ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ 'ਚ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਦੀ ਅਪੀਲ ਕੀਤੀ। ਇਹ ਜਾਣਕਾਰੀ ਲੋਕ ਸਭਾ 'ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਦਿੱਤੀ। ਚੌਧਰੀ ਮੁਤਾਬਕ ਸੋਨੀਆ ਗਾਂਧੀ ਨੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਸੰਖੇਪ ਗੱਲਬਾਤ ਦੌਰਾਨ ਇਹ ਮੰਗ ਕੀਤੀ। ਪੀਐਮ ਮੋਦੀ ਨੇ ਭੋਪਾਲ ਵਿੱਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਬਾਰੇ ਵੀ ਸੋਨੀਆ ਗਾਂਧੀ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੀਤੀ ਇਹ ਮੰਗ : ਸਦਨ ਦੀ ਬੈਠਕ ਸ਼ੁਰੂ ਹੋਣ ਤੋਂ ਕੁਝ ਦੇਰ ਪਹਿਲਾਂ ਮੋਦੀ ਸਦਨ ਵਿਚ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੀ ਗੈਲਰੀ ਵਿਚ ਗਏ ਅਤੇ ਆਗੂਆਂ ਦਾ ਸਵਾਗਤ ਕੀਤਾ। ਜਦੋਂ ਉਹ ਵਿਰੋਧੀ ਧਿਰ ਦੀ ਗੈਲਰੀ ਨੇੜੇ ਪੁੱਜੇ ਤਾਂ ਉਨ੍ਹਾਂ ਨੇ ਸੋਨੀਆ ਗਾਂਧੀ ਨਾਲ ਸੰਖੇਪ ਗੱਲਬਾਤ ਕੀਤੀ। ਸੰਸਦ ਸੈਸ਼ਨ ਦੇ ਪਹਿਲੇ ਦਿਨ ਆਗੂ ਆਮ ਤੌਰ 'ਤੇ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਦੌਰਾਨ ਸੋਨੀਆ ਗਾਂਧੀ ਨੇ ਅਪੀਲ ਕੀਤੀ ਕਿ ਮਣੀਪੁਰ 'ਚ ਹਿੰਸਾ ਦੇ ਮੁੱਦੇ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ।
-
#WATCH | Congress MP Adhir Ranjan Chowdhury says, "...When the Session begins, as per tradition, PM asks all the leaders about their well-being. So, he met Madam (Sonia Gandhi) too. She told the PM that we want a discussion on Manipur inside the House. I think PM had not… pic.twitter.com/y7QTZDFwgt
— ANI (@ANI) July 20, 2023 " class="align-text-top noRightClick twitterSection" data="
">#WATCH | Congress MP Adhir Ranjan Chowdhury says, "...When the Session begins, as per tradition, PM asks all the leaders about their well-being. So, he met Madam (Sonia Gandhi) too. She told the PM that we want a discussion on Manipur inside the House. I think PM had not… pic.twitter.com/y7QTZDFwgt
— ANI (@ANI) July 20, 2023#WATCH | Congress MP Adhir Ranjan Chowdhury says, "...When the Session begins, as per tradition, PM asks all the leaders about their well-being. So, he met Madam (Sonia Gandhi) too. She told the PM that we want a discussion on Manipur inside the House. I think PM had not… pic.twitter.com/y7QTZDFwgt
— ANI (@ANI) July 20, 2023
- ਮਨੀਪੁਰ ਘਟਨਾ 'ਤੇ ਪੀਐਮ ਮੋਦੀ ਨੇ ਦਾ ਬਿਆਨ,ਕਿਹਾ- ਮੇਰਾ ਦਿਲ ਗੁੱਸੇ ਨਾਲ ਭਰਿਆ, ਬਖਸ਼ੇ ਨਹੀਂ ਜਾਣਗੇ ਮੁਲਜ਼ਮ
- 26 ਜੁਲਾਈ ਨੂੰ ਹੋਣ ਵਾਲੀ ਸਰਜਰੀ ਦਾ ਹਵਾਲਾ ਦਿੰਦੇ ਹੋਏ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਅੰਤ੍ਰਿਮ ਜ਼ਮਾਨਤ
- ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ, ਬ੍ਰਿਜਭੂਸ਼ਣ ਸਿੰਘ ਨੂੰ ਮਿਲੀ ਜ਼ਮਾਨਤ, ਦਿੱਲੀ ਪੁਲਿਸ ਨੇ ਨਹੀਂ ਕੀਤਾ ਵਿਰੋਧ
ਮਣੀਪੁਰ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ : ਮਣੀਪੁਰ 'ਚ ਦੋ ਔਰਤਾਂ ਦੀ ਨਗਨ ਹਾਲਤ ਵਿੱਚ ਘੁਮਾਉਣ ਦੀ ਘਟਨਾ 'ਤੇ ਗੁੱਸਾ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਕਿਹਾ ਕਿ ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ ਅਤੇ ਪੂਰੇ ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਇੱਕ ਤੋਂ ਬਾਅਦ ਇੱਕ ਕਦਮ ਦੀ ਸਖ਼ਤੀ ਨਾਲ ਪਾਲਣਾ ਕਰੇਗਾ। ਉਨ੍ਹਾਂ ਕਿਹਾ, 'ਮਣੀਪੁਰ ਦੀਆਂ ਧੀਆਂ ਨਾਲ ਕੀ ਹੋ ਗਿਆ ਹੈ... ਇਸ ਦੇ ਦੋਸ਼ੀਆਂ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ।'
ਤੁਹਾਨੂੰ ਦੱਸ ਦੇਈਏ ਕਿ ਸਰਕਾਰ 11 ਅਗਸਤ ਤੱਕ ਚੱਲਣ ਵਾਲੇ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ 30 ਤੋਂ ਵੱਧ ਬਿੱਲ ਪਾਸ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।