ETV Bharat / bharat

ਨਵੇਂ ਸਾਲ ਮੌਕੇ ਵੈਸ਼ਨੋ ਦੇਵੀ ਮੰਦਰ 'ਚ ਭਗਦੜ ਮੱਚਣ ਕਾਰਨ 12 ਮੌਤਾਂ, ਘਟਨਾ ਦੀ ਜਾਂਚ ਦੇ ਆਦੇਸ਼ - ਵੈਸ਼ਨੋ ਦੇਵੀ ਮੰਦਰ 'ਚ ਭਗਦੜ ਮੱਚਣ ਕਾਰਨ 12 ਮੌਤਾਂ

Stampede at Mata Vaishno Devi Bhawan: ਜੰਮੂ-ਕਸ਼ਮੀਰ 'ਚ ਨਵੇਂ ਸਾਲ ਦੌਰਾਨ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਪਰਿਸਰ 'ਚ ਜ਼ਿਆਦਾ ਭੀੜ ਕਾਰਨ ਮਾਤਾ ਵੈਸ਼ਨੋ ਦੇਵੀ ਭਵਨ 'ਚ ਮਚੀ ਭਗਦੜ 'ਚ 12 ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 15 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੀਐਮ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਘਟਨਾ ਤੋਂ ਬਾਅਦ ਰੋਕੀ ਗਈ ਯਾਤਰਾ ਨੂੰ ਬਹਾਲ ਕਰ ਦਿੱਤਾ ਗਿਆ ਹੈ।

ਨਵੇਂ ਸਾਲ ਮੌਕੇ ਵੈਸ਼ਨੋ ਦੇਵੀ ਮੰਦਰ 'ਚ ਭਗਦੜ ਮੱਚਣ ਕਾਰਨ 12 ਮੌਤਾਂ

author img

By

Published : Jan 1, 2022, 12:10 PM IST

ਜੰਮੂ: ਨਵੇਂ ਸਾਲ ਦੇ ਪਹਿਲੇ ਦਿਨ ਜੰਮੂ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਇਮਾਰਤ ਨੇੜੇ ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਭਗਦੜ ਮੱਚ ਗਈ। ਇਸ ਘਟਨਾ 'ਚ ਹੁਣ ਤੱਕ 12 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਭਗਦੜ ਵਿੱਚ ਮਾਰੇ ਗਏ ਲੋਕ ਦਿੱਲੀ, ਹਰਿਆਣਾ, ਪੰਜਾਬ ਤੋਂ ਵੈਸ਼ਨੋ ਦੇਵੀ ਆਏ ਸਨ। ਇੰਨ੍ਹਾਂ ਮ੍ਰਿਤਕਾਂ ਵਿੱਚੋਂ ਇੱਕ ਸ਼ਰਧਾਲੂ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਕੱਟੜਾ 'ਚ ਭਗਦੜ ਦੀ ਘਟਨਾ ਤੋਂ ਬਾਅਦ ਵੈਸ਼ਨੋ ਦੇਵੀ ਦੀ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ, ਜਿਸ ਨੂੰ ਹੁਣ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ। ਇਹ ਘਟਨਾ ਮੰਦਿਰ ਦੇ ਪਾਵਨ ਅਸਥਾਨ ਦੇ ਬਾਹਰ ਗੇਟ ਨੰਬਰ ਤਿੰਨ ਨੇੜੇ ਵਾਪਰੀ। ਸਰਕਾਰ ਨੇ ਪ੍ਰਮੁੱਖ ਸਕੱਤਰ ਗ੍ਰਹਿ, ਏਡੀਜੀਪੀ ਜੰਮੂ ਜ਼ੋਨ ਅਤੇ ਡਿਵੀਜ਼ਨਲ ਕਮਿਸ਼ਨਰ ਜੰਮੂ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਟੀਮ ਵੱਲੋਂ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਵੈਸ਼ਨੋ ਦੇਵੀ ਘਟਨਾ ਨੂੰ ਲੈਕੇ ਜਾਂਚ ਦੇ ਆਦੇਸ਼

