ਚੰਡੀਗੜ੍ਹ: ਸੁਭਾਸ਼ ਚੰਦਰ ਬੋਸ ਦਾ ਜਨਮ 23 ਜਨਵਰੀ 1897 ਈ ਨੂੰ ਬੰਗਾਲ ਦੇ ਕਟਕ ਇਲਾਕੇ ਵਿਚ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਜਾਨਕੀਨਾਥ ਬੋਸ ਅਤੇ ਮਾਤਾਂ ਦਾ ਨਾਂ ਪ੍ਰਭਾਵਤੀ ਸੀ। ਬੋਸ ਦੇ ਪਿਤਾ ਜਾਨਕੀਨਾਥ ਵਕੀਲ ਸਨ। ਸੁਭਾਸ਼ ਚੰਦਰ ਬੋਸ ਦੇ ਪਿਤਾ ਨੂੰ ਅੰਗਰੇਜ਼ੀ ਹਕੂਮਤ ਨੇ ਰਾਇਬਹਾਦੁਰ ਦੇ ਖਿਤਾਬ ਨਾਲ ਵੀ ਨਿਵਾਜਿਆ ਸੀ। ਪ੍ਰਭਾਵਤੀ ਅਤੇ ਜਾਨਕੀਨਾਥ ਬੋਸ ਦੇ 14 ਬੱਚੇ ਸਨ। ਜਿਨ੍ਹਾਂ ਵਿਚੋ 6 ਬੇਟੀਆਂ ਅਤੇ 8 ਬੇਟੇ ਸਨ। ਸੁਭਾਸ਼ ਚੰਦਰ ਬੋਸ ਨੌਵੀਂ ਸੰਤਾਨ ਸਨ। ਬੋਸ ਨੇ ਸਕੂਲ ਪ੍ਰਾਇਮਰੀ ਸਕੂਲ ਤੋਂ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ।
ਸੁਭਾਸ਼ ਚੰਦਰ ਬੋਸ ਨੇ 1919 ਈ. ਵਿੱਚ ਬੀਏ ਪ੍ਰੀਖਿਆ ਪਹਿਲੇ ਸਥਾਨ ਉਤੇ ਰਹਿ ਕੇ ਪਾਸ ਕੀਤੀ ਅਤੇ ਕੋਲਕਾਤਾ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ। ਸੁਭਾਸ ਚੰਦਰ ਬੋਸ ਨੇ 15 ਸਤੰਬਰ 1919 ਨੂੰ ਇੰਗਲੈਡ ਚੱਲੇ ਗਏ ਅਤੇ ਉਥੇ ਅੱਠਾਂ ਮਹੀਨਿਆਂ ਦੇ ਸੀਮਤ ਜਿਹੇ ਸਮੇਂ ਵਿੱਚ ਉਨ੍ਹਾਂ ਨੇ ਇੰਡੀਅਨ ਸਿਵਲ ਸਰਵਿਸ ਦਾ ਇਮਤਿਹਾਨ ਪਾਸ ਕਰ ਲਿਆ। ਨੇਤਾ ਜੀ ਆਜ਼ਾਦ ਹਿੰਦ ਫ਼ੌਜ ਦੇ ਪ੍ਰਸਿੱਧ ਆਗੂ ਸੁਭਾਸ਼ ਚੰਦਰ ਬੋਸ ਜਿਨ੍ਹਾਂ ਨੂੰ ਭਾਰਤ ਦੇ ਲੋਕ ਸਤਿਕਾਰ ਨਾਲ ਨੇਤਾ ਜੀ ਕਹਿ ਕੇ ਬੁਲਾਉਂਦੇ ਹਨ। ਆਜ਼ਾਦ ਹਿੰਦ ਫ਼ੌਜ ਦੇ ਬਾਨੀ ਸਨ। ਉਨ੍ਹਾਂ ਨੇ ਅੰਗਰੇਜ਼ੀ ਸਾਮਰਾਜ ਦੇ ਹੁੰਦਿਆਂ ਹੀ ਭਾਰਤ ਦੀ ਧਰਤੀ ਉਪਰ ਆਜ਼ਾਦ ਭਾਰਤ ਦਾ ਝੰਡਾ ਲਹਿਰਾ ਦਿੱਤਾ।
ਇੰਡੀਅਨ ਨੈਸ਼ਨਲ ਕਾਂਗਰਸ ਦੇ ਮੈਂਬਰ
