ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਯੂ.ਪੀ. ਪੁਲਿਸ (UP Police) ਵਲੋਂ ਗ੍ਰਿਫਤਾਰ (Arrest) ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਹਰਿਆਣਾ-ਯੂ.ਪੀ. ਬਾਰਡਰ (Haryana-UP Border) 'ਤੇ ਰੋਕ ਲਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
ਸੁਖਜਿੰਦਰ ਸਿੰਘ ਰੰਧਾਵਾ ਨੇ ਯੂ.ਪੀ. ਪੁਲਿਸ ਨੂੰ ਲੈ ਕੇ ਕੀਤਾ ਟਵੀਟ
-
ਉਪ ਮੁੱਖਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਜੀ ਨੂੰ ਪਹਿਲਾ ਪੁਲਿਸ ਵੱਲੋ UP ਬਾਰਡਰ ਉੱਤੇ ਰੋਕਿਆ ਗਿਆ ਅਤੇ ਉਸ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਮੁਜ਼ਰਿਮ ਪਿਤਾ ਪੁੱਤਰ ਦੀ ਗਿਰਫਤਾਰੀ ਦੀ ਥਾਂ ਸ਼ਾਂਤੀ ਨਾਲ ਇਨਸਾਫ਼ ਦੀ ਮੰਗ ਕਰਨ ਵਾਲਿਆ ਨੂੰ ਗਿਰਫ਼ਤਾਰ ਕਰਕੇ ਮੋਦੀ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ। @CHARANJITCHANNI pic.twitter.com/cnGXyHPOJE
— Sukhjinder Singh Randhawa (@Sukhjinder_INC) October 4, 2021 " class="align-text-top noRightClick twitterSection" data="
">ਉਪ ਮੁੱਖਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਜੀ ਨੂੰ ਪਹਿਲਾ ਪੁਲਿਸ ਵੱਲੋ UP ਬਾਰਡਰ ਉੱਤੇ ਰੋਕਿਆ ਗਿਆ ਅਤੇ ਉਸ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਮੁਜ਼ਰਿਮ ਪਿਤਾ ਪੁੱਤਰ ਦੀ ਗਿਰਫਤਾਰੀ ਦੀ ਥਾਂ ਸ਼ਾਂਤੀ ਨਾਲ ਇਨਸਾਫ਼ ਦੀ ਮੰਗ ਕਰਨ ਵਾਲਿਆ ਨੂੰ ਗਿਰਫ਼ਤਾਰ ਕਰਕੇ ਮੋਦੀ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ। @CHARANJITCHANNI pic.twitter.com/cnGXyHPOJE
— Sukhjinder Singh Randhawa (@Sukhjinder_INC) October 4, 2021ਉਪ ਮੁੱਖਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਜੀ ਨੂੰ ਪਹਿਲਾ ਪੁਲਿਸ ਵੱਲੋ UP ਬਾਰਡਰ ਉੱਤੇ ਰੋਕਿਆ ਗਿਆ ਅਤੇ ਉਸ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਮੁਜ਼ਰਿਮ ਪਿਤਾ ਪੁੱਤਰ ਦੀ ਗਿਰਫਤਾਰੀ ਦੀ ਥਾਂ ਸ਼ਾਂਤੀ ਨਾਲ ਇਨਸਾਫ਼ ਦੀ ਮੰਗ ਕਰਨ ਵਾਲਿਆ ਨੂੰ ਗਿਰਫ਼ਤਾਰ ਕਰਕੇ ਮੋਦੀ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ। @CHARANJITCHANNI pic.twitter.com/cnGXyHPOJE
— Sukhjinder Singh Randhawa (@Sukhjinder_INC) October 4, 2021
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੋਂ ਇਕ ਟਵੀਟ ਕੀਤਾ ਗਿਆ ਹੈ, ਜਿਸ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਨੂੰ ਪਹਿਲਾਂ ਪੁਲਿਸ ਵੱਲੋ UP ਬਾਰਡਰ ਉੱਤੇ ਰੋਕਿਆ ਗਿਆ ਅਤੇ ਉਸ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ। ਮੁਜ਼ਰਿਮ ਪਿਤਾ ਪੁੱਤਰ ਦੀ ਗ੍ਰਿਫਤਾਰੀ ਦੀ ਥਾਂ ਸ਼ਾਂਤੀ ਨਾਲ ਇਨਸਾਫ਼ ਦੀ ਮੰਗ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਮੋਦੀ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ।