ਕਮਿਊਨਿਟੀ ਹੈਲਥ ਸੈਂਟਰ ਦੇ ਬਲਾਕ ਮੈਡੀਕਲ ਅਫਸਰ ਡਾਕਟਰ ਗੋਪਾਲ ਦੱਤ ਮੁਤਾਬਕ 12 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਜਦਕਿ 15 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਵੀ ਕੱਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਭਵਨ 'ਚ ਮੱਚੀ ਭਗਦੜ 'ਚ 12 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।

ਨਵੇਂ ਸਾਲ ਮੌਕੇ ਵੈਸ਼ਨੋ ਦੇਵੀ ਮੰਦਰ 'ਚ ਭਗਦੜ ਮੱਚਣ ਕਾਰਨ 12 ਮੌਤਾਂ

ਉਨ੍ਹਾਂ ਦੱਸਿਆ ਕਿ ਇਹ ਘਟਨਾ 1 ਜਨਵਰੀ ਨੂੰ ਸਵੇਰੇ 2:45 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਮਾਰਤ 'ਚ ਭਾਰੀ ਭੀੜ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਸ਼ਰਧਾਲੂਆਂ ਵਿਚਾਲੇ ਬਹਿਸ ਹੋ ਗਈ। ਜਿਵੇਂ-ਜਿਵੇਂ ਗੱਲ ਅੱਗੇ ਵਧੀ, ਲੋਕ ਇੱਕ ਦੂਜੇ ਨੂੰ ਧੱਕੇ ਮਾਰਨ ਲੱਗੇ ਜਿਸ ਤੋਂ ਬਾਅਦ ਭਗਦੜ ਮੱਚ ਗਈ।

ਡਾਕਟਰ ਮੁਤਾਬਕ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਜ਼ਖ਼ਮੀਆਂ ਨੂੰ ਨਰਾਇਣਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਕੇਂਦਰੀ ਮੰਤਰੀ ਜਤਿੰਦਰ ਸਿੰਘ ਕੱਟੜਾ ਲਈ ਰਵਾਨਾ

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਮਾਤਾ ਵੈਸ਼ਨੋ ਦੇਵੀ ਤੀਰਥ ਖੇਤਰ ਵਿੱਚ ਭਗਦੜ ਤੋਂ ਬਾਅਦ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਕਟੜਾ ਲਈ ਰਵਾਨਾ ਹੋਏ ਹਨ। ਉਹ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ, ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਹਲਕੇ ਤੋਂ ਲੋਕ ਸਭਾ ਮੈਂਬਰ ਹਨ।

  • Extremely saddened by the loss of lives due to a stampede at Mata Vaishno Devi Bhawan. Condolences to the bereaved families. May the injured recover soon. Spoke to JK LG Shri @manojsinha_ Ji, Ministers Shri @DrJitendraSingh Ji, @nityanandraibjp Ji and took stock of the situation.

    — Narendra Modi (@narendramodi) January 1, 2022 " class="align-text-top noRightClick twitterSection" data=" ">

ਇਸ ਘਟਨਾ ਨੂੰ ਲੈਕੇ ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ, ''ਮੈਂ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਹਾਦਸੇ ਤੋਂ ਬਾਅਦ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਕੱਟੜਾ ਲਈ ਰਵਾਨਾ ਹੋਇਆ ਹਾਂ। ਮੈਂ ਪ੍ਰਸ਼ਾਸਨ ਨਾਲ ਵਿਸਥਾਰ ਨਾਲ ਚਰਚਾ ਕਰਾਂਗਾ ਅਤੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਚਿਤ ਕਰਾਂਗਾ।

ਇਕ ਹੋਰ ਟਵੀਟ 'ਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਭਗਦੜ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖ ਰਹੇ ਹਨ।

