ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਕਿਹਾ ਜਾਂਦਾ ਰਿਹਾ ਹੈ ਕਿ ਦੇਸ਼ 'ਚ ਆਕਸੀਜਨ ਦੀ ਕਮੀ ਕਾਰਨ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਇਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਬੂਲ ਕੀਤਾ ਗਿਆ ਹੈ ਕਿ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦੂਜੀ ਲਹਿਰ ਦੇ ਸ਼ੁਰੂਆਤੀ ਸਮੇਂ ਆਕਸੀਜਨ ਦੀ ਕਮੀ ਕਾਰਨ ਛੇ ਲੋਕਾਂ ਦੀ ਮੌਤ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਸੂਬੇ ਵਲੋਂ 70 ਟਨ ਆਕਸੀਜਨ ਬਣਾਈ ਜਾਂਦੀ ਹੈ ਅਤੇ 300 ਟਨ ਆਕਸੀਜਨ ਲੋੜੀਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ 'ਚ 400 ਟਨ ਆਕਸੀਜਨ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ ਹੁਣ ਆਕਸੀਜਨ ਦੀ ਕੋਈ ਕਮੀ ਨਹੀਂ ਹੈ।
ਇਹ ਵੀ ਪੜ੍ਹੋ:ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