਲਈ ਅੱਜ ਦੀ ਮੀਟਿੰਗ ਬਹੁਤ ਮਹੱਤਵਪੂਰਨ ਹੈ।
26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਗਿਆ
ਦੱਸ ਦਈਏ ਕਿ 26 ਨਵੰਬਰ ਨੂੰ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ (One year of farmers protest) ਹੋ ਗਿਆ ਹੈ। ਇਸ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਗਈ ਸੀ। ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ (Agricultural laws) ਖ਼ਿਲਾਫ਼ ਸ਼ੁਰੂ ਹੋਇਆ ਇਹ ਅੰਦੋਲਨ ਹੁਣ ਘੱਟੋ-ਘੱਟ ਸਮਰਥਨ ਮੁੱਲ (Minimum Support Price) ਸਮੇਤ ਹੋਰ ਮੰਗਾਂ ’ਤੇ ਟਿਕ ਗਿਆ ਹੈ।
ਦਰਅਸਲ, 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime minister Narendra Modi) ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਾਨੂੰਨਾਂ ਨੂੰ ਵਾਪਸ ਲੈਣ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।
ਇਹ ਵੀ ਪੜੋ: Kisan Andolan ਦਾ ਇੱਕ ਸਾਲ: ਖੇਤੀ ਕਾਨੂੰਨਾਂ ਦੇ ਗਠਨ ਤੋਂ ਵਾਪਸ ਹੋਣ ਦੀ ਪੂਰੀ ਕਹਾਣੀ
29 ਨਵੰਬਰ ਨੂੰ ਟਰੈਕਟਰ ਰੈਲੀ
ਦੱਸ ਦਈਏ ਕਿ 29 ਨਵੰਬਰ ਨੂੰ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ 29 ਨਵੰਬਰ ਨੂੰ ਹੋਣ ਵਾਲੀ ਕਿਸਾਨ ਮੋਰਚੇ ਦੁਆਰਾ ਕੀਤੀ ਜਾਣ ਵਾਲੀ ਟਰੈਕਟਰ ਰੈਲੀ (Tractor Rally) ਨੂੰ ਲੈ ਕੇ ਵੀ ਕਿਸਾਨ ਵੱਡੀ ਗਿਣਤੀ ਇੱਥੇ ਪਹੁੰਚ ਰਹੇ ਹਨ। ਇਹ ਟਰੈਕਟਰ ਰੈਲੀ ਸੰਸਦ ਤਕ ਕੀਤੀ ਜਾਵੇਗੀ।