ETV Bharat / bharat

ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕੀਤਾ ਸਵੀਕਾਰ - ਮੈਂਬਰਸ਼ਿਪ ਤੋਂ ਅਸਤੀਫਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ (Former Chief Minister Amarinder Singh) ਦਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ (General Secretary KC Venugopal) ਨੇ ਬੁੱਧਵਾਰ ਨੂੰ ਟਵੀਟ (Tweet) ਕਰਕੇ ਇਹ ਜਾਣਕਾਰੀ ਦਿੱਤੀ।

ਸੋਨੀਆ ਗਾਂਧੀ ਨੇ ਅਮਰਿੰਦਰ ਸਿੰਘ ਦਾ ਅਸਤੀਫਾ ਕੀਤਾ ਸਵੀਕਾਰ

author img

By

Published : Nov 4, 2021, 8:12 AM IST

Updated : Nov 4, 2021, 9:02 AM IST

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ (Former Chief Minister Amarinder Singh) ਦਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ (General Secretary KC Venugopal) ਨੇ ਬੁੱਧਵਾਰ ਨੂੰ ਟਵੀਟ (Tweet) ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ (Congress President) ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਕਾਂਗਰਸ (Congress) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ (Resignation) ਪ੍ਰਵਾਨ ਕਰ ਲਿਆ ਹੈ।

ਅਮਰਿੰਦਰ ਸਿੰਘ (Capt. Amarinder Singh) ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ (Resignation) ਦੇ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਬਣਾਉਣ ਦਾ ਐਲਾਨ ਕੀਤਾ। ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ (Election Commission) ਨੂੰ ਨਵੀਂ ਪਾਰਟੀ ਦੇ ਨਾਂ 'ਤੇ ਕੋਈ ਇਤਰਾਜ਼ ਨਹੀਂ ਹੈ ਅਤੇ ਇਸ ਦਾ ਰਸਮੀ ਗਠਨ ਬਾਅਦ ਵਿਚ ਕੀਤਾ ਜਾਵੇਗਾ।

ਕਾਂਗਰਸ ਤੋਂ ਅਸਤੀਫਾ ਦੇਣ ਤੋਂ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਸੀ ਕਿ ਉਹ ਉਨ੍ਹਾਂ ਨੂੰ ਮਨਾਉਣ ਲਈ ਕਾਂਗਰਸ ਨਾਲ ਪਿਛਲੇ ਦਰਵਾਜ਼ੇ ਨਾਲ ਗੱਲਬਾਤ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਆਪਣੇ 7 ਪੰਨਿਆਂ ਦੇ ਅਸਤੀਫਾ ਪੱਤਰ ਵਿੱਚ ਗਾਂਧੀ ਪਰਿਵਾਰ (Gandhi family) ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਤੋਂ ਹਟਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦਿਆਂ ਆਪਣੀਆਂ ਪ੍ਰਾਪਤੀਆਂ ਗਿਣਾਈਆਂ ਹਨ। ਉਨ੍ਹਾਂ ਕਾਂਗਰਸ ਦੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਅਤੇ ਪਾਰਟੀ ਦੇ ਸੀਨੀਅਰ ਆਗੂ ਹਰੀਸ਼ ਰਾਵਤ (Senior party leader Harish Rawat) 'ਤੇ ਵੀ ਨਿਸ਼ਾਨਾ ਸਾਧਿਆ।

ਇਹ ਵੀ ਪੜ੍ਹੋ:ਕੀ ਸਿੱਧੂ ਹੈ ਭਾਜਪਾ ਦੀ 'ਬੀ' ਟੀਮ, ਕੀ ਸਿੱਧੂ ਦੀ ਹਾਈਪਰ ਰਾਜਨੀਤੀ ਕਾਂਗਰਸ ਲਈ ਹੈ ਖ਼ਤਰਾ?

Last Updated : Nov 4, 2021, 9:02 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.