ਨਵੀਂ ਦਿੱਲੀ: ਦਿੱਲੀ ਆਬਕਾਰੀ ਘਪਲੇ ਮਾਮਲੇ 'ਚ ਮੰਗਲਵਾਰ ਦੁਪਹਿਰ ਪੁਲਿਸ ਹਿਰਾਸਤ ਖਤਮ ਹੋਣ ਤੋਂ ਬਾਅਦ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਹੋਣ ਤੋਂ ਪਹਿਲਾਂ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਜੀ ਮੇਰੇ ਨਾਲ ਬੱਚਿਆਂ ਦਾ ਖੇਡ ਖੇਡ ਰਹੇ ਹਨ। ਮੈਂ ਉਨ੍ਹਾਂ ਦੇ ਤਸ਼ੱਦਦ ਦੇ ਪੈਮਾਨੇ ਦੀ ਜਾਂਚ ਕਰਨਾ ਚਾਹੁੰਦਾ ਹਾਂ। ਲੱਖਾਂ ਕਰੋੜਾਂ ਦੀ ਲੁੱਟ ਕਰਨ ਵਾਲੇ ਸਾਰੇ ਬੇਈਮਾਨ ਮੋਦੀ ਦੇ ਨਾਲ ਹਨ। ਜਿਹੜੇ ਇਮਾਨਦਾਰ ਹਨ, ਉਹ ਮੋਦੀ ਦੇ ਖ਼ਿਲਾਫ਼ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 4 ਅਕਤੂਬਰ ਨੂੰ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿੱਥੋਂ ਉਨ੍ਹਾਂ ਨੂੰ ਪੰਜ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਦੱਸ ਦਈਏ ਕਿ ਸੰਜੇ ਸਿੰਘ ਨੂੰ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਦੀ ਅਦਾਲਤ 'ਚ ਪੇਸ਼ ਕਰਕੇ ਈਡੀ ਉਨ੍ਹਾਂ ਦੀ ਪੁਲਿਸ ਹਿਰਾਸਤ ਵਧਾਉਣ ਦੀ ਮੰਗ ਕੀਤੀ, ਜਿਸ ਨੂੰ ਕਿ 13 ਅਕਤੂਬਰ ਤੱਕ ਵਧਾ ਦਿੱਤਾ ਗਿਆ। ਪੰਜ ਦਿਨਾਂ ਦੀ ਪੁਲਿਸ ਹਿਰਾਸਤ ਦੌਰਾਨ ਈਡੀ ਨੇ ਸੰਜੇ ਸਿੰਘ ਦੇ ਦੋ ਹੋਰ ਸਾਥੀਆਂ ਵਿਵੇਕ ਤਿਆਗੀ ਅਤੇ ਸਰਵੇਸ਼ ਮਿਸ਼ਰਾ ਨੂੰ ਆਹਮੋ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਸੀ।
ਈਡੀ ਨੇ ਅੱਗੇ ਜਾਂਚ ਲਈ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਕਿ ਅਦਾਲਤ ਵਲੋਂ 13 ਅਕਤੂਬਰ ਤੱਕ ਵਧਾ ਦਿੱਤਾ ਗਿਆ। ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਪੇਸ਼ੀ ਦੌਰਾਨ ਈਡੀ ਨੇ 10 ਦਿਨਾਂ ਦੀ ਪੁਲਿਸ ਹਿਰਾਸਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਪੰਜ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਅਗਲੇ ਹੀ ਦਿਨ ਸੰਜੇ ਸਿੰਘ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਈਡੀ ਹੈੱਡਕੁਆਰਟਰ 'ਚ ਰੱਖ ਕੇ ਪੁੱਛਗਿੱਛ ਕੀਤੀ ਜਾਵੇ। ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਸੰਜੇ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਈਡੀ ਨੇ ਉਨ੍ਹਾਂ ਨੂੰ ਆਪਣੇ ਹੈੱਡਕੁਆਰਟਰ 'ਤੇ ਰੱਖ ਕੇ ਪੁੱਛਗਿੱਛ ਕਰਨ ਲਈ ਵੀ ਕਿਹਾ ਸੀ।
- No Perfume Spray On Guru Granth Sahib: ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਉੱਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ, ਜਾਣੋ ਕਾਰਨ
- Amartya sen : ਨੋਬਲ ਪੁਰਸਕਾਰ ਜੇਤੂ ਅਮਰਤਿਆ ਸੇਨ ਦੀ ਮੌਤ ਦੀ ਖ਼ਬਰ ਨਿਕਲੀ ਅਫਵਾਹ, ਪਰਿਵਾਰ ਨੇ ਜ਼ਿੰਦਾ ਹੋਣ ਦੀ ਕੀਤੀ ਪੁਸ਼ਟੀ
- Punjab Vidhan Sabha Session: 20 ਅਤੇ 21 ਅਕਤੂਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਪੜ੍ਹੋ ਸਪੀਕਰ ਸੰਧਵਾਂ ਨੇ ਕੀ ਕਿਹਾ...
ਦੱਸ ਦੇਈਏ ਕਿ ਕਰੀਬ 11 ਘੰਟੇ ਦੀ ਪੁੱਛਗਿੱਛ ਤੋਂ ਬਾਅਦ 4 ਅਕਤੂਬਰ ਨੂੰ ਈਡੀ ਨੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗਈ ਹੈ। ਸਵੇਰੇ 6.30 ਵਜੇ ਈਡੀ ਨੇ ਸੰਜੇ ਸਿੰਘ ਦੇ 125 ਨਾਰਥ ਐਵੇਨਿਊ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਸਥਾਨਕ ਪੁਲਿਸ ਨਾਲ ਵੀ ਸਾਂਝੀ ਨਹੀਂ ਕੀਤੀ ਗਈ।
ਦਰਅਸਲ ਸੋਮਵਾਰ ਨੂੰ ਈਡੀ ਨੇ ਦਿਨੇਸ਼ ਅਰੋੜਾ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸਰਕਾਰੀ ਗਵਾਹ ਬਣਾਇਆ ਸੀ। ਅਰੋੜਾ ਨੇ ਬਿਆਨ ਦਿੱਤਾ ਸੀ ਕਿ ਉਸ ਨੇ ਸੰਜੇ ਸਿੰਘ ਦੇ ਕਹਿਣ 'ਤੇ ਦਿੱਲੀ ਦੇ ਬਾਰ ਅਤੇ ਰੈਸਟੋਰੈਂਟ ਮਾਲਕਾਂ ਤੋਂ 82 ਲੱਖ ਰੁਪਏ ਇਕੱਠੇ ਕੀਤੇ ਸਨ। ਇਹ ਪੈਸਾ ਮਨੀਸ਼ ਸਿਸੋਦੀਆ ਨੂੰ ਚੈੱਕ ਰਾਹੀਂ ਪਾਰਟੀ ਫੰਡ ਵਜੋਂ ਦਿੱਤਾ ਗਿਆ ਸੀ। ਇਹ ਪੈਸਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਰਤਿਆ ਜਾਣਾ ਸੀ।