ETV Bharat / bharat

pm security breach: ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਆਇਆ ਸਾਹਮਣੇ, ਕਿਹਾ...

ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਨੂੰ ਪੰਜਾਬ ਦੇ ਪ੍ਰਸਤਾਵਿਤ ਦੌਰੇ ਦੀ ਖ਼ਬਰ ਮਿਲਦਿਆਂ ਹੀ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 10 ਕਿਸਾਨ ਜਥੇਬੰਦੀਆਂ ਨੇ ਅਜੈ ਮਿਸ਼ਰਾ ਟੈਣੀ ਦੀ ਗ੍ਰਿਫ਼ਤਾਰੀ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਪ੍ਰਤੀਕਾਤਮਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।

ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਆਇਆ ਸਾਹਮਣੇ
ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਆਇਆ ਸਾਹਮਣੇ
author img

By

Published : Jan 6, 2022, 10:35 PM IST

ਚੰਡੀਗੜ੍ਹ : ਬੀਤੇ ਦਿਨੀਂ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ਦੀ ਗੱਲ ਸਾਹਮਣੇ ਆਉਣ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਤੋਂ ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਸਾਹਮਣੇ ਆਇਆ ਹੈ। ਸੰਯੁਕਤ ਕਿਸਾਨ ਮੋਰਚਾ ਦਾ ਇਹ ਬਿਆਨ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ (ਕੱਕਾ ਜੀ), ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ।

ਇਸ 'ਤੇ ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਨੂੰ ਪੰਜਾਬ ਦੇ ਪ੍ਰਸਤਾਵਿਤ ਦੌਰੇ ਦੀ ਖ਼ਬਰ ਮਿਲਦਿਆਂ ਹੀ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 10 ਕਿਸਾਨ ਜਥੇਬੰਦੀਆਂ ਨੇ ਅਜੈ ਮਿਸ਼ਰਾ ਟੈਣੀ ਦੀ ਗ੍ਰਿਫ਼ਤਾਰੀ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਪ੍ਰਤੀਕਾਤਮਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਮਕਸਦ ਲਈ 2 ਜਨਵਰੀ ਨੂੰ ਪੰਜਾਬ ਭਰ ਦੇ ਪਿੰਡ ਪੱਧਰ ’ਤੇ ਅਤੇ 5 ਜਨਵਰੀ ਨੂੰ ਜ਼ਿਲ੍ਹਾ ਤੇ ਤਹਿਸੀਲ ਹੈੱਡਕੁਆਰਟਰਾਂ ’ਤੇ ਰੋਸ ਧਰਨੇ ਅਤੇ ਪੁਤਲੇ ਫੂਕਣ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਰੋਕਣ ਜਾਂ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਸੀ।

  • Some farmers were stopped by police from going to Ferozepur Dist HQ, they protested by sitting on road at many places. Of these, was that flyover too where PM's convoy came,stopped & went back. Farmers there had no concrete info that the PM's convoy was going to pass through: SKM

    — ANI (@ANI) January 6, 2022 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 5 ਜਨਵਰੀ ਨੂੰ ਪੰਜਾਬ ਦੇ ਹਰ ਜ਼ਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰ 'ਤੇ ਸ਼ਾਂਤਮਈ ਰੋਸ ਮੁਜ਼ਾਹਰੇ ਕੀਤੇ ਗਏ। ਪੁਲੀਸ ਪ੍ਰਸ਼ਾਸਨ ਵੱਲੋਂ ਜਦੋਂ ਕੁਝ ਕਿਸਾਨਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਫਿਰੋਜ਼ਪੁਰ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਕਈ ਥਾਵਾਂ ’ਤੇ ਸੜਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿੱਚੋਂ ਪਿਆਰੇਆਣਾ ਦਾ ਉਹ ਫਲਾਈਓਵਰ ਵੀ ਸੀ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਆਇਆ, ਰੁਕਿਆ ਅਤੇ ਵਾਪਸ ਚਲਾ ਗਿਆ। ਉਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਈ ਠੋਸ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਉਥੋਂ ਲੰਘਣ ਵਾਲਾ ਹੈ। ਉਨ੍ਹਾਂ ਨੂੰ ਇਹ ਜਾਣਕਾਰੀ ਪ੍ਰਧਾਨ ਮੰਤਰੀ ਦੀ ਵਾਪਸੀ ਤੋਂ ਬਾਅਦ ਮੀਡੀਆ ਤੋਂ ਮਿਲੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਦੀ ਤਰ੍ਹਾਂ ਵਤੀਰਾ ਦਿਖਾ ਰਹੇ: ਕੈਪਟਨ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਕੇ ਦੀ ਵੀਡੀਓ ਤੋਂ ਸਾਫ਼ ਹੈ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਵੱਲ ਜਾਣ ਦੀ ਵੀ ਕੋਈ ਕੋਸ਼ਿਸ਼ ਨਹੀਂ ਕੀਤੀ। ਉਸ ਕਾਫਲੇ ਦੇ ਨੇੜੇ ਭਾਜਪਾ ਦਾ ਝੰਡਾ ਬੁਲੰਦ ਕਰਨ ਵਾਲਾ ‘ਨਰਿੰਦਰ ਮੋਦੀ ਜ਼ਿੰਦਾਬਾਦ’ ਕਹਿ ਰਿਹਾ ਇੱਕ ਗਰੁੱਪ ਹੀ ਪਹੁੰਚਿਆ ਸੀ। ਇਸ ਲਈ ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰਾ ਪੂਰੀ ਤਰ੍ਹਾਂ ਮਨਘੜਤ ਜਾਪਦਾ ਹੈ।

ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਆਪਣੀ ਰੈਲੀ ਦੀ ਅਸਫਲਤਾ ਨੂੰ ਲੁਕਾਉਣ ਲਈ ਪ੍ਰਧਾਨ ਮੰਤਰੀ ਨੇ "ਕਿਸੇ ਤਰ੍ਹਾਂ ਆਪਣੀ ਜਾਨ ਬਚਾਈ" ਦਾ ਬਹਾਨਾ ਲਾ ਕੇ ਪੰਜਾਬ ਅਤੇ ਕਿਸਾਨ ਅੰਦੋਲਨ ਦੋਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਜਾਣਦਾ ਹੈ ਕਿ ਜੇਕਰ ਜਾਨ ਦਾ ਖਤਰਾ ਹੈ ਤਾਂ ਉਹ ਕਿਸਾਨਾਂ ਨੂੰ ਜਿਥੇ ਅਜੇ ਮਿਸ਼ਰਾ ਟੈਣੀ ਵਰਗੇ ਅਪਰਾਧੀਆਂ ਦਾ ਮੰਤਰੀ ਬਣ ਕੇ ਆਜ਼ਾਦ ਘੁੰਮਣਾ ਹੈ। ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਉਮੀਦ ਕਰਦਾ ਹੈ ਕਿ ਉਹ ਆਪਣੇ ਅਹੁਦੇ ਦੀ ਮਾਣ-ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਨਾ ਦੇਣ।

ਇਹ ਵੀ ਪੜ੍ਹੋ : pm modi security breach inquiry: ਗ੍ਰਹਿ ਮੰਤਰਾਲੇ ਨੇ ਬਣਾਈ ਜਾਂਚ ਕਮੇਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.