ਚੰਡੀਗੜ੍ਹ: ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚਾਲੇ ਚੱਲ ਰਿਹਾ ਕਲੇਸ਼ ਆਖਿਰਕਾਰ ਖ਼ਤਮ ਹੋ ਗਿਆ ਹੈ। ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਐਲਾਨ ਦਿੱਤਾ ਹੈ ਜਿਸ ਦੀ ਚਰਚਾ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਸੀ। ਜਿਸ ਤੋਂ ਮਗਰੋਂ ਸਿੱਧੂ ਦੇ ਸਮਰਥਕਾਂ ’ਚ ਖੁਸ਼ੀ ਪਾਈ ਜਾ ਰਹੀ ਹੈ।
ਇਹ ਵੀ ਪੜੋ: ਕੈਪਟਨ ਦੇ ਹੱਕ ’ਚ ਹਾਈਕਮਾਨ ਨੂੰ ਲਿਖੀ ਚਿੱਠੀ ’ਚ ਕੁਝ ਵਿਧਾਇਕਾਂ ਦੇ ਨਾਂ ਬਿਨਾ ਪੁੱਛੇ ਪਾਏ
ਉਥੇ ਹੀ ਇਹ ਵੀ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਮੰਤਰੀਆਂ, ਵਿਧਾਇਕਾਂ ਤੇ ਸਾਂਸਦਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਸਨ।
ਕੀ ਕੈਪਟਨ ਹਨ ਸਹਿਮਤ ?
ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਵਾਦ ਵਿਵਾਦ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ ਦੇ ਹੱਕ ਵਿੱਚ ਨਹੀਂ ਸਨ ਜਿਸ ਕਾਰਨ ਇਹ ਮਾਮਲਾ ਲਟਕਦਾ ਆ ਰਿਹਾ ਸੀ, ਹੁਣ ਸਵਾਲ ਵੱਡਾ ਉੱਠਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਨਾਲ ਸਹਿਮਤ ਹਨ ਜਾਂ ਨਹੀਂ ?
ਇਹ ਵੀ ਪੜੋ: ਕੈਪਟਨ ਦਾ ਆਖਰੀ ਦਾਅ! ਦਿੱਲੀ 'ਚ ਪੰਜਾਬ ਦੇ ਕਾਂਗਰਸੀ ਸੰਸਦਾਂ ਦੀ ਮੀਟਿੰਗ