1920 ਅਤੇ 1930 ਦੇ ਦਹਾਕੇ ਵਿੱਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਰੈਡੀਕਲ ਵਿੰਗ ਦੇ ਨੇਤਾ ਬਣੇ। 1938 ਅਤੇ 1939 ਵਿੱਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿੱਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿੱਚ ਭਾਰਤ ਵਿਚੋਂ ਜਾਣ ਤੋਂ ਪਹਿਲਾਂ ਉਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਅਜ਼ਾਦੀ ਦੀ ਲੜਾਈ
ਅਪ੍ਰੈਲ 1919 ਦੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੇ ਸਾਰੇ ਪਾਸੇ ਤਰਥੱਲ ਮਚਾ ਦਿੱਤੀ। ਦੇਸ਼ ਭਗਤ ਸੁਭਾਸ਼ ਚੰਦਰ ਬੋਸ ਕਿਵੇਂ ਚੈਨ ਨਾਲ ਬਹਿ ਸਕਦੇ ਸਨ। ਸੁਭਾਸ਼ ਚੰਦਰ ਬੋਸ ਨੇ 1921 ਵਿਚ ਕਾਂਗਰਸ ਦੇ ਨੇਤਾ ਬਣ ਗਏ। ਉਨ੍ਹਾਂ ਦਿਨਾਂ ਵਿਚ ਮਹਾਤਮਾ ਗਾਂਧੀ ਜੀ ਨੇ ਨਾ-ਮਿਲਵਰਤਨ ਲਹਿਰ ਚਲਾਈ ਹੋਈ ਸੀ।
ਆਜ਼ਾਦ ਹਿੰਦ ਫ਼ੌਜ
ਸੁਭਾਸ਼ ਚੰਦਰ ਬੋਸ ਨੇ 20 ਜੂਨ, 1940 ਨੂੰ ਸੁਭਾਸ਼ ਚੰਦਰ ਬੋਸ ਨੇ ਵੀਰ ਸਾਵਰਕਰ ਨਾਲ ਮੁਲਾਕਾਤ ਕੀਤੀ। ਬੋਸ ਨੂੰ ਉਨ੍ਹਾਂ ਤੋਂ ਬਹੁਤ ਪ੍ਰੇਰਨਾ ਮਿਲੀ। 16 ਜਨਵਰੀ 1941 ਦੀ ਰਾਤ ਨੂੰ ਭੇਸ ਬਦਲ ਕੇ ਕਲਕੱਤੇ ਤੋਂ ਪੇਸ਼ਾਵਰ ਚਲੇ ਗਏ। ਉਥੇ ਉਹ ਕਾਬਲ ਅਤੇ ਜਰਮਨੀ ਗਏ। ਨੇਤਾ ਜੀ ਨੇ ਭਾਰਤ ਆਜ਼ਾਦ ਕਰਾਉਣ ਲਈ ਆਜ਼ਾਦ ਹਿੰਦ ਫ਼ੌਜ ਦਾ ਪੁਨਰਗਠਨ ਕੀਤਾ। 21 ਅਕਤੂਬਰ, 1943 ਨੂੰ ਆਜ਼ਾਦ ਹਿੰਦ ਫ਼ੌਜ ਨੂੰ ਆਰਜ਼ੀ ਹਕੂਮਤ ਦਾ ਐਲਾਨ ਦਿੱਤਾ। ਆਜ਼ਾਦ ਹਿੰਦ ਫ਼ੌਜ ਦਾ ਨਾਅਰਾ ਸੀ 'ਦਿੱਲੀ ਚਲੋ'। 30 ਦਸੰਬਰ, 1943 ਨੂੰ ਨੇਤਾ ਜੀ ਨੇ ਇਨ੍ਹਾਂ ਦਿਨਾਂ ਵਿਚ ਸੁਤੰਤਰ ਭਾਰਤ ਦਾ ਝੰਡਾ ਝੁਲਾ ਦਿੱਤਾ।
ਸੁਭਾਸ਼ ਚੰਦਰ ਬੋਸ ਦੀ ਸ਼ਹੀਦੀ
ਨੇਤਾ ਜੀ ਸੁਭਾਸ਼ ਚੰਦਰ ਬੋਸ 18 ਅਗਸਤ, 1945 ਨੂੰ ਹਵਾਈ ਜਹਾਜ਼ ਦੁਆਰਾ ਫਾਰਮੂਸਾ ਵਿਖੇ ਪਹੁੰਚੇ। ਉਥੇ ਆਪ ਨੂੰ ਕੁਝ ਸਮੇਂ ਠਹਿਰਾਨਾ ਪਿਆ। ਉਥੇ ਤਾਈਹੂਕ ਹਵਾਈ ਅੱਡੇ 'ਤੇ ਹਵਾਈ ਜਹਾਜ਼ ਦੇ ਉਡਾਨ ਭਰਨ ਸਮੇਂ ਜਹਾਜ਼ ਨੂੰ ਅੱਗ ਲੱਗ ਗਈ ਤੇ ਸੁਭਾਸ਼ ਚੰਦਰ ਬੋਸ ਬੁਰੀ ਤਰ੍ਹਾਂ ਝੁਲਸ ਗਏ ਤੇ ਕੁਝ ਸਮੇਂ ਬਾਅਦ ਸ਼ਹੀਦ ਹੋ ਗਏ।