ETV Bharat / bharat

ਪਾਕਿਸਤਾਨ ਦੇ ਪੇਸ਼ਾਵਰ ’ਚ ਸਿੱਖ ਹਕੀਮ ਦਾ ਗੋਲੀ ਮਾਰ ਕੇ ਕਤਲ - ਪਾਕਿਸਤਾਨ

ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ 45 ਸਾਲਾ ਹਕੀਮ ਸਰਦਾਰ ਸਤਨਾਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਿੰਘ ਚਰਸੱਦਾ ਰੋਡ 'ਤੇ ਕਲੀਨਿਕ ਚਲਾਉਂਦੇ ਸੀ। ਹਮਲਾਵਰ ਕਲੀਨਿਕ ਵਿੱਚ ਦਾਖਲ ਹੋਏ ਅਤੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਪਾਕਿਸਤਾਨ ਦੇ ਪੇਸ਼ਾਵਰ ’ਚ ਸਿੱਖ ਹਕੀਮ ਦੀ ਗੋਲੀ ਮਾਰ ਕੇ ਹੱਤਿਆ

author img

By

Published : Oct 1, 2021, 12:02 PM IST

Updated : Oct 1, 2021, 12:58 PM IST

ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਵਿੱਚ ਵੀਰਵਾਰ ਨੂੰ ਇੱਕ ਮਸ਼ਹੂਰ ਸਿੱਖ ਹਕੀਮ ਦੀ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ 45 ਸਾਲਾ ਹਕੀਮ ਸਰਦਾਰ ਸਤਨਾਮ ਸਿੰਘ (ਖਾਲਸਾ) ਆਪਣੇ ਕਲੀਨਿਕ ਵਿੱਚ ਸੀ ਜਦੋਂ ਹਮਲਾਵਰ ਉਸਦੇ ਕੈਬਿਨ ਵਿੱਚ ਦਾਖਲ ਹੋਏ ਅਤੇ ਗੋਲੀਬਾਰੀ ਕੀਤੀ।

ਪੁਲਿਸ ਨੇ ਦੱਸਿਆ ਕਿ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਹਮਲਾਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਹੇ।

ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਦੇ ਇੱਕ ਉੱਘੇ ਮੈਂਬਰ ਸਿੰਘ ਚਰਸੱਦਾ ਰੋਡ ’ਤੇ ਇੱਕ ਕਲੀਨਿਕ ਚਲਾਉਂਦੇ ਸੀ।

ਹਾਲਾਂਕਿ, ਐਕਸਪ੍ਰੈਸ ਟ੍ਰਿਬਿਊਨ ਅਖ਼ਬਾਰ ਨੇ ਦੱਸਿਆ ਕਿ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸਿੰਘ ਇੱਕ ਦਿਨ ਪਹਿਲਾਂ ਹੀ ਹਾਸਨ ਅਬਦਾਲ ਤੋਂ ਪੇਸ਼ਾਵਰ ਪਹੁੰਚੇ ਸੀ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਲਈ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਜੇ ਤਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਅੱਤਵਾਦ ਦੀ ਸੰਭਾਵਨਾ ਸਮੇਤ ਵੱਖ -ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੇਸ਼ਾਵਰ ਵਿੱਚ ਤਕਰੀਬਨ 15,000 ਸਿੱਖ ਰਹਿੰਦੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕਾਰੋਬਾਰ ਕਰਦੇ ਹਨ ਅਤੇ ਕੁਝ ਫਾਰਮੇਸੀ ਚਲਾਉਂਦੇ ਹਨ।

ਇਹ ਵੀ ਪੜੋ: ਭਾਰਤ-ਚੀਨ ਵਿਵਾਦ : ਚੀਨ ਨੇ ਪੁਰਬੀ ਲੱਦਾਖ 'ਚ LOC 'ਤੇ ਫੌਜਿਆਂ ਲਈ ਮੁੜ ਲਾਏ ਟੈਂਟ

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੁਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੇ ਪੇਸ਼ਾਵਰ ’ਚ ਹਕੀਮ ਸਤਨਾਮ ਸਿੰਘ ਜੀ ਦੀ ਬੇਰਹਿਮੀ ਨਾਲ ਹੱਤਿਆ ਦੇ ਬਾਰੇ ਜਾਣ ਕੇ ਬਹੁਤ ਦੁਖ ਹੋਇਆ। ਪਾਕਿਸਤਾਨ ਚ ਘੱਟ ਗਿਣਤੀ ਦੇ ਭਾਈਚਾਰੇ ਦੇ ਖਿਲਾਫ ਇਸ ਤਰ੍ਹਾਂ ਦੇ ਹਮਲੇ ਨੂੰ ਬਰਦਾਸ਼ਤ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਵਿਦੇਸ਼ ਮੰਤਰਾਲਾ ਇਸ ਮੁੱਦੇ ਨੂੰ ਉੱਚ ਪੱਧਰ ’ਤੇ ਚੁੱਕੇ ਅਤੇ ਨਿਆਂ ਨੂੰ ਯਕੀਨੀ ਬਣਾਵੇ।

ਡੀਐੱਸਡੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ

ਇਸ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੇ ਪੇਸ਼ਾਵਰ ’ਚ ਹਕੀਮ ਸਤਨਾਮ ਸਿੰਘ ਜੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਤੋਂ ਬਾਅਦ ਘੱਟ ਗਿਣਤੀਆਂ ਦੇ ਲੋਕਾਂ ਚ ਖੌਫ ਦਾ ਮਾਹੌਲ ਬਣ ਗਿਆ ਹੈ। ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ ਚ ਵੀ ਘੱਟ ਗਿਣਤੀਆਂ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਦਾ ਖਤਰਾ ਪੈਦਾ ਹੋ ਰਿਹਾ ਹੈ। ਸਿਰਸਾ ਨੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘੱਟ ਗਿਣਤੀਆਂ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Last Updated : Oct 1, 2021, 12:58 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.