ETV Bharat / bharat

ਖੇਤੀ ਕਾਨੂੰਨਾਂ ਦੇ ਰੱਦ ਹੋਣ 'ਤੇ ਸੰਨੀ ਦਿਓਲ ਦਾ ਟਵੀਟ, ਕਿਹਾ... - ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼

ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਵਲੋਂ ਰੱਦ ਕਰ ਦਿੱਤਾ, ਇਸ ਤੋਂ ਬਾਅਦ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਵਲੋਂ ਵੀ ਟਵੀਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਖੁਸ਼ਹਾਲੀ ਦੀ ਅਰਦਾਸ ਕਰਦਾ ਹਾਂ।

ਖੇਤੀ ਕਾਨੂੰਨਾਂ ਦੇ ਰੱਦ ਹੋਣ 'ਤੇ ਸੰਨੀ ਦਿਓਲ ਦਾ ਟਵੀਟ, ਕਿਹਾ...

author img

By

Published : Nov 19, 2021, 5:54 PM IST

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰਦਿਆਂ ਕਿਸਾਨਾਂ ਨੂੰ ਇੱਕ ਸਾਲ ਦੇ ਕਰੀਬ ਸਮਾਂ ਹੋ ਚੁੱਕਿਆ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੂੰ ਆਪਣੀ ਜਾਨ ਵੀ ਗਵਾਉਣੀ ਪਈ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖਣਗੇ।

ਇਸ ਦੇ ਵਿਚਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜਿਥੇ ਕੇਂਦਰ ਵਲੋਂ ਪਿਛਲੇ ਦਿਨੀਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਗਿਆ ਸੀ, ਉਥੇ ਹੀ ਅੱਜ ਪ੍ਰਕਾਸ਼ ਪੁਰਬ ਵਾਲੇ ਦਿਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈਕੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਵੀ ਆਈਆਂ ਹਨ। ਇਸ ਵਿਚਾਲੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਵਲੋਂ ਵੀ ਟਵੀਟ ਕਤਿਾ ਗਿਆ ਹੈ।

  • ਸਤਿ ਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗੁ ਚਾਨਣ ਹੋਇਆ।
    ਧੰਨ ਧੰਨ ਗੁਰੂ ਨਾਨਕ ਪਾਤਸ਼ਾਹ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦਾ ਫੈਸਲਾ ਲਿਆ ਗਿਆ ਹੈ। ਦੇਸ਼ ਦੀ ਖੁਸ਼ਹਾਲੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਦਾ ਮੇਹਰ ਭਰਿਆ ਹੱਥ ਇਸੇ ਤਰ੍ਹਾਂ ਬਣਿਆ ਰਹੇਗਾ

    — Sunny Deol (@iamsunnydeol) November 19, 2021 " class="align-text-top noRightClick twitterSection" data=" ">

ਇਹ ਵੀ ਪੜ੍ਹੋ : Agriculture law repeal: ਕਿਸਾਨ ਨਹੀ ਖੁਸ਼ ! ਦੱਸ ਦਿੱਤੀਆਂ ਇਹ ਹਨ ਸਾਡੀਆਂ ਹੋਰ ਮੰਗਾਂ

ਸੰਨੀ ਦਿਓਲ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ 'ਸਤਿ ਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗੁ ਚਾਨਣ ਹੋਇਆ। ਧੰਨ ਧੰਨ ਗੁਰੂ ਨਾਨਕ ਪਾਤਸ਼ਾਹ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦਾ ਫੈਸਲਾ ਲਿਆ ਗਿਆ ਹੈ। ਦੇਸ਼ ਦੀ ਖੁਸ਼ਹਾਲੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਦਾ ਮੇਹਰ ਭਰਿਆ ਹੱਥ ਇਸੇ ਤਰ੍ਹਾਂ ਬਣਿਆ ਰਹੇਗਾ।

ਇਹ ਵੀ ਪੜ੍ਹੋ : ਕਾਨੂੰਨ ਰੱਦ ਕਰਨ ’ਚ ਹੋਈ ਦੇਰੀ ਪਰ ਸੁਆਗਤ ਯੋਗ ਫੈਸਲਾ: ਸੀਐਮ ਚੰਨੀ
ਦੱਸ ਦਈਏ ਕਿ ਸੰਨੀ ਦਿਓਲ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਦਾ ਆਪਣੇ ਹਲਕੇ 'ਚ ਵੀ ਵਿਰੋਧ ਹੋਇਆ ਸੀ ਅਤੇ ਨਾਲ ਹੀ ਮੰਗ ਕੀਤੀ ਜਾ ਰਹੀ ਸੀ, ਕਿ ਉਹ ਕੇਂਦਰ 'ਤੇ ਦਬਾਅ ਬਣਾਉਣ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਸੰਨੀ ਦਿਓਲ ਵਲੋਂ ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ ਸੀ ਅਤੇ ਕਿਹਾ ਸੀ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਲਈ ਬਣੇ ਹੋਏ ਹਨ।

ਇਹ ਵੀ ਪੜ੍ਹੋ : Farm Laws Repealed: MSP ਦੀ ਗਰੰਟੀ ਨਾ ਮਿਲਣ ਤੱਕ ਜਾਰੀ ਰਹੇਗਾ ਅੰਦੋਲਨ: ਗੁਰਨਾਮ ਚਡੂਨੀ

ETV Bharat Logo

Copyright © 2025 Ushodaya Enterprises Pvt. Ltd., All Rights Reserved.