ਨਵੀਂ ਦਿੱਲੀ— ਸ਼ਾਹਦਰਾ ਜ਼ਿਲੇ ਦੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ 'ਚ 16 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਹਸਪਤਾਲ ਵਿੱਚ ਚਪੜਾਸੀ ਹੈ ਅਤੇ ਠੇਕੇ ’ਤੇ ਕੰਮ ਕਰਦਾ ਸੀ। ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਦੀਪਕ (25) ਵਜੋਂ ਹੋਈ ਹੈ। (RAJIV GANDHI SUPER SPECIALTY HOSPITAL OF DELHI)
ਪੁਲਿਸ ਨੇ ਦੱਸਿਆ ਕਿ 16 ਸਾਲਾ ਨਾਬਾਲਗ ਦੇ ਰਿਸ਼ਤੇਦਾਰਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ 'ਚ ਕੰਮ ਕਰਦੇ ਚਪੜਾਸੀ ਦੀਪਕ ਨੇ ਨਾਬਾਲਗ ਨੂੰ ਹਸਪਤਾਲ ਬੁਲਾਇਆ ਅਤੇ ਕਮਰੇ ਨੰਬਰ 117 'ਚ ਨਾਬਾਲਗ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਸ਼ਿਕਾਇਤ ਮਿਲਣ ਤੋਂ ਬਾਅਦ ਦੋਸ਼ੀ ਦੀਪਕ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਤੇ ਪੀੜਤਾ ਇਕ-ਦੂਜੇ ਨੂੰ ਜਾਣਦੇ ਸਨ ਅਤੇ ਦੋਵੇਂ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਲੋਨੀ ਦੇ ਰਹਿਣ ਵਾਲੇ ਹਨ ਅਤੇ ਦੋਵੇਂ ਗੁਆਂਢੀ ਹਨ। ਦੋਸ਼ੀਆਂ ਨੇ ਨਾਬਾਲਗ ਨੂੰ ਕਿਸੇ ਬਹਾਨੇ ਹਸਪਤਾਲ ਬੁਲਾਇਆ ਅਤੇ ਉੱਥੇ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਦੀਪਕ ਅਤੇ ਪੀੜਤ ਨਾਬਾਲਗ ਵਿਚਕਾਰ ਪ੍ਰੇਮ ਸਬੰਧ ਚੱਲ ਰਹੇ ਸਨ। ਵੀਰਵਾਰ ਨੂੰ ਪੀੜਤਾ ਨੇ ਆਪਣੀ ਭੈਣ ਨੂੰ ਦੱਸਿਆ ਕਿ ਦੀਪਕ ਨੇ ਉਸ ਨੂੰ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਬੁਲਾਇਆ, ਜਿੱਥੇ ਉਹ ਉਸ ਨੂੰ ਇਕ ਕਮਰੇ ਵਿਚ ਲੈ ਗਿਆ, ਜਿੱਥੇ ਉਸ ਨਾਲ ਬਲਾਤਕਾਰ ਕੀਤਾ ਗਿਆ। ਪੀੜਤ ਦੀ ਭੈਣ ਨੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਰਿਸ਼ਤੇਦਾਰ ਲੜਕੇ ਦੇ ਘਰ ਪਹੁੰਚੇ ਅਤੇ ਵਿਆਹ ਦੀ ਸ਼ਰਤ ਰੱਖੀ, ਪਰ ਲੜਕੇ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪੀੜਤਾ ਡਾਕਟਰੀ ਜਾਂਚ ਕਰਵਾਉਣ ਲਈ ਵੀ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ: ਭਾਰਤ ਪਾਕਿ ਸਰਹੱਦ ਉੱਤੇ ਮੁੜ ਦਿਖਿਆ ਡਰੋਨ, BSF ਨੇ ਕੀਤੀ ਫਾਇਰਿੰਗ