ETV Bharat / bharat

ਪੀਐੱਮ ਦੀ ਸੁਰੱਖਿਆ ਨੂੰ ਲੈ ਕੇ ਸੋਨੀਆ ਨੇ ਸੀਐੱਮ ਚੰਨੀ ਨਾਲ ਕੀਤੀ ਗੱਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਕਾਰਨ ਪੰਜਾਬ ਦੇ ਫਿਰੋਜ਼ਪੁਰ 'ਚ ਹੋਣ ਵਾਲੀ ਉਨ੍ਹਾਂ ਦੀ ਰੈਲੀ ਨੂੰ ਰੱਦ ਕਰਨਾ ਪਿਆ, ਜਿਸ ਕਾਰਨ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਜਿੱਥੇ ਭਾਜਪਾ ਕਾਂਗਰਸ 'ਤੇ ਹਮਲੇ ਕਰ ਰਹੀ ਹੈ। ਉੱਥੇ ਹੀ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਸਿਆਸੀ ਲਾਭ' ਲਈ ਇਸ ਘਟਨਾ ਦੀ ਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਹੈ।

ਸੋਨੀਆ ਗਾਂਧੀ ਨੇ ਸੀਐੱਮ ਚੰਨੀ ਨਾਲ ਕੀਤੀ ਗੱਲ
ਸੋਨੀਆ ਗਾਂਧੀ ਨੇ ਸੀਐੱਮ ਚੰਨੀ ਨਾਲ ਕੀਤੀ ਗੱਲ
author img

By

Published : Jan 7, 2022, 9:32 AM IST

Updated : Jan 7, 2022, 10:29 AM IST

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਤੋਂ ਪੂਰੀ ਘਟਨਾ ਬਾਰੇ ਜਾਣਕਾਰੀ ਲਈ। ਇਸ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ ਅਤੇ ਜੇਕਰ ਉਨ੍ਹਾਂ ਦੀ ਸੁਰੱਖਿਆ 'ਚ ਕੋਈ ਲਾਪ੍ਰਵਾਹੀ ਹੁੰਦੀ ਹੈ ਤਾਂ ਸਬੰਧਤ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੀਐਮ ਚਰਨਜੀਤ ਸਿੰਘ ਚੰਨੀ ਨੇ ਸੋਨੀਆ ਗਾਂਧੀ ਨੂੰ ਪੂਰੇ ਮਾਮਲੇ ਅਤੇ ਰਾਜ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਲਈ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾਇਆ।

ਬੁੱਧਵਾਰ ਨੂੰ ਪੀਐਮ ਮੋਦੀ ਦੇ ਕਾਫ਼ਲੇ ਨੂੰ ਪੰਜਾਬ ਦੇ ਬਠਿੰਡਾ ਵਿੱਚ ਇੱਕ ਫਲਾਈਓਵਰ ਉੱਤੇ ਕਰੀਬ 20 ਮਿੰਟ ਰੁਕਣਾ ਪਿਆ ਸੀ। ਉਹ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਜਾ ਰਹੇ ਸੀ। ਇਸ ਦੌਰਾਨ ਕਿਸਾਨਾਂ ਨੇ ਸੜਕ ਜਾਮ ਕਰ ਦਿੱਤਾ। ਜਿਸ ਕਾਰਨ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਮੁਲਤਵੀ ਕਰਨਾ ਪਿਆ। ਬਠਿੰਡਾ ਹਵਾਈ ਅੱਡੇ 'ਤੇ ਵਾਪਸ ਆਉਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਕਾਰੀਆਂ ਨੂੰ ਕਿਹਾ ਕਿ 'ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਓ ਕਿ ਮੈਂ ਬਠਿੰਡਾ ਹਵਾਈ ਅੱਡੇ ਤੱਕ ਜ਼ਿੰਦਾ ਪਰਤ ਪਾਇਆ।

ਇਹ ਵੀ ਪੜੋ: pm modi security breach inquiry: ਗ੍ਰਹਿ ਮੰਤਰਾਲੇ ਨੇ ਬਣਾਈ ਜਾਂਚ ਕਮੇਟੀ

ਸੂਤਰਾਂ ਮੁਤਾਬਕ ਸੋਨੀਆ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਪਹਿਲ 'ਤੇ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਾਂਗਰਸ ਪ੍ਰਧਾਨ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ ਜਿਸ ’ਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ (ਗ੍ਰਹਿ ਅਤੇ ਨਿਆਂ) ਅਨੁਰਾਗ ਵਰਮਾ ਸ਼ਾਮਲ ਹਨ।

ਹਾਲਾਂਕਿ, ਕਾਂਗਰਸ ਪਾਰਟੀ ਨੇ ਪੀਐਮ ਮੋਦੀ 'ਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਸਿਆਸੀ ਲਾਭ' ਲਈ ਘਟਨਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਸਮੇਤ ਕਈ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਪੀਐਮ ਮੋਦੀ ਲੋਕਾਂ ਦੀ ਘੱਟ ਗਿਣਤੀ ਕਾਰਨ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਏ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਸ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਸਮ੍ਰਿਤੀ ਇਰਾਨੀ ਦਾ ਸੋਨੀਆ 'ਤੇ ਪਲਟਵਾਰ

ਦੂਜੇ ਪਾਸੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਸੀਐਮ ਚੰਨੀ ਨਾਲ ਗੱਲ ਕਰਨ ਤੋਂ ਬਾਅਦ ਸੋਨੀਆ ਗਾਂਧੀ 'ਤੇ ਨਿਸ਼ਾਨਾ ਸਾਧਿਆ। ਇਰਾਨੀ ਨੇ ਕਿਹਾ ਕਿ ਦੇਰ ਨਾਲ ਜਾਗੀ ਇਹ ਸਿਆਸੀ ਆਤਮਾ ਦੇਸ਼ ਦਾ ਗੁੱਸਾ ਦੇਖ ਰਹੀ ਸੀ... ਜਨਤਾ ਦੀ ਪ੍ਰਾਰਥਨਾ, ਜਨਤਾ ਦੀ ਚਿੰਤਾ ਨੂੰ ਦੇਖਦੇ ਹੋਏ ਸੋਨੀਆ ਗਾਂਧੀ ਦਾ ਇਹ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ, 'ਘੱਟੋ-ਘੱਟ ਸੋਨੀਆ ਜੀ ਨੇ ਤਾਂ ਇਹ ਤਾਂ ਸਵੀਕਾਰ ਕਰ ਲਿਆ ਹੈ ਕਿ ਦੋਸ਼ੀ ਕਾਂਗਰਸ ਦੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਹੈ। ਅਜਿਹਾ ਤਾਂ ਨਹੀਂ ਕਿ ਪਰਿਵਾਰ ਨੇ ਮੋਹਤਬਰਾਂ ਨੂੰ ਅਜਿਹਾ ਹੁਕਮ ਦੇ ਕੇ ਆਪਣੇ ਆਪ ਤੋਂ ਕਿਨਾਰਾ ਕਰ ਲਿਆ ਹੈ।

Last Updated : Jan 7, 2022, 10:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.