  • #UPDATE | Katra: 6 dead in the stampede at Mata Vaishno Devi Bhawan, exact number not there yet. Their post mortem will be done. Injured being taken to Naraina hospital, total number of injured not confirmed either: Dr Gopal Dutt, Block Medical Officer, Community Health Centre https://t.co/LaOpUdyuCG pic.twitter.com/xtKVnrYGHY

    — ANI (@ANI) January 1, 2022 " class="align-text-top noRightClick twitterSection" data=" ">

ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ, "ਪ੍ਰਧਾਨ ਮੰਤਰੀ ਮੋਦੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ," ।

ਧਿਆਨ ਯੋਗ ਹੈ ਕਿ ਨਵੇਂ ਸਾਲ ਦੇ ਮੌਕੇ 'ਤੇ ਕਈ ਰਾਜਾਂ ਤੋਂ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨਾਂ ਲਈ ਕੱਟੜਾ ਪਹੁੰਚਦੇ ਹਨ। ਤਿਉਹਾਰਾਂ ਦੇ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਹੋਰਨਾਂ ਦਿਨਾਂ ਦੇ ਮੁਕਾਬਲੇ ਵੱਧ ਜਾਂਦੀ ਹੈ।

  • An ex-gratia of Rs 2 lakh each from PMNRF would be given to the next of kin of those who lost their lives due to the stampede at Mata Vaishno Devi Bhawan in Katra, J&K. The injured would be given Rs. 50,000: PM Modi

    (file pic) pic.twitter.com/LMePwZ95N6

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਸ਼ਨੋ ਦੇਵੀ ਹਾਦਸੇ 'ਤੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਨੇ ਹਾਦਸੇ ਬਾਰੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਗੱਲ ਕੀਤੀ ਅਤੇ ਪੂਰੀ ਜਾਣਕਾਰੀ ਲਈ। ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੂੰ ਸਥਿਤੀ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਇਲਾਜ ਲਈ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਵੀ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਸਰਕਾਰ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਵੇਗੀ।

  • Very distressed to know that an unfortunate stampede claimed lives of devotees at Mata Vaishno Devi Bhavan. My heartfelt condolences to the bereaved families. I wish speedy recovery to those injured.

    — President of India (@rashtrapatibhvn) January 1, 2022 " class="align-text-top noRightClick twitterSection" data=" ">

ਓਧਰ ਰਾਹੁਲ ਗਾਂਧੀ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਭਗਦੜ ਦੀ ਘਟਨਾ 'ਤੇ ਦੁੱਖ ਜ਼ਾਹਰ ਕੀਤਾ।

  • माता वैष्णोदेवी मंदिर में हुई भगदड़ की दुर्घटना दुखद है।
    मृतकों के परिवारजनों को मेरी शोक संवेदनाएँ। घायलों के जल्द स्वस्थ होने की कामना है।
    🙏

    — Rahul Gandhi (@RahulGandhi) January 1, 2022 " class="align-text-top noRightClick twitterSection" data=" ">

ਰਾਹੁਲ ਨੇ ਟਵੀਟ ਕਰਦਿਆਂ ਕਿਹਾ ਕਿ,''ਮਾਤਾ ਵੈਸ਼ਨੋ ਦੇਵੀ ਮੰਦਰ 'ਚ ਭਗਦੜ ਮੰਦਭਾਗੀ ਹੈ। ਮੈਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।'' ਕਾਂਗਰਸ ਆਗੂ ਨੇ ਘਟਨਾ 'ਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ: ਸੈਲਾਨੀਆਂ ਦੇ ਬੰਬ ਨਾਲ ਭਰੇ ਰਿਜ ਗਰਾਊਂਡ ਨੂੰ ਉਡਾਉਣ ਦੀ ਧਮਕੀ, ਪੁਲਿਸ ਨੇ ਖਾਲੀ ਕਰਵਾਇਆ ਗਰਾਊਂਡ

ETV Bharat Logo

Copyright © 2025 Ushodaya Enterprises Pvt. Ltd., All Rights Reserved.