ਸ਼੍ਰੀਨਗਰ: ਜੰਮੂ-ਕਸ਼ਮੀਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ/ਟੀਆਰਐਫ ਦੇ 2 ਸਥਾਨਕ ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ। ਪੁਲਿਸ ਅੱਤਵਾਦੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਕਸ਼ਮੀਰ ਦੇ ਆਈਜੀਪੀ ਦੇ ਅਨੁਸਾਰ, ਲਸ਼ਕਰ/ਟੀਆਰਐਫ ਦੇ 2 ਸਥਾਨਕ ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਤਵਾਦੀਆਂ ਕੋਲੋਂ 15 ਪਿਸਤੌਲ, 30 ਮੈਗਜ਼ੀਨ, 300 ਰਾਊਂਡ ਗੋਲੀਆਂ ਅਤੇ 1 ਸਾਈਲੈਂਸਰ ਸਮੇਤ ਅਪਰਾਧਕ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਅੱਤਵਾਦੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦੇ ਹੋਰ ਸਾਥੀ ਇਲਾਕੇ ਵਿੱਚ ਹਨ ਜਾਂ ਨਹੀਂ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਸ ਦੇ ਠਿਕਾਣਿਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਸੁਰੱਖਿਆ ਬਲਾਂ ਨੇ ਹਾਲ ਹੀ ਵਿੱਚ ਜੰਮੂ-ਕਸ਼ਮੀਰ ਵਿੱਚ ਲਸ਼ਕਰ-ਏ-ਤੋਇਬਾ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਸੀ ਅਤੇ 7 ਅੱਤਵਾਦੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਬਾਂਦੀਪੋਰਾ ਵਿੱਚ ਹਾਲ ਹੀ ਵਿੱਚ ਹੋਏ ਮੁਕਾਬਲੇ ਦੀ ਜਾਂਚ ਕਰਦੇ ਹੋਏ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਇੱਕ ਪਾਕਿਸਤਾਨੀ ਸਿਖਲਾਈ ਪ੍ਰਾਪਤ ਅੱਤਵਾਦੀ ਸਮੇਤ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ। ਇਸ ਦੇ ਨਾਲ ਹੀ ਅੱਤਵਾਦੀਆਂ ਦੇ ਚਾਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਜੁਰਮ ਦੇ 'ਚਿੱਕੜ' 'ਚ ਡੁੱਬੇ ਮੇਵਾਤ 'ਚ ਖਿੜਿਆ ‘ਕਮਲ’, ਆਈਏਐੱਸ ਜੱਬਾਰ ਖਾਨ ਨੇ ਬਣਾਈ ਨਵੀਂ ਪਛਾਣ