ਅਕੋਲਾ: ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਕੋਲਾ ਬਾਬੂਜੀ ਮਹਾਰਾਜ ਮੰਦਰ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ ਦੇ ਅਕੋਲਾ 'ਚ ਐਤਵਾਰ ਨੂੰ ਤੇਜ਼ ਹਨੇਰੀ ਅਤੇ ਮੀਂਹ ਦੌਰਾਨ ਬਾਬੂਜੀ ਮਹਾਰਾਜ ਮੰਦਰ ਕੰਪਲੈਕਸ 'ਚ ਟੀਨ ਦੇ ਸ਼ੈੱਡ 'ਤੇ ਦਰੱਖਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 37 ਜ਼ਖਮੀ ਹੋ ਗਏ। ਸੀਐਮ ਸ਼ਿੰਦੇ ਨੇ ਸਾਰੇ ਜ਼ਖਮੀਆਂ ਦਾ ਸਰਕਾਰੀ ਖਰਚੇ 'ਤੇ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਪਹਿਲਾਂ ਦਿਨ ਵਿੱਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁੱਖ ਮੰਤਰੀ ਫੰਡ ਵਿੱਚੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਫੜਨਵੀਸ ਨੇ ਕਿਹਾ ਕਿ ਸੂਬਾ ਸਰਕਾਰ ਘਟਨਾ 'ਚ ਜ਼ਖਮੀ ਹੋਏ ਸਾਰੇ ਲੋਕਾਂ ਦਾ ਪੂਰਾ ਖਰਚਾ ਚੁੱਕੇਗੀ। ਉਨ੍ਹਾਂ ਅਕੋਲਾ ਦੇ ਪਾਰਸ ਵਿੱਚ ਵਾਪਰੀ ਘਟਨਾ ਨੂੰ ਗੰਭੀਰ ਅਤੇ ਮੰਦਭਾਗਾ ਦੱਸਿਆ ਹੈ। ਫੜਨਵੀਸ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਦੱਸ ਦਈਏ ਕਿ ਮਹਾਰਾਸ਼ਟਰ ਦੇ ਅਕੋਲਾ ਦੇ ਪਾਰਸ 'ਚ ਐਤਵਾਰ ਨੂੰ ਟੀਨ ਸ਼ੈੱਡ 'ਤੇ ਇਕ ਪੁਰਾਣਾ ਦਰੱਖਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 37 ਜ਼ਖਮੀ ਦੱਸੇ ਜਾ ਰਹੇ ਹਨ। ਅਕੋਲਾ ਕਲੈਕਟਰ ਨੀਮਾ ਅਰੋੜਾ ਨੇ ਦੱਸਿਆ ਕਿ ਸ਼ੈੱਡ ਦੇ ਹੇਠਾਂ ਇੱਕ ਪੁਰਾਣਾ ਦਰੱਖਤ ਡਿੱਗਣ ਸਮੇਂ 40 ਤੋਂ 50 ਲੋਕ ਮੌਜੂਦ ਸਨ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ, 37 ਲੋਕ ਜ਼ਖਮੀ ਹਨ। ਸਾਰੇ ਸ਼ਰਧਾਲੂ ਅਕੋਲਾ ਜ਼ਿਲ੍ਹੇ ਦੇ ਪਾਰਸ ਵਿਖੇ ਇੱਕ ਧਾਰਮਿਕ ਸਮਾਗਮ ਲਈ ਇਕੱਠੇ ਹੋਏ ਸਨ।
ਇਸ ਤੋਂ ਪਹਿਲਾਂ ਦੇਵੇਂਦਰ ਫੜਨਵੀਸ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਇਹ ਘਟਨਾ ਬਹੁਤ ਦਰਦਨਾਕ ਹੈ। ਅਕੋਲਾ ਜ਼ਿਲ੍ਹੇ ਦੇ ਪਾਰਸ ਵਿਖੇ, ਕੁਝ ਲੋਕ ਇੱਕ ਟੀਨ ਦੇ ਸ਼ੈੱਡ ਦੇ ਹੇਠਾਂ ਇੱਕ ਧਾਰਮਿਕ ਸਮਾਗਮ ਲਈ ਇਕੱਠੇ ਹੋਏ ਸਨ। ਉਦੋਂ ਅਚਾਨਕ ਟੀਨ ਦੇ ਸ਼ੈੱਡ 'ਤੇ ਇਕ ਪੁਰਾਣਾ ਦਰੱਖਤ ਡਿੱਗ ਗਿਆ, ਜਿਸ ਕਾਰਨ ਇਸ ਹਾਦਸੇ 'ਚ ਸ਼ਰਧਾਲੂਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕੁਲੈਕਟਰ ਅਤੇ ਪੁਲਿਸ ਸੁਪਰਡੈਂਟ ਨੇ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਜ਼ਖਮੀਆਂ ਦਾ ਸਮੇਂ ਸਿਰ ਇਲਾਜ ਯਕੀਨੀ ਬਣਾਇਆ। ਅਸੀਂ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ।
ਜ਼ਖਮੀਆਂ ਦੇ ਇਲਾਜ ਬਾਰੇ ਫੜਨਵੀਸ ਨੇ ਕਿਹਾ ਕਿ ਕੁਝ ਜ਼ਖਮੀਆਂ ਨੂੰ ਜ਼ਿਲਾ ਜਨਰਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਮਾਮੂਲੀ ਜ਼ਖਮੀਆਂ ਦਾ ਬਾਲਾਪੁਰ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਅਤੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ:- Dalai Lama News: ਦਲਾਈਲਾਮਾ ਦੇ ਪੱਖ 'ਚ ਆਏ ਤਿੱਬਤੀ ਸੰਸਦ, ਕਿਹਾ 'ਦਲਾਈ ਲਾਮਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਚੀਨ'