ਸ੍ਰੀਨਗਰ: ਸਿੱਖ ਭਾਈਚਾਰੇ ਨੇ ਕੁੜੀਆਂ ਨੂੰ ਅਗਵਾ ਕਰ ਕੇ ਜਬਰਨ ਵਿਆਹ ਕਰਵਾਉਣ ਨੂੰ ਲੈ ਕੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਿੱਖ ਭਾਈਚਾਰੇ ਨੇ ਜੰਮੂ-ਕਸ਼ਮੀਰ ਵਿਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ। ਦੱਸ ਦਈਏ ਕਿ ਪ੍ਰਦਰਸ਼ਨਕਾਰੀਆਂ ਨੇ ਸ੍ਰੀਨਗਰ ਦੇ ਬਘਾਟ ਬਰਜ਼ੁਲਾ ਖੇਤਰ ’ਚ ਰੋਸ ਪ੍ਰਦਰਸ਼ਨ ਕੀਤਾ।
ਸਿੱਖ ਭਾਈਚਾਰੇ ਨੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਸਿੱਖ ਭਾਈਚਾਰੇ ਨੂੰ ਕਸ਼ਮੀਰ ਚ ਹਮੇਸ਼ਾ ਨਜਰਅੰਦਾਜ ਕੀਤਾ ਜਾਂਦਾ ਰਿਹਾ ਹੈ ਅਤੇ ਜਦੋਂ ਉਹ ਇਸ ਮਾਮਲੇ ਚ ਨਿਆਂ ਦੀ ਮੰਗ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਪੁਲਿਸ ਵੱਲੋਂ ਨਜਰ ਅੰਦਾਜ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਕਸ਼ਮੀਰ ਦੇ ਸਿੱਖ ਭਾਈਚਾਰੇ ਤੋਂ ਇਲਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੈਂਬਰਾਂ ਨੇ ਵੀ ਵਿਰੋਧ ਚ ਹਿੱਸਾ ਲਿਆ। ਸ੍ਰੀਨਗਰ ਵਿੱਚ ਹੋਏ ਵਿਰੋਧ ਪ੍ਰਦਰਸ਼ਨ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸਰਸਾ ਨੇ ਵੀ ਸ਼ਿਰਕਤ ਕੀਤੀ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਿਰਸਾ ਨੇ ਦੋਸ਼ ਲਾਇਆ ਕਿ ਸਿੱਖ ਕੁੜੀਆਂ ਆਪਣੇ ਧਰਮ ਬਦਲਣ ਅਤੇ ਫਿਰ ਕਸ਼ਮੀਰ ਵਿੱਚ ਵਿਆਹ ਕਰਨ ਲਈ ਮਜਬੂਰ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਸ਼ਮੀਰ ਵਿੱਚ ਅੱਜ ਤੱਕ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਅਤੇ ਜਦੋਂ ਵੀ ਸਿੱਖ ਭਾਈਚਾਰਾ ਆਪਣੀ ਆਵਾਜ਼ ਬੁਲੰਦ ਕਰਦਾ ਹੈਂ ਤਾਂ ਸਿੱਖਾਂ ਨੂੰ ਹਮੇਸ਼ਾਂ ਅਣਦੇਖਿਆ ਕੀਤਾ ਗਿਆ ਹੈ।
ਇਹ ਵੀ ਪੜੋ: ਪਰਚਾ ਦਰਜ ਕਰਨ ਦੀ ਬਜਾਏ ਨਾਬਾਲਿਗ ਬੱਚਿਆਂ ਨੂੰ ਪੁਲਿਸ ਨੇ ਲਗਾਈ ਗੁਰੂਘਰ ਦੀ ਸੇਵਾ