ਫਤਿਹਾਬਾਦ: ਜ਼ਿਲ੍ਹਾ ਫਤਿਹਾਬਾਦ 'ਚ ਇਕ ਵਿਅਕਤੀ 'ਤੇ ਗੁਰਦੁਆਰੇ 'ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ (sri Guru Granth Sahib Sacrilege) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਦਾ ਇਲਜ਼ਾਮ ਹੈ ਕਿ ਮੁਲਜ਼ਮ ਸ਼ਰਾਬੀ ਸੀ ਅਤੇ ਉਸ ਦੇ ਹੱਥ ਵਿੱਚ ਮਾਚਿਸ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਘਟਨਾ ਦਾ ਇੱਕ ਵੀਡੀਓ (fatehabad sacrilege Video) ਵੀ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਐਤਵਾਰ ਦੇਰ ਸ਼ਾਮ ਦਾ ਹੈ। ਮੁਲਜ਼ਮ ਲੋਕਾਂ ਦੀ ਨਜ਼ਰ ਤੋਂ ਬਚ ਕੇ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੈਠ ਗਿਆ। ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮ ਸ਼ਰਾਬੀ ਸੀ ਅਤੇ ਉਸ ਦੇ ਹੱਥ ਵਿੱਚ ਮਾਚਿਸ ਸੀ। ਇਲਜ਼ਾਮ ਹੈ ਕਿ ਉਕਤ ਵਿਅਕਤੀ ਕੁਝ ਗਲਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਦੇਖ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।
ਮੁਲਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਰਤੀਆ ਦੀ ਲੋਕਲ ਕਮੇਟੀ ਦੇ ਪ੍ਰਧਾਨ ਰਣਬੀਰ ਸਿੰਘ ਨੇ ਕਿਹਾ ਕਿ ਇਹ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਮਾਮਲਾ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ 295ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਾ ਕੀਤਾ ਤਾਂ ਵੱਡੀ ਗਿਣਤੀ ਵਿੱਚ ਸੰਗਤ ਥਾਣੇ ਪੁੱਜ ਕੇ ਰੋਸ ਪ੍ਰਦਰਸ਼ਨ ਕਰੇਗੀ।
ਇਹ ਵੀ ਪੜੋ: ਲਖਨਊ ’ਚ ਕਿਸਾਨ ਮਹਾਪੰਚਾਇਤ