ETV Bharat / bharat

ਲਖੀਮਪੁਰ ਦੀ ਘਟਨਾ ਦੇ ਵਿਰੋਧ 'ਚ ਅੱਜ ਸਾੜੇ ਜਾਣਗੇ PM ਮੋਦੀ ਤੇ ਸ਼ਾਹ ਦੇ ਪੁਤਲੇ

ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਹੁਣ 15 ਅਕਤੂਬਰ ਦੀ ਬਜਾਏ 16 ਅਕਤੂਬਰ ਜਾਨੀ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਪੁਤਲੇ ਸਾੜੇ ਜਾਣਗੇ।

ਅੱਜ ਸਾੜੇ ਜਾਣਗੇ PM ਮੋਦੀ ਤੇ ਸ਼ਾਹ ਦੇ ਪੁਤਲੇ
ਅੱਜ ਸਾੜੇ ਜਾਣਗੇ PM ਮੋਦੀ ਤੇ ਸ਼ਾਹ ਦੇ ਪੁਤਲੇ
author img

By

Published : Oct 16, 2021, 8:03 AM IST

Updated : Oct 16, 2021, 8:14 AM IST

ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਸੀ ਕਿ 15 ਅਕਤੂਬਰ ਦਸ਼ਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਪੁਤਲੇ ਸਾੜੇ ਜਾਣਗੇ। ਕਿਸਾਨਾਂ ਦੇ ਇਸ ਫੈਸਲੇ ਦਾ ਹਿੰਦੂ ਸੰਗਠਨ ਵਿਰੋਧ ਕਰਨ ਲੱਗੇ ਜਿਸ ਤੋਂ ਮਗਰੋਂ ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਨੇ ਆਪਣਾ ਫੈਸਲਾ ਬਦਲਦੇ ਹੋਏ ਆਪਣਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਹੁਣ 15 ਅਕਤੂਬਰ ਦੀ ਬਜਾਏ 16 ਅਕਤੂਬਰ ਜਾਨੀ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਪੁਤਲੇ ਸਾੜੇ ਜਾਣਗੇ।

ਇਹ ਵੀ ਪੜੋ: ਦੁਸਹਿਰੇ ਮੌਕੇ ਚਰਨਜੀਤ ਚੰਨੀ ਨੇ ਕਰਤਾ ਵੱਡਾ ਧਮਾਕਾ, ਨਿਹੰਗ ਸਿੰਘ ਨੇ ਕੀਤਾ ਆਤਮ ਸਮਰਪਣ, ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਸੀ ਜਾਣਕਾਰੀ

ਦੱਸ ਦਈਏ ਕਿ ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਜਾਣਕਾਰੀ ਦਿੱਤੀ ਸੀ। ਉਹਨਾਂ ਨੇ ਕਿਹਾ ਸੀ ਕਿ ਇੱਕ ਨਿੱਜੀ ਅਖਬਾਰ ਵੱਲੋਂ 15 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜਨ ਨੂੰ ਹਿੰਦੂ-ਸਿੱਖ ਦਾ ਰੰਗ ਦਿੱਤਾ ਗਿਆ ਹੈ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਨੇ 15 ਅਕਤੂਬਰ ਦੀ ਬਜਾਏ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਸੀ ਕਿ ਅਸੀਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ। ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਇਹ ਕਿਸੇ ਧਰਮ ਦਾ ਅੰਦੋਲਨ ਨਹੀਂ ਹੈ ਇਹ ਇੱਕ ਕਿਸਾਨਾਂ (farmers) ਦਾ ਅੰਦੋਲਨ ਹੈ, ਪਰ ਕਈ ਸਰਕਾਰ ਦੇ ਪੱਖੀ ਟੀਵੀ ਚੈਨਲ ਤੇ ਅਖਬਾਰ ਇਸ ਨੂੰ ਕਿਸੇ ਨਾ ਕਿਸੇ ਤਰ੍ਹਾਂ ਖ਼ਤਮ ਕਰਨ ਲਈ ਹਰ ਤਰੀਕੇ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਸੀ ਕਿ ਅਸੀਂ ਕਿਸਾਨੀ ਅੰਦੋਲਨ ਵਿੱਚ ਜਿੱਤ ਪ੍ਰਾਪਤ ਕਰ ਚੁੱਕੇ ਹਾਂ, ਪਰ ਕਿਸੇ ਨਾ ਕਿਸੇ ਤਰ੍ਹਾਂ ਕੇਂਦਰ ਸਰਕਾਰ ਕੋਈ ਨਾ ਕੋਈ ਬਹਾਨਾ ਬਣਾ ਕੇ ਕਿਸਾਨਾਂ ਦੇ ਜਿੱਤੇ ਹੋਏ ਅੰਦੋਲਨ ਨੂੰ ਢਾਹ ਲਗਾਉਣਾ ਚਾਹੁੰਦੀ ਹੈ।

ਇਨਸਾਫ਼ ਲਈ ਲਿਆ ਸੀ ਫੈਸਲਾ

ਦੱਸ ਦਈਏ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਦੁਖਦਾਇਕ ਘਟਨਾ 'ਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ ਅਤੇ ਭੜਕੀ ਹਿੰਸਾ ਵਿੱਚ 3 ਹੋਰ ਲੋਕਾਂ ਨੂੰ ਵੀ ਜਾਨ ਗੁਆਉਣੀ ਪਈ ਸੀ। ਇਸ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਨੇ ਪ੍ਰੈੱਸ ਵਾਰਤਾ ਕਰਕੇ ਮੰਗ ਕੀਤੀ ਸੀ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਇਹ ਸਾਜ਼ਿਸ਼ ਰਚੀ ਹੈ। ਕਿਸਾਨ ਆਗੂਆਂ ਨੇ ਕਿਹਾ ਸੀ ਕਿ ਜੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ (Narendra Modi) ਅਤੇ ਅਮਿਤ ਸ਼ਾਹ (Amit Shah) ਦੇ ਪੁਤਲੇ ਸਾੜੇ ਜਾਣਗੇ।

ਬਾਅਦ ਵਿੱਚ ਕੁਝ ਸੰਗਠਨਾਂ ਨੇ ਕਿਸਾਨਾਂ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਸੀ ਕਿ ਸਮਾਜਿਕ ਤਿਉਹਾਰ ਵਾਲੇ ਦਿਨ ਅਜਿਹਾ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਹੁਣ ਤੱਕ ਅਜੇ ਮਿਸ਼ਰਾ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਨੇ ਦੁਸਹਿਰੇ ਵਾਲੇ ਦਿਨ ਦੀ ਜਗ੍ਹਾ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜੋ: ਐਕਸ਼ਨ ’ਚ ਉੱਪ ਮੁੱਖ ਮੰਤਰੀ ਰੰਧਾਵਾ, ਦੇਰ ਰਾਤ ਸਰਹੱਦ ਨਾਲ ਲੱਗਦੇ ਪੁਲਿਸ ਨਾਕਿਆਂ ’ਤੇ ਮਾਰਿਆ ਛਾਪਾ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹੋ ਰਿਹਾ ਹੈ ਸੰਘਰਸ਼

ਦਰਅਸਲ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ(Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਵੀ ਦੁਸਹਿਰਾ ਮੌਕੇ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) , ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ (Narendra Singh Tomar) ਦੇ ਕਿਸਾਨਾਂ ਵੱਲੋਂ ਪੁਤਲੇ ਸਾੜੇ ਗਏ ਸਨ।

Last Updated : Oct 16, 2021, 8:14 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.