ਮਲੱਪੁਰਮ (ਕੇਰਲ): ਕੇਰਲ 'ਚ ਮਲਪੁਰਮ ਜ਼ਿਲ੍ਹੇ ਦੇ ਤਨੂਰ ਇਲਾਕੇ 'ਚ ਓਟੂਮਪੁਰਮ ਨੇੜੇ ਸਮੁੰਦਰ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਪਲਟਣ ਨਾਲ 22 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਕਈ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਬੀਤੀ ਸ਼ਾਮ ਕਰੀਬ 7.30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ 'ਚ 25 ਤੋਂ ਜ਼ਿਆਦਾ ਲੋਕ ਸਵਾਰ ਸਨ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸਾ ਜ਼ਿਆਦਾ ਭੀੜ ਕਾਰਨ ਵਾਪਰਿਆ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪ੍ਰਧਾਨ ਮੰਤਰੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਸਿਹਤ ਮੰਤਰੀ ਵੱਲੋਂ ਜ਼ਖਮੀਆਂ ਦੇ ਇਲਾਜ ਕਰਵਾਉਣ ਦੀ ਹਦਾਇਤ : ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਸਿਹਤ ਮੰਤਰੀ ਵੀਨਾ ਜਾਰਜ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਕਿਸ਼ਤੀ ਹਾਦਸੇ ਵਿੱਚ ਜ਼ਖਮੀਆਂ ਲਈ ਢੁੱਕਵੇਂ ਪ੍ਰਬੰਧ ਅਤੇ ਮਾਹਿਰ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਖਮੀਆਂ ਨੂੰ ਪਰੱਪਨੰਗੜੀ, ਥਨੂਰ, ਤਿਰੂਰ ਅਤੇ ਤਿਰੂਰੰਗਦੀ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਹਾਦਸੇ ਵਾਲੀ ਥਾਂ 'ਤੇ ਜਾਣ ਤੋਂ ਬਿਨਾਂ ਸਹਿਯੋਗ ਕਰਨ ਲਈ ਕਿਹਾ ਕਿਉਂਕਿ ਭਾਰੀ ਭੀੜ ਅਤੇ ਵਾਹਨਾਂ ਕਾਰਨ ਬਚਾਅ ਕਾਰਜਾਂ ਵਿੱਚ ਰੁਕਾਵਟ ਆ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਕਈ ਐਂਬੂਲੈਂਸਾਂ, ਫਾਇਰ ਸਰਵਿਸ ਕਰਮੀਆਂ ਅਤੇ ਵਾਲੰਟੀਅਰ ਕਰਮਚਾਰੀਆਂ ਨਾਲ ਬਚਾਅ ਕਾਰਜ ਜਾਰੀ ਹੈ। ਪੁਲਿਸ ਮੁਤਾਬਕ ਹਾਲੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਡੁੱਬੀ ਕਿਸ਼ਤੀ ਨੂੰ ਕੰਢੇ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- KARNATAKA ELECTIONS : ਪੀਐਮ ਮੋਦੀ ਨੇ ਕਿਹਾ, ਕਾਂਗਰਸ ਕਰਨਾਟਕ ਨੂੰ ਭਾਰਤ ਤੋਂ ਵੱਖ ਕਰਨ ਦੀ ਖੁੱਲ੍ਹ ਕੇ ਵਕਾਲਤ ਕਰ ਰਹੀ
- ਯੋਗੀ ਦੇ ਰਾਜ 'ਚ ਕੁੜੀ ਨਾਲ ਜਾਨਵਰਾਂ ਨਾਲੋਂ ਵੀ ਮਾੜਾ ਸਲੂਕ, ਕਤਲ ਕਰਕੇ ਕੱਢੀਆਂ ਅੱਖਾਂ, ਤੇਜ਼ਾਬ ਨਾਲ ਫੂਕ ਕੇ ਖੇਤਾਂ 'ਚ ਸੁੱਟੀ ਤਾਂ ਜਾਨਵਰ ਘਰੂੰਢ ਗਏ ਲਾਸ਼
- 4161 ਮਾਸਟਰ ਕੇਡਰ ਯੂਨੀਅਨ ਵੱਲੋਂ ਖ਼ਰਾਬ ਮੌਸਮ ਦੇ ਬਾਵਜੂਦ ਦੂਜੇ ਦਿਨ ਵੀ ਧਰਨਾ ਜਾਰੀ
ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ।
-
Pained by the loss of lives due to the boat mishap in Malappuram, Kerala. Condolences to the bereaved families. An ex-gratia of Rs. 2 lakh from PMNRF would be provided to the next of kin of each deceased: PM @narendramodi
— PMO India (@PMOIndia) May 7, 2023 " class="align-text-top noRightClick twitterSection" data="
">Pained by the loss of lives due to the boat mishap in Malappuram, Kerala. Condolences to the bereaved families. An ex-gratia of Rs. 2 lakh from PMNRF would be provided to the next of kin of each deceased: PM @narendramodi
— PMO India (@PMOIndia) May 7, 2023Pained by the loss of lives due to the boat mishap in Malappuram, Kerala. Condolences to the bereaved families. An ex-gratia of Rs. 2 lakh from PMNRF would be provided to the next of kin of each deceased: PM @narendramodi
— PMO India (@PMOIndia) May 7, 2023
ਮੁੱਖ ਮੰਤਰੀ ਅੱਜ ਘਟਨਾ ਸਥਾਨ ਦਾ ਕਰਨਗੇ ਦੌਰਾ, ਸਰਕਾਰੀ ਸੋਗ ਦਾ ਐਲਾਨ : ਕੇਰਲ ਦੇ ਸੀਐਮ ਪੀ ਵਿਜਯਨ ਅੱਜ ਘਟਨਾ ਸਥਾਨ ਦਾ ਦੌਰਾ ਕਰਨਗੇ। ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਸੋਮਵਾਰ ਨੂੰ ਸਰਕਾਰੀ ਸੋਗ ਦਾ ਦਿਨ ਐਲਾਨਿਆ ਗਿਆ ਹੈ ਅਤੇ ਨਾਲ ਹੀ ਪੀੜਤਾਂ ਦੇ ਸਨਮਾਨ ਵਜੋਂ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਮੀਤ ਪ੍ਰਧਾਨ ਨੇ ਵੀ ਦੁੱਖ ਪ੍ਰਗਟਾਇਆ ਦੁੱਖ : ਮੀਤ ਪ੍ਰਧਾਨ ਜਗਦੀਪ ਧਨਖੜ ਨੇ ਮਲਪੁਰਮ ਕਿਸ਼ਤੀ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਕਿਸ਼ਤੀ ਪਲਟਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਉਨ੍ਹਾਂ ਨੂੰ ਡੂੰਘਾ ਦੁੱਖ ਹੈ ਅਤੇ ਉਹ ਦੁਖੀ ਪਰਿਵਾਰਾਂ ਦੇ ਨਾਲ ਹਨ।