ਸ਼੍ਰੋਮਣੀ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ ਖ਼ਤਮ, ਹਰਸਿਮਰਤ ਅਤੇ ਸੁਖਬੀਰ ਬਾਦਲ ਨੇ ਦਿੱਤੀ ਸੰਕੇਤਿਕ ਗ੍ਰਿਫਤਾਰੀ
ਹਰਸਮਿਰਤ ਅਤੇ ਸੁਖਬੀਰ ਬਾਦਲ ਨੇ ਦਿੱਤੀ ਸੰਕੇਤਿਕ ਗ੍ਰਿਫਤਾਰੀ, ਅਕਾਲੀਆਂ ਦਾ ਪ੍ਰਦਰਸ਼ਨ ਖ਼ਤਮ
13:43 September 17
ਹਰਸਿਮਰਤ ਅਤੇ ਸੁਖਬੀਰ ਬਾਦਲ ਦੀ ਸੰਕੇਤਿਕ ਗ੍ਰਿਫਤਾਰੀ
12:33 September 17
ਦਿੱਲੀ 'ਚ ਗਰਜੇ ਅਕਾਲੀ, ਹਰਸਿਮਰਤ ਕੌਰ ਬਾਦਲ ਨੇ ਦਿੱਤਾ ਵੱਡਾ ਬਿਆਨ
ਅਕਾਲੀ ਵੱਲ ਸੰਸਦ ਭਵਨ ਵੱਲ ਵੱਧ ਰਿਹਾ ਹੈ ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਮਜੀਠੀਆ ਅਤੇ ਕੇਂਦਰ ਦੀ ਵਜ਼ਾਰਤ ਨੂੰ ਛੱਡ ਚੁੱਕੀ ਹਰਸਿਮਰਤ ਕੌਰ ਬਾਦਲ ਸਮੇਤ ਸਮੁਚੀ ਲੀਡਰਸ਼ਿੱਪ ਮੌਜੂਦ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਇਹ ਪਾਰਟੀ ਕਿਸਾਨਾਂ ਲਈ ਲੜਦੀ ਰਹੇਗੀ।
11:48 September 17
ਗੁਰੂ ਦਾ ਆਸ਼ਿਰਵਾਦ ਲੈਕੇ ਮੰਜ਼ਿਲ ਵੱਲ ਵਧਿਆ ਅਕਾਲੀ ਦਲ, ਹੋਣਗੇ ਪੁਲਿਸ ਨਾਲ ਟਾਕਰੇ?
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗੁਵਾਹੀ ਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਸੰਸਦ ਭਵਨ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ।
11:21 September 17
ਅਕਾਲੀ ਦਲ ਵੱਲੋਂ ਕੀਤੀ ਗਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ
ਸ਼੍ਰੋਮਣੀ ਅਕਾਲੀ ਦਲ ਦੀ ਸਮੁਚੀ ਲੀਡਰਸ਼ਿਪ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ ਗਈ ਤੇ ਅਗਲੀ ਰਣਨੀਤੀ ਬਣਾਈ ਜਾ ਰਹੀ ਹੈ।
10:27 September 17
ਹਰਸਿਮਰਤ ਕੌਰ ਬਾਦਲ ਨੇ ਕੀਤੀ ਰਾਸਤੇ ਬੰਦ ਕਰਨ 'ਤੇ ਦਿੱਲੀ ਪੁਲਿਸ ਦੀ ਨਿਖੇਧੀ
ਦਿੱਲੀ ਪੁਲਿਸ ਵੱਲੋਂ ਰਾਜਧਾਨੀ ਦੇ ਐਂਟਰੀ ਪੁਆਇੰਟ ਬੰਦ ਕਰ ਦਿੱਤੇ, ਰਾਸਤੇ ਬੰਦ ਕਰਨ ਨੂੰ ਲੈਕੇ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਪੁਲਿਸ ਦੀ ਨਿਖੇਧੀ ਕੀਤੀ ਹੈ।
10:20 September 17
ਅਕਾਲੀ ਵਰਕਰਾਂ ਨੇ ਤੋੜੇ ਬੈਰੀਕੇਡ
ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਅੱਗੇ ਜਾਣ ਤੋਂ ਰੋਕ ਲਿਆ , ਪੁਲਿਸ ਵੱਲੋਂ ਬੈਰੀਕੇਡਿਗ ਕੀਤੀ ਗਈ ਸੀ ਪਰ ਅਕਾਲੀ ਵਰਕਰਾਂ ਨੇ ਬੈਰੀਕੇਡ ਹਟਾਕੇ ਅੱਗੇ ਵਧਨ ਦੀ ਕੋਸ਼ਿਸ਼ ਕੀਤੀ,ਇਸ ਦੌਰਾਨ ਅਕਾਲੀ ਵਰਕਰਾਂ ਅਤੇ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ।
10:04 September 17
ਅਕਾਲੀ ਦਲ ਦਾ ਦਿੱਲੀ 'ਚ ਹੱਲਾ ਬੋਲ
