ETV Bharat / bharat

ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਅੱਜ ਦੇਸ਼ਭਰ ਦੀਆਂ ਨਜ਼ਰਾਂ

author img

By

Published : Jan 12, 2021, 8:26 AM IST

ਸੁਪਰੀਮ ਕੋਰਟ ਵਿੱਚ ਸਰਕਾਰ ਵੱਲੋਂ ਹਲਫਨਾਮਾ ਦਾਖਲ ਕੀਤਾ ਹੈ। ਹਲਫਨਾਮਾ 'ਚ ਸਰਕਾਰ ਨੇ ਸੁਪਰੀਮ ਕੋਰਟ ਅੱਗੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਕੀਤੇ ਗਏ ਯਤਨਾਂ ਦਾ ਜ਼ਿਕਰ ਕੀਤਾ।

ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਅੱਜ ਦੇਸ਼ਭਰ ਦੀਆਂ ਨਜ਼ਰਾਂ
ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਅੱਜ ਦੇਸ਼ਭਰ ਦੀਆਂ ਨਜ਼ਰਾਂ

ਨਵੀਂ ਦਿੱਲੀ: ਖੇਤੀਬਾੜੀ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਖਲ ਕੀਤਾ ਹੈ। ਹਲਫਨਾਮਾ ਦਾਖਲ ਕਰਦਿਆਂ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਕੀਤੇ ਗਏ ਯਤਨਾਂ ਦਾ ਜ਼ਿਕਰ ਕੀਤਾ ਗਿਆ ਹੈ। ਉਥੇ ਹੀ ਦਿੱਲੀ ਪੁਲਿਸ ਵੱਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕਿਸਾਨਾਂ ਨੂੰ 26 ਜਨਵਰੀ ਨੂੰ ਪ੍ਰਸਤਾਵਿਤ ਟਰੈਕਟਰ ਰੈਲੀ ਜਾ ਕਿਸੇ ਵੀ ਤਰ੍ਹਾਂ ਦੇ ਮਾਰਚ 'ਤੇ ਰੋਕ ਲਗਾਉਣ ਦੇ ਆਦੇਸ਼ ਦੇਣ ਦੀ ਬੇਨਤੀ ਕੀਤੀ ਹੈ।

ਸੁਪਰੀਮ ਕੋਰਟ ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਦਿੱਲੀ ਦੀਆਂ ਹੱਦਾਂ ‘ਤੇ ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਆਪਣਾ ਫੈਸਲਾ ਸੁਣਾਏਗੀ। ਇਹ ਸੰਭਵ ਹੈ ਕਿ ਅਦਾਲਤ ਇਸ ਰੁਕਾਵਟ ਨੂੰ ਸੁਲਝਾਉਣ ਦੇ ਇਰਾਦੇ ਨਾਲ ਦੇਸ਼ ਦੇ ਸਾਬਕਾ ਚੀਫ਼ ਜਸਟਿਸ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰੇ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਨਜਿੱਠਣ ਦੇ ਤਰੀਕੇ ਬਾਰੇ ਕੇਂਦਰ ਨੂੰ ਝਾੜ ਲਾਈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਕੀਤੀ ਜਾ ਰਹੀ ਗੱਲਬਾਤ ਦੇ ਤਰੀਕੇ ਤੋਂ ਬਹੁਤ ਨਿਰਾਸ਼ ਹਨ। ਅਦਾਲਤ ਨੇ ਕਿਹਾ ਕਿ ਉਹ ਹੁਣ ਇਸ ਵਿਵਾਦ ਦਾ ਹੱਲ ਲੱਭਣ ਲਈ ਇੱਕ ਕਮੇਟੀ ਦਾ ਗਠਨ ਕਰੇਗੀ।

ਚੀਫ ਜਸਟਿਸ ਐਸ.ਏ. ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਸੂਬ੍ਰਾਮਣਿਯਮ ਦੇ ਬੈਂਚ ਨੇ ਸੋਮਵਾਰ ਨੂੰ ਇਸ ਕੇਸ ਦੀ ਸੁਣਵਾਈ ਦੌਰਾਨ ਸੰਕੇਤ ਦਿੱਤਾ ਸੀ ਕਿ ਉਹ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨਾਂ ਦੇ ਅੰਦੋਲਨ ਨਾਲ ਜੁੜੇ ਮੁੱਦਿਆਂ ‘ਤੇ ਵੱਖ-ਵੱਖ ਹਿੱਸਿਆਂ ਵਿੱਚ ਆਦੇਸ਼ ਪਾਸ ਕਰ ਸਕਦੀ ਹੈ। ਇਸ ਸੰਬੰਧ ਵਿੱਚ ਇਹ ਜਾਣਕਾਰੀ ਬਾਅਦ ਵਿੱਚ ਅਦਾਲਤ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.