ਦੂਜੇ ਟਵੀਟ 'ਚ ਡਿਪਟੀ ਸੀ.ਐੱਮ. ਰੰਧਾਵਾ ਨੇ ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ
ਇਸ ਤੋਂ ਇਲਾਵਾ ਉਨ੍ਹਾਂ ਇਕ ਹੋਰ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਭਾਜਪਾ 'ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ, 'ਭਾਜਪਾ ਸਰਕਾਰ ਦੇਸ਼ ਦੇ ਇਤਿਹਾਸ 'ਚੋਂ ਲੋਕਤੰਤਰ ਨੂੰ ਮਿਟਾ ਦੇਣਾ ਚਾਹੁੰਦੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕੱਲ ਕਿਸਾਨਾਂ ਨੂੰ ਲੈਕੇ ਜੋ ਬਿਆਨ ਦਿੱਤਾ ਹੈ। ਉਸਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਅਤੇ ਅਪੀਲ ਕਰਦਾ ਹਾਂ ਕਿ ਉਨ੍ਹਾਂ 'ਤੇ ਕਾਨੂੰਨੀ ਕਰਵਾਈ ਕੀਤੀ ਜਾਵੇ।
ਲਖੀਮਪੁਰ ਖੀਰੀ ਦੀ ਘਟਨਾ ਦਾ ਹਰ ਪਾਸੇ ਹੋ ਰਿਹੈ ਵਿਰੋਧ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Khiri) ਵਿਖੇ ਕਿਸਾਨਾਂ (Farmers) ਨਾਲ ਵਾਪਰੀ ਘਟਨਾ 'ਤੇ ਰੋਸ ਪ੍ਰਗਟਾਉਂਦਿਆਂ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਵਲੋਂ ਅੱਜ ਲਖੀਮਪੁਰ ਖੀਰੀ ਦਾ ਦੌਰਾ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਉਨ੍ਹਾਂ ਨੂੰ ਹਰਿਆਣਾ-ਯੂ.ਪੀ. ਬਾਰਡਰ 'ਤੇ ਯੂ.ਪੀ. ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਕਈ ਮੰਤਰੀਆਂ ਅਤੇ ਸਿਆਸਤਦਾਨਾਂ ਵਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ।
ਦੱਸਣਯੋਗ ਹੈ ਕਿ ਯੂ.ਪੀ. ਦੀ ਯੋਗੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚੋਂ ਕੋਈ ਵੀ ਮੰਤਰੀ ਜਾਂ ਪਾਰਟੀ ਆਗੂ ਯੂ.ਪੀ. ਦੇ ਲਖੀਮਪੁਰ ਵਿਖੇ ਨਾ ਆਵੇ। ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਯੂ.ਪੀ. ਦੇ ਲਖੀਮਪੁਰ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਰਾਜ ਮੰਤਰੀ ਦੇ ਪੁੱਤਰ ਵਲੋਂ ਸੜਕ ਕਿਨਾਰੇ ਖੜ੍ਹੇ ਕਿਸਾਨਾਂ 'ਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਸਨ, ਜਿਸ ਕਾਰਣ ਉਥੇ 8 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚੋਂ 4 ਕਿਸਾਨ ਅਤੇ 4 ਆਮ ਵਸਨੀਕ ਹਨ, ਜਦੋਂ ਕਿ ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਪੰਜਾਬ ਦੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਨੂੰ ਲਿਖੇ ਪੱਤਰ ਵਿੱਚ ਤਰੁਨ ਗਾਬਾ ਸਕੱਤਰ ਯੂਪੀ ਪ੍ਰਸ਼ਾਸਨ ਨੇ ਕਿਹਾ ਕਿ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੋਈ ਵੀ ਪੰਜਾਬੀ ਲਖੀਮਪੁਰ ਖੀਰੀ ਨਾ ਆਵੇ।
ਇਹ ਵੀ ਪੜ੍ਹੋ-ਕੈਪਟਨ ਦੇ ਬਿਆਨ 'ਤੇ ਹਰੀਸ਼ ਰਾਵਤ ਦੇ ਤਲਖ ਤੇਵਰ !