ਦਿੱਲੀ: ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਦਿੱਲੀ ਵਿਖੇ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੈਦਲ ਮਾਰਚ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਅੱਜ ਦਾ ਦਿਨ ਇਸ ਲਈ ਚੁਣਿਆ ਗਿਆ ਕਿਉਂਕਿ ਅੱਜ ਦੇ ਦਿਨ ਹੀ ਖੇਤੀ ਬਿੱਲ ਲੋਕ ਸਭਾ 'ਚ ਪਾਸ ਹੋਏ ਸਨ ਅਤੇ 20 ਸਤੰਬਰ ਨੂੰ ਰਾਜ ਸਭਾ 'ਚ ਪਾਸ ਹੋਏ ਸੀ ਜਿਸਨੂੰ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਕਾਂਗਰਸ ਦੀ ਦੇਣ ਹੈ ਜਦਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਕਾਨੂੰਨ ਅਕਾਲੀ ਤੇ ਕਾਂਗਰਸ ਦੀ ਦੇਣ ਹੈ, ਅੱਜ ਅਕਾਲੀ ਦਲ ਵੱਲੋਂ ਇਹਨਾਂ ਕਾਨੂੰਨਾ ਦੇ ਵਿਰੋਧ ਚ ਕਾਲਾ ਦਿਵਸ ਮਾਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਕਿਸਾਨ ਲਗਾਤਾਰ ਦਿੱਲੀ ਦੇ ਬਾਰਡਰਾਂ ਤੇ ਬੈਠੇ ਹਨ ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨਾਂ ਦੇ ਹੱਕਾਂ ਲਈ ਅਵਾਜ਼ ਚੁੱਕੀ ਜਾ ਰਹੀ ਹੈ, ਹਾਲਾਂਕਿ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਅੰਦੋਲਨ ਚੋਂ ਬਾਈਕਾਟ ਕੀਤਾ ਹੋਇਆ ਹੈ।
ਅਕਾਲੀ ਦਲ ਵੱਲੋਂ ਇਹਨਾਂ ਕਾਨੂੰਨਾ ਦੇ ਵਿਰੋਧ 'ਚ ਕਾਲਾ ਦਿਵਸ ਮਾਨਾਇਆ ਜਾ ਰਿਹਾ ਹੈ। ਜਿਵੇਂ ਹੀ ਅਕਾਲੀ ਦਲ ਨੇ ਆਪਣੇ ਇਸ ਐਲਾਨ ਮੁਤਾਬਿਕ ਦਿੱਲੀ ਇਕੱਠ ਸ਼ੂਰੁ ਕੀਤਾ sI ਤਾਂ ਦਿੱਲੀ ਪੁਲਿਸ ਨੇ ਰਾਤ ਤੋਂ ਹੀ ਮੂਸਤੇਦੀ ਦਿਖਾਉਂਦਿਆਂ ਅਕਾਲੀ ਦਲ ਦੇ ਵਰਕਰਾਂ ਨੂੰ ਰੋਕਣਾ ਸ਼ੂਰੁ ਕਰ ਦਿੱਤਾ ਸੀ। ਅਕਾਲੀ ਦਲ ਦੇ ਵਰਕਰਾਂ ਦੀਆਂ ਲਗਭਗ 20 ਤੋਂ 40 ਗੱਡੀਆਂ ਬਹਾਦੁਰਗੜ੍ਹ ਤੋਂ ਹੀ ਵਾਪਿਸ ਮੋੜ੍ਹ ਦਿੱਤੀਆਂ ਸਨ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਕਿਸਾਨੀ ਅਦੋਲਨ ਦੀ ਹਿਮਾਇਤ ਚ ਪਹਿਲਾਂ ਹੀ ਵੱਡੀ ਰੈਲੀ ਕੱਢੀ ਸੀ ਤੇ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਲਈ ਕੇਂਦਰ ਦੀ ਵਜਾਰਤ ਤੋਂ ਅਸਤੀਫ਼ਾ ਵੀ ਦਿੱਤਾ ਸੀ ਇੰਨ੍ਹਾਂ ਹੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਵੀ ਅਕਾਲੀ ਦਲ ਨੇ ਨਾਤਾ ਤੋੜ ਲਿਆ।
ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਵੀ ਕੀਤਾ ਜਾਂਦਾ ਹੈ ਨਾਲ ਹੀ ਦੱਸ ਦਈਏ ਕਿ ਕਿਸਾਨਾਂ ਨੇ ਚੰਡੀਗੜ੍ਹ ਵਿਖੇ ਸਿਆਸਤਦਾਨਾਂ ਨਾਲ ਇੱਕ ਮੀਟਿੰਗ ਵੀ ਰੱਖੀ ਸੀ ਜਿਸਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੋਈ ਵੀ ਸਿਆਸੀ ਰੈਲੀ ਨਾ ਕੀਤੀ ਜਾਵੇ। ਕਿਸਾਨਾਂ ਦਾ ਇਹ ਮੰਨਣਾ ਸੀ ਕਿ ਸਿਆਸੀ ਰੈਲੀਆਂ ਨਾਲ ਕਿਸਾਨਾਂ ਦੇ ਅੰਦੋਲਨ ਦਾ ਧਿਆਨ ਭੜਕਾਉਂਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਨਾਲ ਹੀ ਕਿਸਾਨਾਂ ਨੇ ਕਿਹਾ ਸੀ ਕਿ ਜੇਕਰ ਕੋਈ ਪਾਰਟੀ ਰੈਲੀ ਕਰਦੀ ਹੈ ਤਾਂ ਉਹ ਕਿਸਾਨ ਵਿਰੋਧੀ ਪਾਰਟੀ ਹੋਵੇਗੀ।