ਅੰਬਾਲਾ: ਹਰਿਆਣਾ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਿਹਤ ਵਿਭਾਗ ਨੇ ਸਕੂਲਾਂ ਨੂੰ ਲੈ ਕੇ ਫੈਸਲਾ ਲਿਆ ਹੈ ਕਿ ਹਰਿਆਣਾ ਵਿੱਚ ਸਾਰੇ ਸਕੂਲ ਅਗਲੇ ਹੋਰ 10 ਦਿਨਾਂ ਲਈ ਬੰਦ ਰਖੇ ਜਾਣਗੇ। ਪ੍ਰਦੇਸ਼ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹੁਣ ਹਰਿਆਣਾ ਵਿੱਚ ਅਗਲੇ 10 ਦਿਨਾਂ ਤੱਕ ਸਕੂਲ ਬੰਦ ਰਹਿਣਗੇ। ਸਕੂਲਾਂ ਵਿੱਚ ਵਧਦੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਹਰਿਆਣਾ ਦੇ ਸਾਰੇ ਸਕੂਲਾਂ ਨੂੰ 30 ਨਵੰਬਰ ਤੱਕ ਬੰਦ ਕਰਨ ਦਾ ਫੈਸਲਾ ਲਿਆ ਸੀ ਹੁਣ 10 ਦਿਨ ਹੋਰ ਵਧਾ ਦਿੱਤੇ ਹੈ।