ਲਖਨਊ: ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਪਿਛਲੇ ਇਕ ਸਾਲ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਿਸਾਨਾਂ ਹੀ ਨਹੀਂ ਸਗੋਂ ਦੇਸ਼ਾਂ-ਵਿਦੇਸ਼ਾਂ ਅਤੇ ਹਰ ਤਬਕੇ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ ਗਿਆ, ਵਿਰੋਧ ਕੀਤਾ ਗਿਆ। ਉਥੇ ਹੀ ਹੁਣ ਸਿੱਖ ਪ੍ਰਚਾਰਕਾਂ ਵਲੋਂ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸਿੱਖ ਪ੍ਰਚਾਰਕ ਨੇ ਯੋਗੀ ਨੂੰ ਕਿਹਾ ਖੇਤੀ ਕਾਨੂੰਨ ਕਰੇ ਕੇਂਦਰ ਸਰਕਾਰ
ਤੁਹਾਨੂੰ ਦੱਸ ਦਈਏ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਸ਼ਿਰਕਤ ਕਰਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਪਹੁੰਚੇ, ਜਿੱਥੇ ਸਿੱਖ ਪ੍ਰਚਾਰਕ ਵਲੋਂ ਮੁੱਖ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਕਿਸਾਨਾਂ ਦਾ ਦੇਸ਼ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕਰੋ।
ਕਿਸਾਨਾਂ ਦੇ ਮਸਲੇ ਦਾ ਹੋਣਾ ਚਾਹੀਦੈ ਹੱਲ
ਸਿੱਖ ਪ੍ਰਚਾਰਕ ਬਾਬਾ ਜੀ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਉਨ੍ਹਾਂ ਨੂੰ ਇਸ ਮਸਲੇ ਦਾ ਕੋਈ-ਨਾ ਕੋਈ ਹੱਲ ਜ਼ਰੂਰ ਕੱਢਣਾ ਚਾਹੀਦਾ ਹੈ ਤਾਂ ਜੋ ਇਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨ ਆਪੋ-ਆਪਣੇ ਘਰਾਂ ਨੂੰ ਮੁੜ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਹੀ ਸੜਕਾਂ 'ਤੇ ਆਪਣੇ ਹੱਕਾਂ ਲਈ ਲੜ ਰਿਹਾ ਹੈ, ਜਦੋਂ ਕਿ ਉਨ੍ਹਾਂ ਦੀ ਮਿਹਨਤ ਸਦਕਾ ਹੀ ਪੂਰੇ ਦੇਸ਼ ਨੂੰ ਅਨਾਜ ਮੁਹੱਈਆ ਹੁੰਦਾ ਹੈ।
ਤੁਹਾਨੂੰ ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਲੋਂ ਪਿਛਲੇ ਸਾਲ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਦੀ ਸਰਕਾਰ ਨਾਲ 11 ਵਾਰ ਗੱਲਬਾਤ ਵੀ ਹੋਈ ਪਰ ਇਹ ਗੱਲਬਾਤ ਕਿਸੇ ਸਿਰੇ ਨਹੀਂ ਲੱਗ ਸਕੀ, ਜਿਸ ਕਾਰਣ ਅਜੇ ਤੱਕ ਕਿਸਾਨਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਇਨ੍ਹਾਂ ਕਾਨੂੰਨਾਂ ਵਿਚ ਸੋਧ ਕਰਨ ਦੀ ਗੱਲ 'ਤੇ ਅੜ੍ਹੀ ਹੋਈ ਹੈ ਜਦੋਂ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ-ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਤੋਂ ਅਸਤੀਫਾ, ਬਣਾਈ ਨਵੀਂ ਪਾਰਟੀ