ਸਿਰਸਾ: ਹਰਿਆਣਾ ਦੇ ਸਿਰਸਾ ਵਿੱਚ ਇੱਕ ਕਾਰ ਬੇਕਾਬੂ ਹੋ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਵੱਡੇ ਹਾਦਸੇ ਵਿੱਚ 6 ਲੋਕਾਂ ਦੀ ਜਾਨ ਚਲੀ ਗਈ ਹੈ। ਹਾਦਸੇ ਵਿੱਚ ਮਰਨ ਵਾਲੇ ਇੱਕ ਹੀ ਪਰਿਵਾਰ ਦੇ ਦੱਸੇ ਜਾਂਦੇ ਹਨ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਟੱਕਰ ਇੰਨ੍ਹੀ ਜਿਆਦਾ ਭਿਆਨਕ ਸੀ 6 ਲੋਕਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਰਾਜਸਥਾਨ ਤੋਂ ਹਿਸਾਰ ਆ ਰਿਹਾ ਸੀ ਪਰਿਵਾਰ: ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਪਿੰਡ ਗੋਲੂਵਾਲਾ ਦਾ ਰਹਿਣ ਵਾਲਾ ਇੱਕ ਪਰਿਵਾਰ ਕਾਰ ਵਿੱਚ ਹਿਸਾਰ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਰਿਵਾਰ ਹਿਸਾਰ ਵਿੱਚ ਇੱਕ ਜਾਣਕਾਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਸੀ ਪਰ ਸਿਰਸਾ ਦੇ ਪਿੰਡ ਸ਼ੇਰਗੜ੍ਹ ਨੇੜੇ ਅਚਾਨਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ ਵੱਡਾ ਹਾਦਸਾ ਵਾਪਰ ਗਿਆ।
ਹਾਦਸੇ ਵਿੱਚ 6 ਲੋਕਾਂ ਦੀ ਮੌਤ: ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਗੁੱਡੀ ਦੇਵੀ, ਦਰਸ਼ਨਾ ਦੇਵੀ, ਚੰਦਰਕਲਾ, ਕ੍ਰਿਸ਼ਨ ਕੁਮਾਰ, ਬਨਵਾਰੀ ਲਾਲ ਅਤੇ ਸੁਭਾਸ਼ ਚੰਦਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਹੁਣ ਪੂਰੇ ਹਾਦਸੇ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖ਼ਰਕਾਰ ਕਾਰ ਬੇਕਾਬੂ ਕਿਵੇਂ ਹੋ ਗਈ।
- BRICK KILN WALL COLLAPSE: ਉੱਤਰਾਖੰਡ ਦੇ ਮੰਗਲੌਰ 'ਚ ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਕਾਰਨ ਹਾਦਸਾ, 6 ਲੋਕਾਂ ਦੀ ਮੌਤ, ਦੋ ਜ਼ਖਮੀ
- ਹਰਿਆਣਾ ਦੇ ਫਰੀਦਾਬਾਦ 'ਚ ਵੱਡਾ ਹਾਦਸਾ, ਨਿਰਮਾਣ ਅਧੀਨ ਮਕਾਨ ਦੀ ਛੱਤ ਡਿੱਗਣ ਨਾਲ 6 ਦੱਬੇ, 2 ਦੀ ਮੌਤ
- Rajsthan Accident News : ਦੌਸਾ 'ਚ ਵਾਪਰਿਆ ਵੱਡਾ ਹਾਦਸਾ,ਪੁਲੀ ਤੋਂ ਬੱਸ ਡਿੱਗਣ ਨਾਲ 4 ਲੋਕਾਂ ਦੀ ਹੋਈ ਮੌਤ, 28 ਜ਼ਖਮੀ
- ਹਰਿਆਣਾ ਦੇ ਸਿਰਸਾ 'ਚ ਵੱਡਾ ਹਾਦਸਾ, ਟਰੈਕਟਰ ਟਰਾਲੀ ਪਲਟਣ ਨਾਲ ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ, 20 ਤੋਂ ਵੱਧ ਜ਼ਖਮੀ