ਦਿੱਲੀ: ਸੁਪਰੀਮ ਕੋਰਟ ਖੇਤੀ ਕਾਨੂੰਨਾਂ 'ਤੇ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗੀ। ਸੁਪਰੀਮ ਕੋਰਟ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਬਣਾਈ ਚਾਰ ਮੈਂਬਰੀ ਕਮੇਟੀ ਦੇ ਇਕ ਮੈਂਬਰ ਵੱਲੋਂ ਅਸਤੀਫਾ ਦੇਣ ਬਾਅਦ ਪੈਦਾ ਹੋਈ ਸਥਿਤੀ ’ਤੇ ਵੀ ਗੌਰ ਕਰ ਸਕਦੀ ਹੈ।
26 ਜਨਵਰੀ ਨੂੰ ਟਰੈਕਟਰ ਮਾਰਚ 'ਤੇ ਰੋਕ ਲਗਾਉਣ ਦੀ ਪਟੀਸ਼ਨ 'ਤੇ ਵੀ ਸੁਣਵਾਈ
ਅਦਾਲਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਸਤਾਵਿਤ ਟਰੈਕਟਰ ਮਾਰਚ ਜਾਂ ਕਿਸੇ ਹੋਰ ਪ੍ਰਦਰਸ਼ਨ ‘ਤੇ ਰੋਕ ਲਗਾਉਣ ਬਾਰੇ ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਗਈ ਕੇਂਦਰ ਸਰਕਾਰ ਦੀ ਪਟੀਸ਼ਨ‘ ਤੇ ਵੀ ਸੁਣਵਾਈ ਕਰੇਗੀ।
ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਅਦਾਲਤ ਦੇ ਬੈਂਚ ਨੇ ਇੱਕ ਅੰਤਰਿਮ ਆਦੇਸ਼ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ ਉਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਸੀ ਤੇ ਸ਼ਿਕਾਇਤਾਂ ਦੀ ਸੁਣਵਾਈ ਕਰਨ ਅਤੇ ਸੁਝਾਅ ਲਈ ਇਕ ਚਾਰ ਮੈਂਬਰੀ ਕਮੇਟੀ ਵੀ ਬਣਾਈ ਸੀ।