ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁਖ ਅਬਦੁੱਲਾ ਖਿਲਾਫ਼ ਦੇਸ਼ ਧ੍ਰੋਹ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਰਕਾਰ ਦੀ ਰਾਏ ਤੋਂ ਵੱਖਰੇ ਹਨ ਪਰ ਉਨ੍ਹਾਂ ਨੂੰ ਦੇਸ਼ਧ੍ਰੋਹੀ ਨਹੀਂ ਕਿਹਾ ਜਾ ਸਕਦਾ।
ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਦੀ ਪਟੀਸ਼ਨ ਪਾਉਣ ਵਾਲੇ ਪਟੀਸ਼ਨਰ ਨੂੰ 50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਜਿਕਰੇਖਾਸ ਹੈ ਕਿ ਫਾਰੁਕ ਅਬਦੁੱਲਾ ਨੇ ਕਸ਼ਮੀਰ ‘ਚ ਧਾਰਾ 370 ਹਟਾਉਣ ਨੂੰ ਲੈਕੇ ਇੱਕ ਬਿਆਨ ਦਿੱਤਾ ਸੀ।