ਲਖਨਊ: ਲਖੀਮਪੁਰ ਹਿੰਸਾ ਮਾਮਲੇ 'ਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਐਸਆਈਟੀ ਨੇ ਲਖੀਮਪੁਰ ਹਿੰਸਾ ਮਾਮਲੇ ਵਿੱਚ ਹਾਲ ਹੀ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਐਸਆਈਟੀ ਨੇ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇੰਨਾ ਹੀ ਨਹੀਂ ਐੱਸਆਈਟੀ ਮੁਤਾਬਕ ਆਸ਼ੀਸ਼ ਮੌਕੇ 'ਤੇ ਮੌਜੂਦ ਸੀ। ਇਸ ਦੇ ਨਾਲ ਹੀ ਐਸਆਈਟੀ ਨੇ ਵੀ ਆਪਣੀ ਜਾਂਚ ਵਿੱਚ ਲਖੀਮਪੁਰ ਹਿੰਸਾ ਵਿੱਚ ਆਸ਼ੀਸ਼ ਮਿਸ਼ਰਾ ਦੇ ਹਥਿਆਰ ਨਾਲ ਗੋਲੀਬਾਰੀ ਦੀ ਪੁਸ਼ਟੀ ਕੀਤੀ ਸੀ। ਚਾਰਜਸ਼ੀਟ ਵਿੱਚ ਐਸਆਈਟੀ ਨੇ ਆਸ਼ੀਸ਼ ਮਿਸ਼ਰਾ ਅਤੇ ਅੰਕਿਤ ਦਾਸ ਦੇ ਲਾਇਸੈਂਸੀ ਹਥਿਆਰਾਂ ਤੋਂ ਗੋਲੀ ਚਲਾਉਣ ਦੀ ਗੱਲ ਕੀਤੀ ਹੈ। ਜਦੋਂ ਕਿ ਆਸ਼ੀਸ਼ ਮਿਸ਼ਰਾ ਨੇ ਕਿਹਾ ਸੀ ਕਿ ਉਸ ਨੇ ਇੱਕ ਸਾਲ ਤੋਂ ਆਪਣੇ ਹਥਿਆਰਾਂ ਤੋਂ ਕੋਈ ਫਾਇਰ ਨਹੀਂ ਕੀਤਾ ਸੀ।
ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਦੇ ਟਿਕੁਨੀਆ ਵਿੱਚ ਹੋਈ ਹਿੰਸਾ ਵਿੱਚ 8 ਲੋਕ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਘਟਨਾ ਤੋਂ ਗੁੱਸੇ 'ਚ ਆਸ਼ੀਸ਼ ਦੇ ਡਰਾਈਵਰ ਸਮੇਤ 4 ਲੋਕਾਂ ਦੀ ਭੀੜ ਨੇ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ:Punjab Election 2022: 'ਦ ਗ੍ਰੇਟ ਖਲੀ' ਦੀ ਸਿਆਸਤ 'ਚ ਐਂਟਰੀ, ਭਾਜਪਾ 'ਚ ਸ਼ਾਮਲ