ਜਲੰਧਰ: ਇਕ ਇਮੀਗ੍ਰੇਸ਼ਨ ਕੰਪਨੀ ਆਈ ਡੀ ਪੀ ਇਮੀਗ੍ਰੇਸ਼ਨ ਦੇ ਬਾਹਰ ਅੱਜ ਵਿਦਿਆਰਥੀਆਂ ਵੱਲੋਂ ਕੰਪਨੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕੰਪਨੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਕੈਨੇਡਾ ਦੇ ਮੌਂਟਰੀਅਲ ਸ਼ਹਿਰ ਦੇ ਪ੍ਰਾਈਵੇਟ ਕਾਲਜਾਂ ਵਿੱਚ ਉਨ੍ਹਾਂ ਦਾ ਦਾਖਲਾ ਕਰਵਾਇਆ ਗਿਆ ਸੀ ਜਿਸ ਦੀਆਂ ਸਾਰੀਆਂ ਫ਼ੀਸਾਂ ਇਨ੍ਹਾਂ ਵੱਲੋਂ ਦੇ ਦਿੱਤੀਆਂ ਗਈਆਂ ਸਨ।
ਪਰ ਕੋਰੋਨਾ ਦੌਰਾਨ ਜਿਨ੍ਹਾਂ ਕਾਲਜਾਂ ਵਿੱਚ ਇਨ੍ਹਾਂ ਨੇ ਫ਼ੀਸਾਂ ਜਮ੍ਹਾਂ ਕਰਵਾਈਆਂ ਸੀ ਉਹ ਕਾਲਜ ਬੰਦ ਕਰ ਦਿੱਤੇ ਗਏ ਜਿਸ ਕਰਕੇ ਹੁਣ ਇਨ੍ਹਾਂ ਵਿਦਿਆਰਥੀਆਂ ਦੇ ਲੱਖਾਂ ਰੁਪਏ ਉੱਥੇ ਫਸੇ ਹੋਏ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਫ਼ੀਸਾਂ ਲੈਣ ਤੋਂ ਬਾਅਦ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਫੇਰ ਕਾਲਜ ਉਨ੍ਹਾਂ ਦੀਆਂ ਫੀਸਾਂ ਵਾਪਸ ਕਿਉਂ ਨਹੀਂ ਕਰ ਰਹੇ।
ਉਨ੍ਹਾਂ ਨੇ ਇਮੀਗ੍ਰੇਸ਼ਨ ਕੰਪਨੀ 'ਤੇ ਇਲਜ਼ਾਮ ਲਗਾਇਆ ਕਿ ਕੰਪਨੀ ਕਾਲਜਾਂ ਦੇ ਨਾਲ ਰਲੀ ਹੋਈ ਹੈ ਇਸੇ ਕਰਕੇ ਉਨ੍ਹਾਂ ਦੀਆਂ ਫੀਸਾਂ ਵਾਪਸ ਨਹੀਂ ਹੋ ਰਹੀਆਂ। ਵਿਦਿਆਰਥੀਆਂ ਨੇ ਕਿਹਾ ਕਿ ਇਸੇ ਚੱਕਰ ਵਿੱਚ ਉਨ੍ਹਾਂ ਦੇ ਦੋ ਸਾਲ ਬਰਬਾਦ ਹੋ ਗਏ ਹਨ। ਹੁਣ ਦੁਬਾਰਾ ਉੱਥੇ ਵੀਜ਼ਾ ਅਪਲਾਈ ਨਹੀਂ ਕਰਨਾ ਚਾਹੁੰਦੇ ਕਿਉਂਕਿ ਜੇਕਰ ਹੁਣ ਕੋਈ ਰਿਫਿਊਜ਼ਲ ਉਨ੍ਹਾਂ ਦੇ ਪਾਸਪੋਰਟ 'ਤੇ ਲੱਗ ਜਾਂਦਾ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਦੇ ਬਾਹਰ ਜਾਣ ਦੇ ਰਸਤੇ ਵਿੱਚ ਕਈ ਮੁਸ਼ਕਿਲਾਂ ਖੜ੍ਹੀਆਂ ਹੋ ਜਾਣਗੀਆਂ।
ਉੱਧਰ ਧਰਨੇ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਿਸ ਮੌਕੇ ਲ'ਤੇ ਪਹੁੰਚੀ ਅਤੇ ਵਿਦਿਆਰਥੀਆਂ ਨੂੰ ਸ਼ਾਂਤ ਕਰਵਾਇਆ। ਪੁਲਿਸ ਨੇ ਦੱਸਿਆ ਕਿ ਕੈਨੇਡਾ ਵਿੱਚ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਨੂੰ ਲੈ ਕੇ ਉਹ ਏਜੰਟ ਦੇ ਖਿਲਾਫ ਧਰਨਾ ਦੇ ਰਹੇ ਹਨ। ਇਸ ਦੀ ਪੂਰੀ ਸ਼ਿਕਾਇਤ ਜਲੰਧਰ ਦੇ ਡੀਸੀ ਦਫ਼ਤਰ ਵਿਖੇ ਦੇ ਦਿੱਤੀ ਗਈ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਡੀ ਸੀ ਸਾਹਿਬ ਹੀ ਕੋਈ ਫ਼ੈਸਲਾ ਲੈਣਗੇ ਇਸ ਲਈ ਫਿਲਹਾਲ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਧਰਨਾ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:- ਲੈਫਟੀਨੈਂਟ ਜਨਰਲ ਮਨੋਜ ਪਾਂਡੇ ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