ਨਵੀਂ ਦਿੱਲੀ: ਲਾਕਡਾਊਨ ਦੌਰਾਨ ਲੋਕਾਂ ਦੀ ਮੱਦਦ ਕਰਨ ਵਾਲੇ ਸੋਨੂੰ ਸੂਦ (Sonu Sood) ਦੇ ਘਰ ਇਨਕਮ ਟੈਕਸ ਵਿਭਾਗ (Department of Income Tax) ਦੇ ਅਧਿਕਾਰੀਆਂ ਦੀ ਟੀਮ ਪਹੁੰਚੀ ਹੈ। ਇਸ ਦੌਰਾਨ ਕਈ ਪੱਖਾਂ ਤੋਂ ਟੀਮ ਵੱਲੋਂ ਜਾਂਚ ਕੀਤੀ ਗਈ ਹੈ। ਵਿਭਾਗ ਵੱਲੋਂ ਸੋਨੂੰ ਸੂਦ ਨਾਲ ਸਬੰਧਿਤ 6 ਥਾਵਾਂ ਉੱਤੇ ਸਰਵੇ ਕੀਤਾ ਗਿਆ ਹੈ।
ਇਹ ਵੀ ਪੜੋ: ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਇਹ ਵੱਡੀ ਰਾਹਤ
ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਬੁੱਧਵਾਰ ਨੂੰ ਕਥਿਤ ਟੈਕਸ ਚੋਰੀ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਅਦਾਕਾਰ ਸੋਨੂੰ ਸੂਦ ਨਾਲ ਜੁੜੇ ਮੁੰਬਈ ਅਤੇ ਉਨ੍ਹਾਂ ਦੇ ਕੁਝ ਹੋਰ ਸਥਾਨਾਂ 'ਤੇ ਪਹੁੰਚ ਕੀਤੀ ਗਈ ਹੈ। ਸਰਕਾਰੀ ਸੂਤਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੀ ਇਹ ਕਾਰਵਾਈ ਮੁੰਬਈ ਅਤੇ ਲਖਨਊ ਵਿੱਚ ਘੱਟੋ ਘੱਟ ਅੱਧੀ ਦਰਜਨ ਥਾਵਾਂ ‘ਤੇ ਕੀਤੀ ਗਈ ਹੈ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਵੀ ਸੂਦ ਦੇ ਘਰ ਪਹੁੰਚੇ ਹਨ ਜਾਂ ਨਹੀਂ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਹਾਲ ਹੀ ਵਿੱਚ 'ਦੇਸ਼ ਕਾ ਮੇਂਟਰ' ਪ੍ਰੋਗਰਾਮ ਦੇ ਤਹਿਤ 48 ਸਾਲਾ ਸੂਦ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬ੍ਰਾਂਡ ਅੰਬੈਸਡਰ ਐਲਾਨਿਆ ਸੀ। ਇਸ ਪ੍ਰੋਗਰਾਮ ਦੇ ਤਹਿਤ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਰੀਅਰ ਦੇ ਸੰਬੰਧ ਵਿੱਚ ਮਾਰਗਦਰਸ਼ਨ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਪਿਛਲੇ ਸਮੇਂ ਕੋਰੋਨਾ ਕਾਲ ਦੌਰਾਨ ਸੋਨੂੰ ਸੂਦ (Sonu Sood) ਦੇ ਵੱਲੋਂ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਦੇ ਫੰਡਾਂ ਉੱਪਰ ਕਈ ਲੋਕਾਂ ਵੱਲੋਂ ਸਵਾਲ ਵੀ ਚੁੱਕੇ ਗਏ ਸਨ। ਇਸਦੇ ਨਾਲ ਹੀ ਹਾਲ ਹੀ ਹਾਲ ਹੀ ਦੇ ਵਿੱਚ ਸੋਨੂੰ ਸੂਦ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਆਪਣਾ ਬਰੈਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਮਾਮਲੇ ਨੂੰ ਲੈਕੇ ਇੱਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਸੱਚਾਈ ਦੇ ਰਸਤੇ ਉੱਪਰ ਚੱਲਦੇ ਹੋਏ ਲੱਖਾਂ ਮੁਸ਼ਕਿਲਾਂ ਆਉਂਦੀਆਂ ਹਨ ਪਰ ਜਿੱਤ ਹਮੇਸ਼ਾਂ ਸੱਚਾਈ ਦੀ ਹੁੰਦੀ ਹੈ।
ਇਸਦੇ ਨਾਲ ਹੀ ਕਿਹਾ ਕਿ ਸੋਨੂੰ ਸੂਦ ਦੇ ਨਾਲ ਉਹ ਲੱਖਾਂ ਦੁਆਵਾਂ ਹਨ ਜਿੰਨ੍ਹਾਂ ਨੂੰ ਔਖੇ ਹਾਲਾਤਾਂ ਦੇ ਵਿੱਚ ਸੋਨੂੰ ਸੂਦ ਦਾ ਸਾਥ ਮਿਲਿਆ।
ਇਹ ਵੀ ਪੜੋ: ਕੰਗਨਾ ਰਣੌਤ ਨੂੰ ਅਦਾਲਤ ਨੇ ਦਿੱਤੀ ਚਿਤਾਵਨੀ, ਜੇ ਇੰਝ ਹੀ ਰਿਹਾ ਤਾਂ ਜਾਰੀ ਹੋਣਗੇ ਵਾਰੰਟ