ETV Bharat / bharat

ਨਵੇਂ ਸਾਲ ਮੌਕੇ ਵੈਸ਼ਨੋ ਦੇਵੀ ਮੰਦਰ 'ਚ ਭਗਦੜ ਮੱਚਣ ਕਾਰਨ 12 ਮੌਤਾਂ

ਜੰਮੂ-ਕਸ਼ਮੀਰ 'ਚ ਨਵੇਂ ਸਾਲ ਦੌਰਾਨ ਵੈਸ਼ਨੋ ਦੇਵੀ ਮੰਦਰ 'ਚ ਭਗਦੜ ਮੱਚਣ ਕਾਰਨ ਹੁਣ ਤੱਕ 12 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ 13 ਲੋਕ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹੈ। ਪੀਐਮ ਮੋਦੀ ਵੱਲੋਂ ਵੀ ਘਟਨਾ ਉੱਤੇ ਦੁੱਖ ਜਤਾਇਆ ਗਿਆ ਹੈ। ਇਸਦੇ ਨਾਲ ਹੀ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਦਾ ਐਲਾਨ ਵੀ ਕੀਤਾ ਗਿਆ ਹੈ।

ਨਵੇਂ ਸਾਲ ਮੌਕੇ ਵੈਸ਼ਨੋ ਦੇਵੀ ਮੰਦਰ 'ਚ ਮੱਚੀ ਭਗਦੜ

author img

By

Published : Jan 1, 2022, 7:04 AM IST

Updated : Jan 1, 2022, 10:08 AM IST

ਜੰਮੂ: ਨਵੇਂ ਸਾਲ ਦੇ ਪਹਿਲੇ ਦਿਨ ਜੰਮੂ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਇਮਾਰਤ ਨੇੜੇ ਮਾਤਾ ਵੈਸ਼ਨੋ ਦੇਵੀ ਭਵਨ (MATA VAISHNO DEVI BHAWAN) ਵਿੱਚ ਭਗਦੜ ਮੱਚ ਗਈ। ਇਸ ਘਟਨਾ 'ਚ ਹੁਣ ਤੱਕ 12 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਕਮਿਊਨਿਟੀ ਹੈਲਥ ਸੈਂਟਰ ਦੇ ਬਲਾਕ ਮੈਡੀਕਲ ਅਫਸਰ ਡਾ: ਗੋਪਾਲ ਦੱਤ ਅਨੁਸਾਰ ਮੌਤਾਂ ਦੇ ਸਹੀ ਅੰਕੜਿਆਂ ਬਾਰੇ ਅਜੇ ਤੱਕ ਸਹੀ ਜਾਣਕਾਰੀ ਨਹੀਂ ਮਿਲੀ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਜ਼ਖਮੀਆਂ ਨੂੰ ਨਰਾਇਣਾ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਹਾਦਸੇ 'ਚ 20 ਲੋਕ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਯਾਤਰਾ ਨੂੰ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ।

  • An ex-gratia of Rs 2 lakh each from PMNRF would be given to the next of kin of those who lost their lives due to the stampede at Mata Vaishno Devi Bhawan in Katra, J&K. The injured would be given Rs. 50,000: PM Modi

    (file pic) pic.twitter.com/LMePwZ95N6

    — ANI (@ANI) January 1, 2022 " class="align-text-top noRightClick twitterSection" data=" ">

ਭਗਦੜ ਵਿੱਚ ਮਾਰੇ ਗਏ ਲੋਕ ਦਿੱਲੀ, ਹਰਿਆਣਾ, ਪੰਜਾਬ ਤੋਂ ਵੈਸ਼ਨੋ ਦੇਵੀ ਆਏ ਹੋਏ ਸਨ। ਇੰਨ੍ਹਾਂ ਮ੍ਰਿਤਕਾਂ ਵਿੱਚੋਂ ਇੱਕ ਸ਼ਰਧਾਲੂ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਕਟੜਾ 'ਚ ਭਗਦੜ ਦੀ ਘਟਨਾ ਤੋਂ ਬਾਅਦ ਵੈਸ਼ਨੋ ਦੇਵੀ ਦੀ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ, ਜਿਸ ਨੂੰ ਹੁਣ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ।

  • Extremely saddened by the loss of lives due to a stampede at Mata Vaishno Devi Bhawan. Condolences to the bereaved families. May the injured recover soon. Spoke to JK LG Shri @manojsinha_ Ji, Ministers Shri @DrJitendraSingh Ji, @nityanandraibjp Ji and took stock of the situation.

    — Narendra Modi (@narendramodi) January 1, 2022 " class="align-text-top noRightClick twitterSection" data=" ">

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਘਟਨਾ ਉੱਪਰ ਦੁੱਖ ਜ਼ਾਹਿਰ ਕੀਤਾ ਗਿਆ ਹੈ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ।

ਧਿਆਨ ਯੋਗ ਹੈ ਕਿ ਨਵੇਂ ਸਾਲ ਦੇ ਮੌਕੇ 'ਤੇ ਕਈ ਸੂਬਿਆਂ ਤੋਂ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨਾਂ ਲਈ ਕਟੜਾ ਪਹੁੰਚਦੇ ਹਨ। ਤਿਉਹਾਰਾਂ ਦੇ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਹੋਰਨਾਂ ਦਿਨਾਂ ਦੇ ਮੁਕਾਬਲੇ ਵੱਧ ਜਾਂਦੀ ਹੈ।

  • #UPDATE | Katra: 6 dead in the stampede at Mata Vaishno Devi Bhawan, exact number not there yet. Their post mortem will be done. Injured being taken to Naraina hospital, total number of injured not confirmed either: Dr Gopal Dutt, Block Medical Officer, Community Health Centre https://t.co/LaOpUdyuCG pic.twitter.com/xtKVnrYGHY

ਫਿਲਹਾਲ ਇਹ ਪਤਾ ਅਜੇ ਨਹੀਂ ਚੱਲ ਸਕਿਆ ਕਿ ਭਗਦੜ ਕਿਸ ਵਜ੍ਹਾ ਕਰਕੇ ਮੱਚੀ ਹੈ।

Last Updated : Jan 1, 2022, 10:08 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.